PM ਮੋਦੀ ਦਾ ਗਲਾਸਗੋ 'ਚ ਵਿਰੋਧ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਗਲਾਸਗੋ
Published : Nov 1, 2021, 8:47 pm IST
Updated : Nov 1, 2021, 8:47 pm IST
SHARE ARTICLE
Protest Against PM in Glasgow
Protest Against PM in Glasgow

ਦਰਅਸਲ ਭਾਰਤ ਦੇ ਪ੍ਰਧਾਨ ਮੰਤਰੀ ਪੀਐਮ ਮੋਦੀ ਗਲਾਸਗੋ ਵਿਚ ਜਲਵਾਯੂ ਤਬਦੀਲੀ ਸਬੰਧੀ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ ਸਨ

ਗਲਾਸਗੋ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਸ਼ੰਘਰਸ਼ ਨੂੰ ਦੇਸ਼ਾਂ-ਵਿਦੇਸ਼ਾਂ ਵਿਚ ਭਾਰੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੀ ਇਸ ਲਹਿਰ ਨੂੰ ਪਰਵਾਸੀ ਭਾਰਤੀਆਂ ਤੋਂ ਇਲਾਵਾ ਗੋਰਿਆਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ। ਇਸ ਨੂੰ ਲੈ ਕੇ ਵਿਦੇਸ਼ੀ ਧਰਤੀ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਦੇਖਣ ਨੂੰ ਮਿਲਿਆ ਹੈ। ਜਿੱਥੇ ਇਕ ਪਾਸੇ ਭਾਰਤੀ ਮੂਲ ਦੇ ਲੋਕ ਹੱਥਾਂ ਵਿਚ ਬੈਨਰ ਫੜ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾ ਰਹੇ ਸਨ ਤਾਂ ਉਥੇ ਹੀ ਗੋਰੇ ਵੀ ਇਸ ਵਿਰੋਧ ਵਿਚ ਸ਼ਾਮਲ ਹੋ  ਕੇਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰ ਰਹੇ ਸਨ।

Protest Against PM in GlasgowProtest Against PM in Glasgow

ਹੋਰ ਪੜ੍ਹੋ: CM ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ

ਦਰਅਸਲ ਭਾਰਤ ਦੇ ਪ੍ਰਧਾਨ ਮੰਤਰੀ ਪੀਐਮ ਮੋਦੀ ਗਲਾਸਗੋ ਵਿਚ ਜਲਵਾਯੂ ਤਬਦੀਲੀ ਸਬੰਧੀ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ ਸਨ ਸਕਾਟਲੈਂਡ ਦੇ ਗਲਾਸਗੋ ਵਿਖੇ ਹੋ ਰਹੀ ਇਸ ਕਾਨਫਰੰਸ ਵਿਚ ਕਈ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਅਤੇ ਰਾਸ਼ਟਰਪਤੀਆਂ ਨੇ ਸ਼ਿਰਕਤ ਕੀਤੀ ਸੀ। ਇਸ ਦੌਰਾਨ ਕਿਸਾਨ ਮਜ਼ਦੂਰ ਏਕਤਾ ਦੇ ਝੰਡੇ ਚੁੱਕ ਭਾਰਤੀ ਮੂਲ ਦੇ ਲੋਕਾਂ ਨੇ ਅਪਣਾ ਵਿਰੋਧ ਜ਼ਾਹਿਰ ਕੀਤਾ। ਇਸ ਮੌਕੇ ਸਿਰਫ ਭਾਰਤੀ ਮੂਲ ਦੇ ਲੋਕਾਂ ਨੇ ਹੀ ਨਹੀਂ ਸਗੋਂ ਗੋਰਿਆਂ ਨੇ ਇਸ ਵਿਰੋਧ ਪ੍ਰਦਰਸ਼ਨ ਵਿਚ ਆਪਣਾ ਸਮਰਥਨ ਦਿੱਤਾ।

Protest Against PM in GlasgowProtest Against PM in GlasgowProtest Against PM in GlasgowProtest Against PM in Glasgow

ਹੋਰ ਪੜ੍ਹੋ: ਵਿਰਾਟ ਕੋਹਲੀ ਦੇ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ, ਸਾਬਕਾ ਪਾਕਿ ਕਪਤਾਨ ਨੇ ਕੀਤੀ ਨਿੰਦਾ

ਇਸ ਦੌਰਾਨ ਲੋਕਾਂ ਦੇ ਹੱਥਾਂ ਵਿਚ ਕਿਸਾਨੀ ਝੰਡੇ, ਪੀਐਮ ਮੋਦੀ ਨੂੰ ਸਲਾਹਾਂ ਦੇਣ ਵਾਲੇ ਪੋਸਟਰ ਫੜੇ ਹੋਏ ਸਨ। ਇਸ ਪ੍ਰਦਰਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਵਿਰੋਧ-ਪ੍ਰਦਰਸ਼ਨ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਸ਼ਾਮਲ ਹੋਏ। ਲੋਕਾਂ ਨੇ ਪੀਐਮ ਮੋਦੀ ਵਿਰੋਧੀ ਨਾਅਰੇ ਲਾਏ ਗਏ ਅਤੇ ਖੇਤੀ ਕਾਨੂੰ ਵਾਪਸ ਲੈਣ ਲਈ ਭਾਰਤ ਸਰਕਾਰ ਦਾ ਵਿਰੋਧ ਕੀਤਾ।  

Protest Against PM in GlasgowProtest Against PM in Glasgow

ਹੋਰ ਪੜ੍ਹੋ: ਪੰਜਾਬੀ ਨੌਜਵਾਨਾਂ ਲਈ ਸੱਤਾਧਾਰੀਆਂ ਕੋਲ ਨਾ ਰੁਜ਼ਗਾਰ ਹੈ ਅਤੇ ਨਾ ਹੀ ਵਿਸ਼ਵਾਸ਼ ਹੈ: ਹਰਪਾਲ ਸਿੰਘ ਚੀਮਾ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਜਦੋ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਮਿਲਣ ਪਹੁੰਚੇ ਸਨ ਤਾਂ ਅਮਰੀਕਾ ਵਿਚ ਭਾਰਤੀ ਮੂਲ ਦੇ ਲੋਕਾਂ ਨੇ ਯੂਐੱਨ ਦੇ ਬਾਹਰ ਪੀਐਮ ਮੋਦੀ ਖਿਲਾਫ ਧਰਨਾ-ਪ੍ਰਦਰਸ਼ਨ ਕੀਤਾ ਸੀ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਇਕੱਠੇ ਹੋਏ ਅਤੇ ਕਿਸਾਨਾਂ ਲਈ ਮਾਰੂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ। ਨੌਜਵਾਨਾਂ ਵੱਲੋਂ ਕਾਰਾਂ 'ਤੇ ਪੋਸਟਰ ਲਾ ਕੇ ਅਮਰੀਕਾ ਦੇ ਕਈ ਥਾਵਾਂ 'ਤੇ ਕਾਰ ਰੈਲੀਆਂ ਵੀ ਕੱਢੀਆਂ ਗਈਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement