
ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨੇ ਦਿੱਤਾ ਆਦੇਸ਼
ਪਾਕਿਸਤਾਨ ਦੇ ਪੰਜਾਬ ਦੇ ਕਸਬੇ ਸਿਆਲਕੋਟ ਵਿਚ 500 ਸਾਲ ਪੁਰਾਣੇ ਗੁਰਦੁਆਰੇ ਨੇ ਹੁਣ ਭਾਰਤੀ ਤੀਰਥ ਯਾਤਰੀਆਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪਾਕਿਸਤਾਨੀ ਅਖ਼ਬਾਰ ਦ ਐਕਸਪ੍ਰੈਸ ਟ੍ਰਿਬਿਉਨ ਨੇ ਦਸਿਆ ਕਿ ਇਹ ਸਿਆਲਕੋਟ ਤੋਂ 140 ਕਿਮੀ ਦੀ ਦੂਰੀ ਤੇ ਹੈ। ਇਸ ਗੁਰਦੁਆਰੇ ਦਾ ਨਾਮ ਬਾਬੇ ਦੀ ਬੇਰ ਹੈ। ਭਾਰਤੀਆਂ ਨੂੰ ਇਸ ਗੁਰਦੁਆਰੇ ਵਿਚ ਜਾਣ ਦੀ ਆਗਿਆ ਨਹੀਂ ਸੀ। ਫਿਲਹਾਲ ਇਸ ਦੇ ਦਰਵਾਜ਼ੇ ਭਾਰਤੀ ਸ਼ਰਧਾਲੂਆਂ ਲਈ ਖੁਲ੍ਹ ਚੁੱਕੇ ਹਨ।
Babe de Ber
ਇਸ ਤੋਂ ਪਹਿਲਾਂ ਪਾਕਿਸਤਾਨ, ਯੂਰੋਪ, ਕੈਨੇਡਾ ਅਤੇ ਅਮਰੀਕਾ ਦੇ ਸ਼ਰਧਾਲੂਆਂ ਨੂੰ ਇਸ ਗੁਰਦੁਆਰੇ ਵਿਚ ਜਾਣ ਦੀ ਆਗਿਆ ਸੀ। ਇਕ ਰਿਪੋਰਟ ਅਨੁਸਾਰ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨੇ ਕਸਬੇ ਦੇ ਓਕਾਫ ਵਿਭਾਗ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਭਾਰਤ ਦੇ ਸਿੱਖ ਤੀਰਥ ਯਾਤਰੀਆਂ ਨੂੰ ਇਸ ਸੂਚੀ ਵਿਚ ਸ਼ਾਮਲ ਕਰੇ ਜਿਸ ਵਿਚ ਭਾਰਤੀ ਸ਼ਰਧਾਲੂਆਂ ਨੂੰ ਗੁਰਦੁਆਰੇ ਆਉਣ ਦੀ ਆਗਿਆ ਹੋਵੇ। ਹਰ ਸਾਲ ਹਜ਼ਾਰਾਂ ਭਾਰਤੀ ਸਿੱਖ ਸ਼ਰਧਾਲੂ ਵੈਸਾਖੀ ਤਿਉਹਾਰ, ਮਹਾਰਾਜਾ ਰਣਜੀਤ ਸਿੰਘ ਦੇ ਜਨਮ ਅਤੇ ਮੌਤ ਦੀ ਵਰ੍ਹੇਗੰਢ ਤੇ ਪਾਕਿਸਤਾਨ ਜਾਂਦੇ ਹਨ।
Kartarpur corridor
ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਨਾਨਕ ਦੇਵ ਜੀ 16ਵੀਂ ਸਦੀ ਵਿਚ ਕਸ਼ਮੀਰ ਤੋਂ ਸਿਆਲਕੋਟ ਪਹੁੰਚੇ ਸਨ ਤਾਂ ਉਹਨਾਂ ਨੇ ਬੇਰੀ ਹੇਠ ਆਰਾਮ ਕੀਤਾ ਸੀ। ਕਿਹਾ ਜਾਂਦਾ ਹੈ ਕਿ ਸਰਦਾਰ ਨਾਥ ਸਿੰਘ ਨੇ ਉਸ ਜਗ੍ਹਾ ਤੇ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਇਹ ਗੁਰਦੁਆਰਾ ਬਣਵਾਇਆ ਸੀ। ਨਵੰਬਰ 2018 ਵਿਚ ਪਾਕਿਸਤਾਨ ਨੇ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦੀ ਸਹਿਮਤੀ ਜਤਾਈ ਸੀ।
ਹੁਣ ਇਸ ਲਾਂਘੇ ਦੇ ਮੁਕੰਮਲ ਹੋਣ ਦੀ ਤਿਆਰੀ ਜ਼ੋਰਾਂ ਤੇ ਚਲ ਰਹੀ ਹੈ। ਕਰਤਾਰਪੁਰ ਪਾਕਿਸਤਾਨ ਭਾਰਤ ਸਰਹੱਦ ਤੋਂ 4 ਕਿਲੋਮੀਟਰ ਦੂਰ ਨਾਰੋਵਾਲ ਵਿਚ ਇਕ ਛੋਟਾ ਜਿਹਾ ਸ਼ਹਿਰ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਅਪਣੇ 18 ਸਾਲ ਬਿਤਾਏ ਸਨ। ਕਰਤਾਰਪੁਰ ਲਾਂਘੇ ਦਾ ਨਿਰਮਾਣ ਕਰਨ ਦੀ ਕੋਸ਼ਿਸ਼ ਦੋਵਾਂ ਪਾਸਿਆਂ ਤੋਂ ਹੋ ਰਹੀ ਹੈ।