ਖ਼ਬਰਾਂ |

ਤਾਜ਼ਾ |

ਜੋਅ ਬਾਈਡਨ ਨੇ ਵਿਦਿਆਰਥੀ ਲੋਨ ਰਾਹਤ ਲਈ ਇਕ ਵਿਕਲਪਕ ਯੋਜਨਾ ਦਾ ਦਿੱਤਾ ਭਰੋਸਾ 
Published : Jul 1, 2023, 2:26 pm IST
Updated : Jul 1, 2023, 2:26 pm IST
SHARE ARTICLE
Joe Biden
Joe Biden

ਸੁਪਰੀਮ ਕੋਰਟ ਨੇ ਇਸ ਯੋਜਨਾ ਨੂੰ ਰੱਦ ਕਰ ਦਿੱਤਾ ਸੀ।  

 

ਵਾਸ਼ਿੰਗਟਨ : ਸੁਪਰੀਮ ਕੋਰਟ ਵੱਲੋਂ ਅਰਬਾਂ ਡਾਲਰ ਦੇ ਵਿਦਿਆਰਥੀ ਕਰਜ਼ਿਆਂ ਨੂੰ ਮੁਆਫ਼ ਕਰਨ ਦੀ ਉਨ੍ਹਾਂ ਦੀ ਯੋਜਨਾ ਨੂੰ ਰੱਦ ਕਰਨ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ  ਨੇ ਸ਼ਨੀਵਾਰ ਨੂੰ ਵਿਦਿਆਰਥੀ ਰਾਹਤ ਲਈ ਇੱਕ ਵਿਕਲਪਿਕ ਯੋਜਨਾ ਪੇਸ਼ ਕਰਨ ਦਾ ਭਰੋਸਾ ਦਿੱਤਾ। ਬਾਈਡਨ ਨੇ ਕਿਹਾ ਕਿ ਆਉਣ ਵਾਲੇ ਹਫ਼ਤਿਆਂ ਵਿਚ ਵਿਦਿਆਰਥੀ ਕਰਜ਼ੇ ਦੀ ਅਦਾਇਗੀ ਦੀ ਜ਼ਰੂਰਤ ਹੋਵੇਗੀ, ਪਰ ਉਹ ਵਿਦਿਆਰਥੀ ਲੋਨ ਭੁਗਤਾਨਾਂ 'ਤੇ ਡਿਫਾਲਟ ਹੋਣ ਦੇ ਜੋਖ਼ਮ ਨੂੰ ਘਟਾਉਣ ਲਈ ਤਿਆਰ ਕੀਤੇ ਗਏ ਉੱਚ ਸਿੱਖਿਆ ਐਕਟ ਦੇ ਤਹਿਤ ਇੱਕ ਨਵਾਂ ਪ੍ਰੋਗਰਾਮ ਪੇਸ਼ ਕਰਨ 'ਤੇ ਕੰਮ ਕਰੇਗਾ।   

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਕੁਝ ਘੰਟਿਆਂ ਬਾਅਦ, ਵ੍ਹਾਈਟ ਹਾਊਸ ਤੋਂ ਬਾਈਡੇਨ ਦੀ ਟਿੱਪਣੀ ਨੂੰ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੇ ਮੱਦੇਨਜ਼ਰ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਬਾਈਡੇਨ ਪ੍ਰਸ਼ਾਸਨ ਨੇ ਲੱਖਾਂ ਫੈਡਰਲ ਵਿਦਿਆਰਥੀ ਕਰਜ਼ਿਆਂ ਨੂੰ ਰੱਦ ਕਰਨ ਜਾਂ ਘਟਾਉਣ ਲਈ 400 ਬਿਲੀਅਨ ਡਾਲਰ ਦੀ ਯੋਜਨਾ ਦਾ ਪ੍ਰਸਤਾਵ ਕੀਤਾ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਯੋਜਨਾ ਨੂੰ ਰੱਦ ਕਰ ਦਿੱਤਾ ਸੀ।  

ਉਧਾਰ ਲੈਣ ਵਾਲਿਆਂ ਨੂੰ "ਝੂਠੀ ਉਮੀਦ" ਦੇਣ ਬਾਰੇ ਇੱਕ ਸਵਾਲ ਦੇ ਜਵਾਬ ਵਿਚ ਬਾਈਡੇਨ ਨੇ ਕਿਹਾ ਕਿ "ਮੈਂ ਕੋਈ ਝੂਠੀ ਉਮੀਦ ਨਹੀਂ ਦਿੱਤੀ ਹੈ।" ਉਮੀਦ ਦੀ ਜੋ ਕਿਰਨ ਸੀ ਉਹ ਰਿਪਬਲਿਕਨ ਪਾਰਟੀ ਦੇ ਮੈਂਬਰਾਂ ਨੇ ਖੋਹ ਲਈ ਹੈ। 

Tags: joe biden

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement