Punjab's Air Connectivity: ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ
Published : Aug 1, 2024, 4:44 pm IST
Updated : Aug 1, 2024, 4:44 pm IST
SHARE ARTICLE
A big boost to Punjab's air connectivity with Australia, New Zealand and Southeast Asia
A big boost to Punjab's air connectivity with Australia, New Zealand and Southeast Asia

Punjab's Air Connectivity: ਕੁਆਲਾਲੰਪੁਰ - ਅੰਮ੍ਰਿਤਸਰ ਵਿਚਕਾਰ ਉਡਾਣਾਂ ‘ਚ ਵਾਧੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸੁਆਗਤ

 

Punjab's Air Connectivity:  ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਵਿੱਚ ਅਗਸਤ ਦੇ ਮਹੀਨੇ ਤੋਂ ਮਹੱਤਵਪੂਰਨ ਵਾਧਾ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਨੇ 1 ਅਗਸਤ ਤੋਂ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦਰਮਿਆਨ ਆਪਣੀਆਂ ਹਫ਼ਤੇ ‘ਚ ਚਾਰ ਉਡਾਣਾਂ ਦੀ ਗਿਣਤੀ ਨੂੰ ਰੋਜ਼ਾਨਾ ਕਰ ਦਿੱਤਾ ਹੈ।

.

ਇਸ ਵਾਧੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਉਨ੍ਹਾਂ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਦੀਆਂ ਹੁਣ ਰੋਜ਼ਾਨਾਂ ਉਡਾਣਾਂ ਦੇ ਨਾਲ-ਨਾਲ ਏਅਰ ਏਸ਼ੀਆ ਐਕਸ ਦੀਆਂ ਹਫ਼ਤੇ ‘ਚ ਚਾਰ ਅਤੇ ਬੈਟਿਕ ਏਅਰ ਦੀਆਂ ਤਿੰਨ ਉਡਾਣਾਂ ਨਾਲ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਵਿਚਕਾਰ ਉਪਲੱਬਧ ਸੀਟਾਂ ‘ਚ ਮਹੱਤਵਪੂਰਨ ਵਾਧਾ ਹੋਇਆ ਹੈ। ਪੰਜਾਬ ਦੇ ਯਾਤਰੀਆਂ ਤੋਂ ਇਲਾਵਾ, ਇਹਨਾਂ 28 ਹਫ਼ਤਾਵਾਰੀ ਉਡਾਣਾਂ ਤੋਂ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼, ਜੰਮੂ ਅਤੇ ਹਰਿਆਣਾ ਦੇ ਯਾਤਰੀ ਵੀ ਲਾਭ ਲੈ ਰਹੇ ਹਨ।

ਗੁਮਟਾਲਾ ਨੇ ਕਿਹਾ, "ਅਸੀਂ ਅੰਮ੍ਰਿਤਸਰ, ਪੰਜਾਬ ਅਤੇ ਦੱਖਣ-ਪੂਰਬੀ ਏਸ਼ੀਆ ਦੇ ਪ੍ਰਮੁੱਖ ਸ਼ਹਿਰਾਂ ਵਿਚਕਾਰ ਵਧ ਰਹੇ ਹਵਾਈ ਸੰਪਰਕ ਨੂੰ ਦੇਖ ਕੇ ਬਹੁਤ ਖੁਸ਼ ਹਾਂ। ਉਡਾਣਾਂ ਵਿੱਚ ਵਾਧੇ ਨਾਲ ਸਾਡੇ ਭਾਈਚਾਰੇ ਲਈ ਦਿੱਲੀ ਦੀ ਬਜਾਏ ਸਿੱਧਾ ਪੰਜਾਬ ਪਹੁੰਚਣਾਂ ਹੁਣ ਹੋਰ ਸੁਖਾਲਾ ਹੋ ਗਿਆ ਹੈ।  ਆਸਟ੍ਰੇਲੀਆ ਦੇ ਮੈਲਬੌਰਨ, ਸਿਡਨੀ, ਐਡੀਲੇਡ, ਬ੍ਰਿਸਬੇਨ, ਅਤੇ ਪਰਥ ਅਤੇ ਨਿਊਜ਼ੀਲੈਂਡ ਦੇ ਆਕਲੈਂਡ ਵਰਗੇ ਸ਼ਹਿਰਾਂ ‘ਚ ਵੱਸਦੇ ਪੰਜਾਬੀ ਕੁਆਲਾਲੰਪੁਰ ਵਿਖੇ ਦੋ ਤੋਂ ਤਿੰਨ ਘੰਟੇ ਰੁੱਕ ਕੇ ਵੀ ਸਿਰਫ 15 ਤੋਂ 18 ਘੰਟਿਆਂ ‘ਚ ਪੰਜਾਬ ਲਈ ਆਪਣੀ ਯਾਤਰਾ ਪੂਰੀ ਕਰ ਸਕਦੇ ਹਨ। ਇਸ ਦੇ ਨਾਲ ਸਿੰਗਾਪੁਰ ਏਅਰਲਾਈਨਜ਼ ਦੀ ਸਹਾਇਕ ਏਅਰਲਾਈਨ ਸਕੂਟ ਵੀ ਯਾਤਰੀਆਂ ਨੂੰ ਸਿੰਗਾਪੁਰ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਹਫ਼ਤੇ ‘ਚ ਪੰਜ ਉਡਾਣਾਂ ਨਾਲ ਜੋੜਦੀ ਹੈ। ਇਹਨਾਂ ਸਾਰੀਆਂ ਏਅਰਲਾਈਨਾਂ ਰਾਹੀਂ ਵੱਡੀ ਗਿਣਤੀ ‘ਚ ਸੈਲਾਨੀ ਬਹੁਤ ਹੀ ਘੱਟ ਸਮੇਂ ਅਤੇ ਕਿਰਾਏ ‘ਚ ਬਾਲੀ, ਬੈਂਕਾਕ, ਫੂਕੇਟ, ਵੀਅਤਨਾਮ ਆਦਿ ਵੀ ਆ ਜਾ ਸਕਦੇ ਹਨ।

ਯੋਗੇਸ਼ ਕਾਮਰਾ ਨੇ ਪੰਜਾਬ ਤੋਂ ਆਉਣ ਵਾਲੇ ਯਾਤਰੀਆਂ ਲਈ ਇਨ੍ਹਾਂ ਉਡਾਣਾਂ ਦੇ ਵਾਧੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਮਲੇਸ਼ੀਆ ਏਅਰਲਾਈਨਜ਼ ਨੇ ਨਵੰਬਰ 2023 ਵਿੱਚ ਇਹ ਰੂਟ ਹਫ਼ਤੇ ਵਿੱਚ ਦੋ ਉਡਾਣਾਂ ਨਾਲ ਸ਼ੁਰੂ ਕੀਤਾ ਜਿਸ ਨੂੰ ਜ਼ੋਰਦਾਰ ਮੰਗ ਦੇ ਕਾਰਨ, ਜਨਵਰੀ 2024 ਵਿੱਚ ਚਾਰ ਕਰ ਦਿੱਤਾ ਗਿਆ ਸੀ। ਇਸ ਉਪਰੰਤ ਇਨੀਸ਼ੀਏਟਿਵ ਅਤੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਏਅਰਲਾਈਨ ਦੇ ਰੀਜਨਲ ਮੈਨੇਜਰ ਅਮਿਤ ਮਹਿਤਾ ਅਤੇ ਹੋਰਨਾਂ ਨਾਲ ਇਹਨਾਂ ਉਡਾਣਾਂ ਸੰਬੰਧੀ ਗੱਲਬਾਤ ਨੂੰ ਜਾਰੀ ਰੱਖਿਆ ਸੀ। 

ਕਾਮਰਾ ਨੇ ਅੱਗੇ ਕਿਹਾ, “ਇਸ ਰੂਟ ਦੀ ਸਫਲਤਾ ਦਰਸਾਉਂਦੀ ਹੈ ਕਿ ਵਿਦੇਸ਼ ਵੱਸਦੇ ਪੰਜਾਬੀ, ਜੇਕਰ ਸਿੱਧੀਆਂ ਜਾਂ ਸੁਵਿਧਾਜਨਕ ਉਡਾਣਾਂ ਦਾ ਵਿਕਲਪ ਮਿਲਣ ‘ਤੇ ਦਿੱਲੀ ਦੀ ਬਜਾਏ ਹੁਣ ਅੰਮ੍ਰਿਤਸਰ ਨੂੰ ਤਰਜੀਹ ਦਿੰਦੇ ਹਨ। ਇਸ ਦਾ ਮੁੱਖ ਕਾਰਨ ਦਿੱਲੀ ਵਿਖੇ ਹੁੰਦੀ ਖੱਜਲ-ਖੁਆਰੀ ਜਿਵੇਂ ਕਿ ਇਮੀਗ੍ਰੇਸ਼ਨ ਪ੍ਰਕਿਰਿਆਵਾਂ, ਸਾਮਾਨ ਦੀ ਮੁੜ ਜਾਂਚ, ਅਤੇ ਦਿੱਲੀ ਤੇ ਪੰਜਾਬ ਆਉਣ ਲਈ 6 ਤੋਂ 12 ਘੰਟਿਆਂ ਤੱਕ ਦਾ ਵੱਧ ਸਮਾਂ ਹੈ।”

ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਵਧਣ, ਇੱਥੋਂ ਔਸਤਨ ਰੋਜ਼ਾਨਾ 65 ਉਡਾਣਾਂ ਅਤੇ 10,000 ਯਾਤਰੀਆਂ ਦੇ ਆਉਣ ਜਾਣ ਦੇ ਬਾਵਜੂਦ, ਹਵਾਈ ਅੱਡੇ 'ਤੇ ਅਜੇ ਵੀ ਸੂਬਾ ਸਰਕਾਰ ਦੁਆਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਬੱਸ ਸੇਵਾ ਨਹੀਂ
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement