ਅਮਰੀਕਾ : ਗੋਲੀ ਚੱਲਣ ਦੀਆਂ 132 ਦਿਨਾਂ ’ਚ ਵਾਪਰੀਆਂ 200 ਵਾਰਦਾਤਾਂ
Published : Jun 1, 2021, 8:41 am IST
Updated : Jun 1, 2021, 8:41 am IST
SHARE ARTICLE
Firing case
Firing case

ਅਮਰੀਕਾ ਵਿੱਚ ਬੰਦੂਕਾਂ ਤੇ ਰਾਈਫ਼ਲਾਂ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਦੀ ਮੰਗ ਨੇ ਤੇਜ਼ੀ ਫੜ੍ਹ ਲਈ ਹੈ।

ਵਾਸ਼ਿੰਗਟਨ : ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਵਿਚ ਗੋਲੀ ਚੱਲਣ ਦੀਆਂ ਘਟਨਾਵਾਂ ਆਮ ਵਾਪਰ ਰਹੀਆਂ ਹਨ ਅਤੇ ਲੋਕ ਮਾਰੇ ਜਾ ਰਹੇ ਹਨ। ਪਿਛਲੇ ਕੁੱਝ ਦਿਨਾਂ ਵਿਚ ਭੀੜ ’ਤੇ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ’ਚ ਕਈ ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਜ਼ਖਮੀ ਹੋ ਗਏ।

firingfiring

ਅਮਰੀਕਾ ਵਾਸੀਆਂ ਨੇ ਹੁਣ ਬੰਦੂਕਾਂ ਦੀ ਖੁੱਲੇਆਮ ਖ਼ਰੀਦ ’ਤੇ ਰੋਕ ਲਾਉਣ ਦੀ ਮੰਗ ਵੀ ਤੇਜ਼ੀ ਨਾਲ ਉਠ ਰਹੀ ਹੈ। ਬੀਤੇ ਐਤਵਾਰ ਨੂੰ ਹੋਈ ਤਾਜ਼ਾ ਘਟਨਾ ਦੀ ਗੱਲ ਕਰੀਏ ਤਾਂ ਫਲੋਰਿਡਾ ਇਲਾਕੇ ਵਿੱਚ ਇੱਕ ਬੈਂਕੇਟ ਹਾਲ ’ਚ ਆਯੋਜਤ ਪ੍ਰੋਗਰਾਮ ਦੌਰਾਨ ਭੀੜ ’ਤੇ ਦਿਨ-ਦਿਹਾੜੇ ਗੋਲੀਬਾਰੀ ਹੋਈ, ਜਿਸ ’ਚ 2 ਲੋਕਾਂ ਦੀ ਮੌਤ ਹੋ ਗਈ।

FiringFiring

ਬੀਤੇ 132 ਦਿਨਾਂ ਵਿੱਚ ਅਮਰੀਕਾ ’ਚ ਇਸ ਤਰ੍ਹਾਂ ਦੀਆਂ 200 ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਦੇ ਚਲਦਿਆਂ ਅਮਰੀਕਾ ਵਿੱਚ ਬੰਦੂਕਾਂ ਤੇ ਰਾਈਫ਼ਲਾਂ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਦੀ ਮੰਗ ਨੇ ਤੇਜ਼ੀ ਫੜ੍ਹ ਲਈ ਹੈ। ਹਥਿਆਰਾਂ ਦੀ ਸ਼ਰ੍ਹੇਆਮ ਵਿਕਰੀ ਦੀ ਵਿਰੋਧੀ ਡੈਮੋਕਰੇਟਿਕ ਪਾਰਟੀ ਹੁਣ ਸੱਤਾ ਵਿੱਚ ਹੈ। ਦੇਖਿਆ ਜਾਣਾ ਹੈ ਕਿ ਬਾਈਡਨ ਪ੍ਰਸ਼ਾਸਨ ਵੱਡੀ ਗਿਣਤੀ ਵਿੱਚ ਹੋ ਰਹੀ ਹਥਿਆਰਾਂ ਦੀ ਵਿਕਰੀ ਨੂੰ ਰੋਕਣ ਲਈ ਹੁਣ ਕੀ ਕਦਮ ਚੁੱਕਦੇ ਹਨ।

 Firing caseFiring case

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement