ਮੈਲਬੌਰਨ ਤੋਂ ਆਈ ਦੁਖਦਾਇਕ ਖ਼ਬਰ, ਅਮਲੋਹ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰ ਕੇ ਹੋਈ ਮੌਤ
Published : Nov 1, 2022, 5:34 pm IST
Updated : Nov 1, 2022, 5:34 pm IST
SHARE ARTICLE
Sad news from Melbourne, a young man from Amloh died of a heart attack
Sad news from Melbourne, a young man from Amloh died of a heart attack

ਕਰੀਬ 14 ਸਾਲ ਪਹਿਲਾਂ ਹੀ ਆਸਟ੍ਰੇਲੀਆ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਆਇਆ ਸੀ।

 

ਮੈਲਬੌਰਨ- ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਭਾਈਚਾਰੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋ ਮੈਲਬੌਰਨ ਦੇ ਉੱਤਰੀ ਇਲਾਕੇ ਕਰੇਗੀਬਰਨ ਦੇ ਵਸਨੀਕ ਰਣਦੀਪ ਸਿੰਘ ਮਾਂਗਟ ਰਿੱਕੀ (40) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਲਾਂਕਿ ਡਾਕਟਰਾਂ ਵਲੋਂ ਰਣਦੀਪ ਨੂੰ ਬਚਾਉਣ ਦੀਆਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਪਰ ਅਫਸੋਸ ਉਸ ਨੂੰ ਬਚਾਇਆ ਨਾ ਜਾ ਸਕਿਆ। 

ਰਣਦੀਪ ਆਪਣੇ ਪਿੱਛੇ ਪਤਨੀ ਅਮਨਦੀਪ ਕੌਰ ਮਾਂਗਟ, ਦੋ ਬੇਟੀਆਂ- ਰੁਹਾਣੀ (12) ਤੇ ਰੌਣਕ (8) ਤੇ ਬੇਟਾ ਰਣਫਤਿਹ (5) ਨੂੰ ਛੱਡ ਗਿਆ ਹੈ। ਰਣਦੀਪ ਪੰਜਾਬ ਦੀ ਅਮਲੋਹ ਤਹਿਸੀਲ ਦੇ ਪਿੰਡ ਲਾਡਪੁਰ ਦਾ ਜੰਮਪਲ ਸੀ ਤੇ ਕਰੀਬ 14 ਸਾਲ ਪਹਿਲਾਂ ਹੀ ਆਸਟ੍ਰੇਲੀਆ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਆਇਆ ਸੀ। 

ਰਣਦੀਪ ਪੰਜਾਬੀ ਭਾਈਚਾਰੇ ਦਾ ਜਾਣਿਆ ਪਛਾਣਿਆ ਚਿਹਰਾ ਸੀ। ਰਣਦੀਪ ਪੇਸ਼ੇ ਵਜੋਂ ਟਰੱਕਾਂ ਦੇ ਕਾਰੋਬਾਰ ਨਾਲ ਸਬੰਧਤ ਸੀ। ਜਾਣਕਾਰੀ ਮੁਤਾਬਕ ਉਹ ਬਹੁਤ ਮਿਲਾਪੜੇ ਸੁਭਾਅ ਵਾਲਾ ਇਨਸਾਨ ਸੀ। ਦੁੱਖ ਦੀ ਇਸ ਘੜੀ ਵਿੱਚ ਰਣਦੀਪ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਗੋਫੰਡ 'ਤੇ ਇੱਕ ਮੁਹਿੰਮ ਵੀ ਚਲਾਈ ਗਈ ਹੈ ਤਾਂ ਜੋ ਉਸ ਦੇ ਪਰਿਵਾਰ ਨੂੰ ਆਰਥਿਕ ਪੱਖੋਂ ਕੁਝ ਸਹਾਇਤਾ ਮਿਲ ਸਕੇ। ਰਣਦੀਪ ਦੀ ਬੇਵਕਤੀ ਮੌਤ 'ਤੇ ਪੰਜਾਬੀ ਭਾਈਚਾਰੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।


 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement