ਸੋਮਾਲੀਆ : ਯਾਤਰੀ ਬਸ 'ਤੇ ਬੰਬ ਹਮਲਾ, 10 ਲੋਕਾਂ ਦੀ ਮੌਤ
Published : Jun 1, 2020, 7:09 am IST
Updated : Jun 1, 2020, 7:09 am IST
SHARE ARTICLE
File Photo
File Photo

ਸੋਮਾਲੀਆ ਵਿਚ ਅੱਜ ਭਾਵ ਐਤਵਾਰ ਨੂੰ ਇਕ ਯਾਤਰੀ ਬਸ 'ਤੇ ਬੰਬ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿਚ ਘੱਟੋ ਘੱਟ 10 ਲੋਕ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ।

ਮੋਗਾਦਿਸ਼ੂ, 31 ਮਈ : ਸੋਮਾਲੀਆ ਵਿਚ ਅੱਜ ਭਾਵ ਐਤਵਾਰ ਨੂੰ ਇਕ ਯਾਤਰੀ ਬਸ 'ਤੇ ਬੰਬ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿਚ ਘੱਟੋ ਘੱਟ 10 ਲੋਕ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਐਤਵਾਰ ਨੂੰ ਪੁਲਿਸ ਦਾ ਹਵਾਲਾ ਦਿੰਦੇ ਹੋਏ ਦਸਿਆ ਕਿ ਇਹ ਹਮਲਾ ਮੋਗਾਦਿਸ਼ੂ ਦੀ ਰਾਜਧਾਨੀ ਤੋਂ ਦੂਰ ਨਹੀਂ ਕੀਤਾ ਗਿਆ ਹੈ। ਗਾਰੋਵ ਆਨਲਾਈਨ ਨਿਊਜ਼ ਆਊਟਲੈੱਟ ਦੇ ਮੁਤਾਬਕ ਇਕ ਯਾਤਰੀ ਬਸ ਮੋਗਾਦਿਸ਼ੂ ਤੋਂ 12 ਮੀਲ ਉਤਰ ਪਛਮ 'ਚ ਲਗਭਗ 12 ਮੀਲ ਦੀ ਦੂਰੀ 'ਤੇ ਹਾਵਾ ਅਬੀਦੀ ਪਿੰਡ 'ਚ ਸੜਕ ਕਿਨਾਰੇ ਕੀਤੇ ਗਏ ਬੰਬ ਹਮਲੇ ਦੀ ਚਪੇਟ ਵਿਚ ਆ ਗਈ। ਸ਼ੁਰੂਆਤੀ ਰਿਪੋਰਟਾਂ ਵਿਚ ਕਿਹਾ ਗਿਆ ਸੀ ਕਿ ਇਸ ਧਮਾਕੇ ਵਿਚ 6 ਲੋਕ ਮਾਰੇ ਗਏ ਸਨ। ਹਾਲੇ ਤਕ ਕਿਸੇ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement