ਚੀਨ ਨੇ ਪਾਕਿਸਤਾਨ ਨਾਲ ਬੱਸ ਸੇਵਾ ਲਈ ਖੁਦ ਨੂੰ ਕਸ਼ਮੀਰ ਮੁਦੇ ਤੋਂ ਕੀਤਾ ਵੱਖ
Published : Nov 1, 2018, 6:30 pm IST
Updated : Nov 1, 2018, 6:30 pm IST
SHARE ARTICLE
Loo-Cang
Loo-Cang

ਪਾਕਿਸਤਾਨ ਨਾਲ ਪ੍ਰਸਤਾਵਿਤ ਬੱਸ ਸੇਵਾ 'ਤੇ ਚੀਨ ਨੇ ਕਸ਼ਮੀਰ ਮੁੱਦੇ 'ਤੇ ਖੁਦ ਨੂੰ ਵੱਖ ਕਰ ਲੈਣਾ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਬਾਰੇ ਚੀਨ ਦੇ ਕਿਹਾ ਹੈ ਕਿ ...

ਬੀਜਿੰਗ (ਭਾਸ਼ਾ): ਪਾਕਿਸਤਾਨ ਨਾਲ ਪ੍ਰਸਤਾਵਿਤ ਬੱਸ ਸੇਵਾ 'ਤੇ ਚੀਨ ਨੇ ਕਸ਼ਮੀਰ ਮੁੱਦੇ 'ਤੇ ਖੁਦ ਨੂੰ ਵੱਖ ਕਰ ਲੈਣਾ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਬਾਰੇ ਚੀਨ ਦੇ ਕਿਹਾ ਹੈ ਕਿ ਵਿਦੇਸ਼ ਸਾਡੇ ਲਈ ਵਿਚ ਕੋਈ ਬਦਲਾਅ ਨਹੀਂ ਕਰੇਗਾ। ਚੀਨ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਰਾਹੀਂ ਪਾਕਿਸਤਾਨ ਨਾਲ ਪ੍ਰਸਤਾਵਿਤ ਬੱਸ ਸੇਵਾ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਸਲਾਮਾਬਾਦ ਨਾਲ ਉਸ ਦੇ ਸਹਿਯੋਗ ਦਾ ਖੇਤਰੀ ਵਿਵਾਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਕਸ਼ਮੀਰ ਮੁੱਦੇ 'ਤੇ ਸਾਡੇ ਸਿਧਾਂਤਕ ਰੁਖ ਵਿਚ ਕੋਈ ਬਦਲਾਅ ਨਹੀਂ ਹੋਵੇਗਾ।

Bus Service with Pakistan Will Not Change Xi Jinping.  

ਦੂਜੇ ਪਾਸੇ ਭਾਰਤ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਚੀਨ-ਪਾਕਿਸਤਾਨ ਆਰਥਿਕ ਸੀ.ਪੀ.ਈ.ਸੀ. ਪ੍ਰਾਜੈਕਟਾਂ ਦੇ ਤਹਿਤ ਪੀ.ਓ.ਕੇ. ਰਾਹੀਂ ਦੋ ਦੇਸ਼ਾਂ ਵਿਚਾਲੇ ਪ੍ਰਸਤਾਵਿਤ ਬੱਸ ਸੇਵਾ ਨੂੰ ਲੈ ਕੇ ਚੀਨ ਅਤੇ ਪਾਕਿਸਤਾਨ ਦੇ ਸਾਹਮਣੇ ਅਪਣਾ ਸਖ਼ਤ ਰਵਈਆ ਦਰਜ ਕਰਵਾਇਆ ਹੈ। ਨਾਲ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਬੱਸ ਸੇਵਾ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਹੋਵੇਗਾ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਲਾਹੌਰ ਅਤੇ ਚੀਨ ਦੇ ਕਾਸ਼ਗਰ ਵਿਚਕਾਰ ਇਹ ਨਹੀਂ ਬੱਸ ਸੇਵਾ ਤਿੰਨ ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ ਇਹ ਬੱਸ ਪੀ.ਓ.ਕੇ. ਤੋਂ ਹੋ ਕੇ ਲੰਘੇਗੀ।

Pak And ChinaPak And China

ਭਾਰਤ ਦੇ ਵਿਰੋਧ ਬਾਰੇ ਪੁੱਛੇ ਜਾਣ 'ਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲੂ ਕਾਂਗ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੀ ਰਣਨੀਤੀ ਦੇ ਵਿਰੋਧ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਦੇ ਮੁੱਦੇ 'ਤੇ ਚੀਨ ਦੀ ਸਥਿਤੀ ਸਪੱਸ਼ਟ ਹੈ। ਦੂਜੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਚੀਨ ਅਤੇ ਪਾਕਿਸਤਾਨ ਵਿਚਾਲੇ ਸਹਿਯੋਗ ਦਾ ਖੇਤਰੀ ਵਿਵਾਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਕਸ਼ਮੀਰ ਮੁੱਦੇ 'ਤੇ ਸਾਡੇ ਸਿਧਾਂਤਕ ਰੁਖ ਵਿਚ ਕੋਈ ਪ੍ਰਭਾਵ ਨਹੀਂ ਪਵੇਗਾ। ਚੀਨ ਨੇ ਕਿਹਾ ਕਿ ਕਸ਼ਮੀਰ ਮੁੱਦੇ ਨੂੰ ਵਿਚਾਰ-ਵਟਾਂਦਰੇ ਰਾਹੀਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੋ ਪੱਖੀ ਢੰਗ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ। 

Location: Brazil, Roraima

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement