Canada News : ਕੈਨੇਡਾ 'ਚ 400 ਉਡਾਣਾਂ ਰੱਦ, 49 ਹਜ਼ਾਰ ਯਾਤਰੀ ਪ੍ਰਭਾਵਿਤ, ਜਾਣੋ ਕੀ ਹੈ ਵਜ੍ਹਾ 

By : BALJINDERK

Published : Jul 1, 2024, 11:36 am IST
Updated : Jul 1, 2024, 11:36 am IST
SHARE ARTICLE
airline westjet
airline westjet

Canada News : ਏਅਰਲਾਈਨਜ਼ ਦੀ ਮਕੈਨਿਕ ਯੂਨੀਅਨ ਵੱਲੋਂ ਹੜਤਾਲ ਦੇ ਐਲਾਨ ਤੋਂ ਬਾਅਦ ਉਡਾਣਾਂ ਹੋਈਆਂ ਪ੍ਰਭਾਵਿਤ

Canada News : ਟੋਰਾਂਟੋ- ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਮੇਨਟੇਨੈਂਸ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦੇ ਐਲਾਨ ਤੋਂ ਬਾਅਦ 400 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਨਾਲ 49,000 ਯਾਤਰੀ ਪ੍ਰਭਾਵਿਤ ਹੋਏ।
ਏਅਰਕ੍ਰਾਫ਼ਟ ਮਕੈਨਿਕਸ ਫ਼ਰਾਟਰਨਲ ਐਸੋਸੀਏਸ਼ਨ ਨੇ ਕਿਹਾ ਕਿ ਉਸ ਦੇ ਮੈਂਬਰਾਂ ਨੇ ਸ਼ੁੱਕਰਵਾਰ ਸ਼ਾਮ ਨੂੰ ਹੜਤਾਲ ਸ਼ੁਰੂ ਕੀਤੀ ਕਿਉਂਕਿ ਏਅਰਲਾਈਨ ਦੀ ਯੂਨੀਅਨ ਨਾਲ ਗੱਲਬਾਤ ਕਰਨ ਦੀ ਇੱਛਾ ਨਹੀਂ ਸੀ। ਇਸ ਕਾਰਨ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ। ਵੈਸਟਜੈੱਟ ਏਅਰਕ੍ਰਾਫ਼ਟ ਮੇਨਟੇਨੈਂਸ ਇੰਜੀਨੀਅਰ ਸੀਨ ਮੈਕਵੇ, ਜੋ ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ 'ਤੇ ਪਿਕਟਿੰਗ ਕਰ ਰਹੇ ਹਨ, ਨੇ ਕਿਹਾ ਕਿ ਕਰਮਚਾਰੀਆਂ ਦੀ ਹੜਤਾਲ ਏਅਰਲਾਈਨ ਨੂੰ ਸਨਮਾਨ ਨਾਲ ਗੱਲਬਾਤ ਕਰਨ ਲਈ ਮਜ਼ਬੂਰ ਕਰਨ ਦੀ ਕੋਸ਼ਿਸ਼ ਹੈ। ਮੈਕਵੇ ਨੇ ਕਿਹਾ ਕਿ ਯੂਨੀਅਨ ਯਾਤਰੀਆਂ ਨੂੰ ਹੋਣ ਵਾਲੀ ਕਿਸੇ ਵੀ ਅਸੁਵਿਧਾ ਲਈ ਅਫ਼ਸੋਸ ਕਰਦੀ ਹੈ।

(For more news apart from 400 flights canceled in Canada, 49 thousand passengers affected News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement