
33 ਲੋਕਾਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
ਮੈਕਸੀਕੋ ਸਿਟੀ: ਪੱਛਮੀ ਮੈਕਸੀਕੋ ਵਿਚ ਇਕ ਟੂਰਿਸਟ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 33 ਜ਼ਖ਼ਮੀ ਹੋ ਗਏ। ਨਾਇਰਿਤ ਰਾਜ ਦੇ ਸਰਕਾਰੀ ਵਕੀਲ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਹਾਦਸਾ ਸ਼ਨਿੱਚਰਵਾਰ ਰਾਤ ਨੂੰ ਨਾਇਰਿਤ ਦੀ ਰਾਜਧਾਨੀ ਟੇਪਿਕ ਅਤੇ ਪੋਰਟੋ ਵਾਲਾਰਟਾ ਸ਼ਹਿਰ ਨੂੰ ਜੋੜਨ ਵਾਲੇ ਹਾਈਵੇਅ 'ਤੇ ਵਾਪਰਿਆ।
ਇਹ ਵੀ ਪੜ੍ਹੋ: ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਕਿਸਾਨ ਸਿਰ ਸੀ 3 ਲੱਖ ਦਾ ਕਰਜ਼ਾ
ਨਾਇਰਿਤ ਪ੍ਰੌਸੀਕਿਊਟਰ ਦੇ ਦਫ਼ਤਰ ਨੇ ਟਵਿੱਟਰ 'ਤੇ ਇਕ ਬਿਆਨ 'ਚ ਕਿਹਾ ਕਿ ਟੂਰਿਸਟ ਬੱਸ ਹਾਦਸੇ 'ਚ 11 ਔਰਤਾਂ ਅਤੇ 7 ਪੁਰਸ਼ ਮਾਰੇ ਗਏ। ਪੁਲਿਸ ਦੇ ਅਨੁਸਾਰ, ਹੋਰ 33 ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੱਸ ਲਗਭਗ 50 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੁਲਿਸ ਲਾਈਨ 'ਚ ਹੋ ਰਹੀ ਪਰੇਡ ਦੌਰਾਨ ASI ਦੀ ਦਿਲ ਦਾ ਦੌਰਾ ਪੈਣ ਨਾਲ ਮੌਤ