ਕੁਲਭੂਸ਼ਣ ਜਾਧਵ ਨੂੰ ਮਿਲੇਗੀ ਡਿਪਲੋਮੈਟਿਕ ਪਹੁੰਚ
Published : Aug 1, 2019, 8:12 pm IST
Updated : Aug 1, 2019, 8:12 pm IST
SHARE ARTICLE
Pakistan offers India consular access to Kulbhushan Jadhav
Pakistan offers India consular access to Kulbhushan Jadhav

ਪਾਕਿਸਤਾਨ ਨੇ ਜਾਧਵ ਤਕ ਭਾਰਤ ਦੀ ਰਾਜਨਾਇਕ ਪਹੁੰਚ ਦਾ ਪ੍ਰਸਤਾਵ ਭੇਜਿਆ : ਵਿਦੇਸ਼ ਮੰਤਰਾਲਾ

ਇਸਲਾਮਾਬਾਦ/ਨਵੀਂ ਦਿੱਲੀ: ਪਾਕਿਸਤਾਨ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਸ਼ੁਕਰਵਾਰ ਤਕ ਰਾਜਨਾਇਕ ਪਹੁੰਚ ਦਿਤੀ ਜਾਏਗੀ। ਇਹ ਜਾਣਕਾਰੀ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਵੀਰਵਾਰ ਨੂੰ ਦਿਤੀ। ਇਸ ਦੇ ਨਾਲ ਹੀ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਪ੍ਰਸਤਾਵ ਦਾ ਮੁਲਾਂਕਣ ਕਰ ਰਿਹਾ ਹੈ। 

Kulbhushan Yadav Kulbhushan Yadav

ਭਾਰਤੀ ਨੇਵੀ ਦੇ ਸੇਵਾਮੁਕਤ ਅਧਿਕਾਰੀ ਜਾਧਵ (49) ਨੂੰ 'ਜਾਸੂਸ ਅਤੇ ਅਤਿਵਾਦ' ਦੇ ਦੋਸ਼ ਵਿਚ ਅਪ੍ਰੈਲ 2017 ਵਿਚ ਪਾਕਿਸਤਾਨ ਦੀ ਇਕ ਸੈਨਿਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਸਜ਼ਾ 'ਤੇ ਰੋਕ ਦੇ ਲਈ ਭਾਰਤ ਨੇ ਅੰਤਰਰਾਸ਼ਟਰੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਫ਼ੈਸਲ ਨੇ ਇਕ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਵਿਚ ਕਿਹਾ, “ਇਥੇ ਭਾਰਤੀ ਹਾਈ ਕਮਿਸ਼ਨ ਨੂੰ ਸੂਚਿਤ ਕਰਨ ਤੋਂ ਬਾਅਦ ਪਾਕਿਸਤਾਨ ਭਾਰਤ ਦੇ ਜਵਾਬ ਦੀ ਉਡੀਕ ਕਰ ਰਿਹਾ ਹੈ।'' 

RavishRaveesh Kumarਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਨਵੀਂ ਦਿੱਲੀ ਵਿਚ ਕਿਹਾ ਕਿ ਪਾਕਿਸਤਾਨ ਨੇ ਜਾਧਵ ਤਕ ਭਾਰਤ ਦੀ ਰਾਜਨਾਇਕ ਪਹੁੰਚ ਦਾ ਪ੍ਰਸਤਾਵ ਭੇਜਿਆ ਹੈ। ਉਨ੍ਹਾਂ ਕਿਹਾ, “''ਅਸੀਂ ਕੂਟਨੀਤਕ ਚੈਨਲਾਂ ਰਾਹੀਂ ਪਾਕਿਸਤਾਨ ਨੂੰ ਜਵਾਬ ਦਿਆਂਗੇ।” ਪਾਕਿਸਤਾਨ ਨੇ ਆਈਸੀਜੇ ਦੇ 17 ਜੁਲਾਈ ਦੇ ਹੁਕਮ ਤੋਂ ਦੋ ਹਫ਼ਤਿਆਂ ਬਾਅਦ ਇਹ ਕਦਮ ਚੁੱਕਿਆ ਹੈ। ਆਈਸੀਜੇ ਨੇ ਪਾਕਿਸਤਾਨ ਨੂੰ ਜਾਧਵ ਦੀ ਸਜ਼ਾ ਬਾਰੇ “ਪ੍ਰਭਾਵਸ਼ਾਲੀ ਸਮੀਖਿਆ ਅਤੇ ਮੁੜ ਵਿਚਾਰ” ਕਰਨ ਲਈ ਕਿਹਾ ਸੀ। ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਨੂੰ ਜਾਧਵ ਤਕ ਭਾਰਤ ਨੂੰ ਤੁਰੰਤ ਰਾਜਨਾਇਕ ਪਹੁੰਚ ਦੇਣ ਦੇ ਨਿਰਦੇਸ਼ ਦਿਤੇ ਸਨ।  42 ਪੰਨਿਆਂ ਦੇ ਆਦੇਸ਼ ਵਿਚ ਆਈਸੀਜੇ ਨੇ ਕਿਹਾ ਕਿ ਪਾਕਿਸਤਾਨ ਨੇ ਕੂਟਨੀਤਕ ਸੰਬੰਧਾਂ ਬਾਰੇ ਵਿਯੇਨਾ ਕਨਵੈਨਸ਼ਨ ਦੀ “ਉਲੰਘਣਾ'' ਕੀਤੀ। (ਪੀਟੀਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement