US President ਡੋਨਾਲਡ ਟਰੰਪ ਬੋਲੇ-ਚੀਨ ‘ਤੇ ਮੇਰਾ ਗੁੱਸਾ ਵਧਦਾ ਜਾ ਰਿਹਾ ਹੈ
Published : Jul 1, 2020, 11:20 am IST
Updated : Jul 1, 2020, 11:20 am IST
SHARE ARTICLE
Donald Trump
Donald Trump

ਅਮਰੀਕਾ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਮਾਮਲੇ  ਲਗਾਤਾਰ ਵਧਣ ਕਾਰਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਚੀਨ ਪ੍ਰਤੀ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ।

ਵਾਸ਼ਿੰਗਟਨ: ਅਮਰੀਕਾ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਮਾਮਲੇ  ਲਗਾਤਾਰ ਵਧਣ ਕਾਰਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਚੀਨ ਪ੍ਰਤੀ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਅਮਰੀਕੀ ਸਿਹਤ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਪੂਰੀ ਤਰ੍ਹਾਂ ਮਹਾਂਮਾਰੀ ਦੀ ਸਥਿਤੀ ਨੂੰ ਕੰਟਰੋਲ ਕਰਨ ਦੀ ਸਥਿਤੀ ਵਿਚ ਨਹੀਂ ਹਨ।

Corona Virus Corona Virus

ਟਰੰਪ ਨੇ ਮੰਗਲਵਾਰ ਨੂੰ ਟਵੀਟ ਕੀਤਾ, ‘ਜਿਵੇਂ-ਜਿਵੇਂ ਮੈਂ ਪੂਰੀ ਦੁਨੀਆ ਵਿਚ ਮਹਾਂਮਾਰੀ ਦਾ ਬੇਕਾਰ ਰੂਪ ਫੈਲਦਾ ਦੇਖ ਰਿਹਾ ਹਾਂ, ਜਿਸ ਵਿਚ ਅਮਰੀਕਾ ਨੂੰ ਮਹਾਂਮਾਰੀ ਨਾਲ ਹੋਇਆ ਭਾਰੀ ਨੁਕਸਾਨ ਵੀ ਸ਼ਾਮਲ ਹੈ, ਉਸੇ ਤਰ੍ਹਾਂ ਚੀਨ ਖਿਲਾਫ ਮੇਰਾ ਗੁੱਸਾ ਵਧਦਾ ਜਾ ਰਿਹਾ ਹੈ’।ਕੋਰੋਨਾ ਵਾਇਰਸ ਗਲੋਬਲ ਮਹਾਂਮਾਰੀ ਲਈ ਟਰੰਪ ਬੀਜਿੰਗ ਨੂੰ ਜ਼ਿੰਮੇਵਾਰ ਠਹਿਰਾਉਂਦੇ ਰਹੇ ਹਨ। ਦੋਵੇਂ ਦੇਸ਼ਾਂ ਵਿਚ ਜਾਰੀ ਟਰੇਡ ਵਾਰ ਦੌਰਾਨ ਕੋਰੋਨਾ ਵਾਇਰਸ ਮਹਾਂਮਾਰੀ ਨੇ ਤਣਾਅ ਹੋਰ ਵਧਾ ਦਿੱਤਾ ਹੈ।

Xi JinpingXi Jinping

ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।  ਸੰਕਰਮਣ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਐਂਥਨੀ ਫਾਊਚੀ ਨੇ ਮੰਗਲਵਾਰ ਨੂੰ ਕਾਂਗਰਸ ਨੂੰ ਦੱਸਿਆ ਕਿ ਚੀਜ਼ਾਂ ਗਲਤ ਦਿਸ਼ਾ ਵਿਚ ਅੱਗੇ ਵਧ ਰਹੀਆਂ ਹਨ ਅਤੇ ਸਾਫ ਤੌਰ ‘ਤੇ ਅਸੀਂ ਇਸ ‘ਤੇ ਕਾਬੂ ਪਾਉਣ ਦੀ ਸਥਿਤੀ ਵਿਚ ਨਹੀਂ ਹਾਂ।

TweetTweet

ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਅਤੇ ਜਨਤਾ ਮਹਾਂਮਾਰੀ ਦੀ ਰੋਕਥਾਮ ਲਈ ਜ਼ਰੂਰੀ ਕਦਮ ਚੁੱਕਣ ਵਿਚ ਅਸਫਲ ਰਹਿੰਦੇ ਹਨ ਤਾਂ ਅਮਰੀਕਾ ਵਿਚ ਪ੍ਰਤੀਦਿਨ ਇਕ ਲੱਖ ਮਾਮਲੇ ਸਾਹਮਣੇ ਆ ਸਕਦੇ ਹਨ। ਚੀਨ ਟਰੰਪ ਪ੍ਰਸ਼ਾਸਨ ‘ਤੇ ਮਹਾਂਮਾਰੀ ਦਾ ਸਿਆਸੀਕਰਣ ਲਗਾਉਣ ਦਾ ਇਲਜ਼ਾਮ ਲਗਾ ਰਿਹਾ ਹੈ।

Tariff on china for mishandling virus outbreak is certainly an option trumpDonald Trump

ਚੀਨ ਨੇ ਕਿਹਾ ਸੀ ਕਿ ਅਮਰੀਕਾ ਮਹਾਂਮਾਰੀ ਨੂੰ ਨਾ ਸੰਭਾਲ ਸਕਣ ਕਾਰਨ ਧਿਆਨ ਭਟਕਾਉਣ ਲਈ ਅਜਿਹੇ ਆਰੋਪ ਲਗਾ ਰਿਹਾ ਹੈ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਚੀਨ ਨਾਲ ਸਾਰੇ ਸਬੰਧ ਤੋੜਨ ਤੱਕ ਦੀ ਧਮਕੀ ਦੇ ਚੁੱਕੇ ਹਨ। ਟਰੰਪ ਨੇ ਕਿਹਾ ਸੀ ਕਿ ਚੀਨ ਨਾਲ ਸਬੰਧ ਖਤਮ ਕਰਨ ਨਾਲ ਅਮਰੀਕਾ ਨੂੰ ਫਾਇਦਾ ਹੀ ਹੋਵੇਗਾ।

China donates 1000 ventilators to new york america corona virus covid 19Donald Trump and Xi Jinping

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement