
12 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
ਕੀਨੀਆ ਦੇ ਕੇਰੀਚੋ ਕਾਉਂਟੀ ਦੇ ਲੋਂਡਿਆਨੀ ਕਸਬੇ ਵਿਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਚ ਘੱਟੋ-ਘੱਟ 48 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਕ ਬੇਕਾਬੂ ਟਰੱਕ ਨੇ ਵਾਹਨਾਂ ਤੇ ਪੈਦਲ ਜਾ ਰਹੇ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਕੁੱਲ 48 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਕੈਨੇਡਾ 'ਚ 7 ਪੰਜਾਬੀ ਵਿਦਿਆਰਥੀਆਂ ਨੂੰ ਮਿਲਿਆ 4.68 ਕਰੋੜ ਦਾ ਵਜ਼ੀਫ਼ਾ
ਇਹ ਹਾਦਸਾ ਇਕ ਵਿਅਸਤ ਸੜਕ 'ਤੇ ਵਾਪਰਿਆ, ਜਦੋਂ ਇਕ ਟਰੱਕ ਡਰਾਈਵਰ ਟਰੱਕ ਤੋਂ ਕੰਟਰੋਲ ਗੁਆ ਬੈਠਾ ਅਤੇ ਕਈ ਵਾਹਨਾਂ ਅਤੇ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿਤੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ 'ਚ 12 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ: ਕਈ ਦਵਾਈਆਂ ਦਾ ਇਲਾਜ ਹੈ ਖ਼ਸਖ਼ਸ