Goldy Brar Dead Or Alive? ਜ਼ਿੰਦਾ ਹੈ ਜਾਂ ਮਰ ਗਿਆ ਗੋਲਡੀ ਬਰਾੜ? ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਬਾਰੇ ਅਸੀਂ ਕੀ ਜਾਣਦੇ ਹਾਂ
Published : May 1, 2024, 4:10 pm IST
Updated : May 1, 2024, 4:10 pm IST
SHARE ARTICLE
Goldy Brar
Goldy Brar

ਸੋਸ਼ਲ ਮੀਡੀਆ 'ਤੇ ਸਾਰੇ ਪਲੇਟਫਾਰਮਾਂ ਨੂੰ ਵੇਖਣ ਤੋਂ ਬਾਅਦ, ਸਾਨੂੰ ਗੋਲਡੀ ਬਰਾੜ ਦੀ ਮੌਤ ਬਾਰੇ ਕੋਈ ਪ੍ਰਮਾਣਿਤ ਜਾਣਕਾਰੀ ਨਹੀਂ ਮਿਲੀ।

Goldy Brar Dead Or Alive? ਗੋਲਡੀ ਬਰਾੜ ਮਰ ਗਿਆ ਹੈ ਜਾਂ ਜ਼ਿੰਦਾ ਹੈ? ਗੋਲਡੀ ਬਰਾੜ ਦੀ ਮੌਤ ਅਤੇ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਲਾਂਡਾ ਵਲੋਂ ਇਸ ਦੀ ਜ਼ਿੰਮੇਵਾਰੀ ਲੈਣ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਆਉਣ ਤੋਂ ਬਾਅਦ ਲੋਕ ਸੱਚ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ। ਦਰਅਸਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਕਥਿਤ ਤੌਰ 'ਤੇ ਅਮਰੀਕਾ ਵਿਚ ਮੌਤ ਹੋ ਗਈ ਹੈ। ਇਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿਚ ਗੋਲੀ ਮਾਰ ਦਿਤੀ ਗਈ।

ਹਾਲਾਂਕਿ, ਇਸ ਬਾਰੇ ਪੁਲਿਸ ਜਾਂ ਕਿਸੇ ਅਧਿਕਾਰੀ ਵਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਖ਼ਬਰ ਲਿਖੇ ਜਾਣ ਤਕ ਕੋਈ ਨਹੀਂ ਜਾਣਦਾ ਕਿ ਗੋਲਡੀ ਬਰਾੜ ਮਰ ਗਿਆ ਹੈ ਜਾਂ ਜ਼ਿੰਦਾ ਹੈ। ਕਿਸੇ ਵੀ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ, ਸੱਭ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਸਭ ਕਿਥੋਂ ਸ਼ੁਰੂ ਹੋਇਆ।

ਦਾਅਵੇ ਕੀ ਹਨ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਲਡੀ ਬਰਾੜ ਅਪਣੇ ਇਕ ਸਾਥੀ ਨਾਲ ਘਰ ਦੇ ਬਾਹਰ ਗਲੀ ਵਿਚ ਖੜ੍ਹਾ ਸੀ। ਇਸ ਦੌਰਾਨ ਕੁੱਝ ਅਣਪਛਾਤੇ ਬਦਮਾਸ਼ ਆਏ ਅਤੇ ਫਾਇਰਿੰਗ ਕਰਨ ਤੋਂ ਬਾਅਦ ਭੱਜ ਗਏ। ਅਮਰੀਕੀ ਪੁਲਿਸ ਅਧਿਕਾਰੀ ਲੇਸਲੀ ਵਿਲੀਅਮਜ਼ ਨੇ ਇਕ ਚੈਨਲ ਨੂੰ ਦਸਿਆ ਕਿ 2 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। ਹਾਲਾਂਕਿ ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ।

 ਅਸੀਂ ਕੀ ਜਾਣਦੇ ਹਾਂ?

ਸੋਸ਼ਲ ਮੀਡੀਆ 'ਤੇ ਸਾਰੇ ਪਲੇਟਫਾਰਮਾਂ ਨੂੰ ਵੇਖਣ ਤੋਂ ਬਾਅਦ, ਸਾਨੂੰ ਗੋਲਡੀ ਬਰਾੜ ਦੀ ਮੌਤ ਬਾਰੇ ਕੋਈ ਪ੍ਰਮਾਣਿਤ ਜਾਣਕਾਰੀ ਨਹੀਂ ਮਿਲੀ। ਦਰਅਸਲ, ਜਿਸ ਖ਼ਬਰ ਨੂੰ ਉਨ੍ਹਾਂ ਦੀ ਮੌਤ ਨਾਲ ਜੋੜਿਆ ਜਾ ਰਿਹਾ ਹੈ, ਉਹ ਵੀ ਇਕ ਅਜਿਹਾ ਮਾਮਲਾ ਹੈ ਜਿਥੇ ਕਿਸੇ ਪਛਾਣ ਦਾ ਖੁਲਾਸਾ ਨਹੀਂ ਹੋਇਆ ਹੈ।

ਦਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ਉਤੇ ਸ਼ਾਮ 5:25 ਵਜੇ ਹੋਈ। ਜਦੋਂ ਇਨ੍ਹਾਂ ਦੋਵਾਂ ਥਾਵਾਂ ‘ਤੇ ਗੋਲੀਬਾਰੀ ਹੋਈ ਤਾਂ ਦੋ ਵਿਅਕਤੀ ਗਲੀ ਵਿਚ ਖੜ੍ਹੇ ਸਨ ਪਰ ਪੁਲਿਸ ਵਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ।ਦੱਸ ਦਈਏ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਪਨਾਹ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ।

ਇਕ ਅਮਰੀਕੀ ਵੈੱਬਸਾਈਟ 30ActionNews ਨੇ ਅਪਣੀ ਰਿਪੋਰਟ ਵਿਚ ਕਿਹਾ ਕਿ ਮੰਗਲਵਾਰ ਸ਼ਾਮ ਕਰੀਬ 5.30 ਵਜੇ ਉੱਤਰ-ਪੱਛਮੀ ਫਰਿਜ਼ਨੋ ਦੇ ਫੇਅਰਮੌਂਟ ਅਤੇ ਹੋਲਟ ਨੇੜੇ ਗੋਲੀ ਲੱਗਣ ਤੋਂ ਬਾਅਦ ਦੋ ਵਿਅਕਤੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਫਰਿਜ਼ਨੋ ਪੁਲਿਸ ਨੇ ਦਸਿਆ ਕਿ ਗੋਲੀਬਾਰੀ ਤੋਂ ਪਹਿਲਾਂ ਦੋ ਵਿਅਕਤੀਆਂ ਦਾ ਝਗੜਾ ਹੋ ਗਿਆ ਸੀ।

ਫਰਿਜ਼ਨੋ ਪੁਲਿਸ ਲੈਫਟੀਨੈਂਟ ਲੈਸਲੀ ਵਿਲੀਅਮਜ਼ ਨੇ ਦਸਿਆ, "ਸਾਨੂੰ ਖੇਤਰ ਵਿਚ ਗੋਲੀਬਾਰੀ ਦੇ ਦੋ ਪੀੜਤਾਂ ਬਾਰੇ ਵਾਧੂ ਫ਼ੋਨ ਕਾਲਾਂ ਪ੍ਰਾਪਤ ਹੋਈਆਂ। ਇਕ ਨੂੰ ਨਿੱਜੀ ਵਾਹਨ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਸਥਿਰ ਹਾਲਤ ਵਿਚ ਹੈ, ਜਿਸ ਦੇ ਹੇਠਲੇ ਸਰੀਰ ਵਿਚ ਗੋਲੀ ਲੱਗੀ ਹੈ।" ਇਸ ਦੌਰਾਨ ਅਧਿਕਾਰੀਆਂ ਨੂੰ ਇਕ ਹੋਰ ਵਿਅਕਤੀ ਮਿਲਿਆ, ਜਿਸ ਨੂੰ ਸਰੀਰ ਦੇ ਉੱਪਰਲੇ ਹਿੱਸੇ 'ਚ ਗੋਲੀ ਲੱਗੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement