National Games News: 37ਵੀਆਂ ਰਾਸ਼ਟਰੀ ਖੇਡਾਂ ’ਚ ਗੱਤਕੇ ਦੀ ਹੋਈ ਸ਼ੁਰੂਆਤ
Published : Nov 1, 2023, 5:59 pm IST
Updated : Nov 1, 2023, 6:03 pm IST
SHARE ARTICLE
File Photo
File Photo

ਗੱਤਕੇ ਨੂੰ ਏਸ਼ੀਆ ਅਤੇ ਅੰਤਰਰਾਸ਼ਟਰੀ ਪੱਧਰ ਤੇ ਲਿਜਾਣ ਲਈ ਕਾਰਜ ਆਰੰਭ ਕੀਤੇ ਗਏ ਹਨ

Goa: ਪਣਜਿੰਮ ਵਿਖੇ ਚਲ ਰਹੀਆਂ 37ਵੀਆਂ ਰਾਸ਼ਟਰੀ ਖੇਡਾਂ ਵਿਚ ਪਹਿਲੀ ਵਾਰੀ ਸਿੱਖ ਮਾਰਸ਼ਲ ਆਰਟ ਦੀ ਖੇਡ ਗੱਤਕਾ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਗੋਆ ਦੇ ਖੇਡ ਮੰਤਰੀ ਗੋਵਿੰਦ ਗੌੜੇ ਨੇ ਕੀਤਾ। ਉਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਇਸ ਮੌਕੇ ਗੋਆ ਦੇ ਡੀ.ਜੀ.ਪੀ. ਜਸਪਾਲ ਸਿੰਘ (ਆਈ.ਪੀ.ਐਸ), ਜੀ.ਟੀ.ਸੀ.ਸੀ ਦੇ ਚੇਅਰਮੈਨ ਅਮਿਤਾਭ ਸ਼ਰਮਾ ਅਤੇ ਗੋਆ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

 ਇਸ ਮੌਕੇ ਗੋਆ ਦੇ ਖੇਡ ਮੰਤਰੀ ਗੋਵਿੰਦ ਗੌੜੇ ਨੇ ਕਿਹਾ ਕਿ ਗੱਤਕਾ ਅਜਿਹੀ ਵਿਲੱਖਣ ਖੇਡ ਹੈ ਜਿਸ ਵਿਚ ਮੁੰਡੇ ਅਤੇ ਲੜਕੀਆਂ ਬਗ਼ੈਰ ਕਿਸੇ ਵਿਤਕਰੇ ਤੋਂ ਹਿੱਸਾ ਲੈਂਦੇ ਹਨ ਅਤੇ ਸਵੈ ਰੱਖਿਆ ਲਈ ਪ੍ਰੇਰਿਤ ਕੀਤੇ ਜਾਣ ਵਾਲੀ ਵਿਲੱਖਣ ਕਲਾ ਦੇ ਜੌਹਰ ਵਿਖਾਉਂਦੇ ਹਨ।

ਜ਼ਿਕਰਯੋਗ ਹੈ ਕਿ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਯਤਨਾਂ ਸਦਕਾ ਇਸ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਿਲ ਕੀਤਾ ਗਿਆ ਹੈ।  ਗੋਆ ਦੇ ਡੀ.ਜੀ.ਪੀ. ਜਸਪਾਲ ਸਿੰਘ ਆਈ.ਪੀ.ਐਸ. ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਗੁਰੂ ਸਾਹਿਬ ਵਲੋਂ ਬਖ਼ਸ਼ੀ ਹੋਈ ਇਸ ਵਿਰਾਸਤੀ ਖੇਡ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਅਤੇ ਨੈਸ਼ਨਲ ਖੇਡਾਂ ਦੇ ਡਾਇਰੈਕਟਰ ਆਫ ਕੰਪੀਟੀਸ਼ਨ ਬਲਜਿੰਦਰ ਸਿੰਘ ਤੂਰ ਨੇ ਦਸਿਆ ਕਿ ਗਤਕਾ ਖੇਡ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਮਿਲਣੀ ਗੱਤਕਾ ਖਿਡਾਰੀਆਂ ਅਤੇ ਗਤਕਾ ਪ੍ਰੇਮੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਦਸਿਆ ਕਿ ਓਪਨਿੰਗ ਸੈਰਾਮਨੀ ਦੌਰਾਨ ਖਿਡਾਰੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿਤੀ ਗਈ। ਪਹਿਲੇ ਦਿਨ ਦੀ ਖੇਡ ਵਿਚ ਮੁੰਡਿਆਂ ਅਤੇ ਲੜਕੀਆਂ ਨੇ ਅਪਣੀ ਖੇਡ ਕਲਾ ਦੇ ਜੌਹਰ ਦਿਖਾਏ। ਦੋ ਨਵੰਬਰ ਨੂੰ ਫਾਈਨਲ ਮੁਕਾਬਲੇ ਕਰਵਾਏ ਜਾਣਗੇ।

ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਸਾਲ 2008 ਤੋਂ ਗਤਕਾ ਖੇਡ ਨੂੰ ਪ੍ਰਫੁੱਲਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਸਾਲ ਦਰ ਸਾਲ ਨਵੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਹੈ

ਡਾਕਟਰ ਰਜਿੰਦਰ ਸਿੰਘ ਸੋਹਲ ਕਾਰਜਕਾਰੀ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੋਆ ਦੇ ਪਣਜਿੰਮ ਸ਼ਹਿਰ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ’ਚ 11 ਸੂਬਿਆਂ ਦੇ 176 ਖਿਡਾਰੀ ਹਿੱਸਾ ਲੈ ਰਹੇ ਹਨ। ਹਿੱਸਾ ਲੈਣ ਵਾਲੇ ਰਾਜ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ, ਉੱਤਰ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਦਿੱਲੀ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਗੋਆ ਹਨ। ਇਨ੍ਹਾਂ ਮੁਕਾਬਲਿਆਂ ’ਚ 88 ਮੁੰਡ ਅਤੇ 88 ਕੁੜੀਆਂ ਸ਼ਾਮਿਲ ਹੋਣਗੀਆਂ। ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ 25 ਮੈਂਬਰਾਂ ਦੀ ਰੈਫਰੀ ਟੀਮ ਪਹਿਲਾਂ ਹੀ ਉਥੇ ਮੌਜੂਦ ਹੈ।

ਉਨ੍ਹਾਂ ਅੱਗੇ ਦਸਿਆ ਕਿ ਇਸ ਖੇਡ ਨੂੰ ਏਸ਼ੀਆ ਅਤੇ ਅੰਤਰਰਾਸ਼ਟਰੀ ਪੱਧਰ ਤੇ ਲਿਜਾਣ ਲਈ ਕਾਰਜ ਆਰੰਭ ਕੀਤੇ ਗਏ ਹਨ। ਇਸ ਕਾਰਜ ਦੀ ਪੂਰਤੀ ਲਈ ਛੇਤੀ ਹੀ ਏਸ਼ੀਆ ਗਤਕਾ ਕੱਪ ਅਤੇ ਵਰਲਡ ਗੱਤਕਾ ਕੱਪ ਕਰਵਾਏ ਜਾ ਰਹੇ ਹਨ। 

ਇਸ ਮੌਕੇ ਜਾਰੀ ਸਾਂਝੇ ਬਿਆਨ ਵਿਚ ਡਾਕਟਰ ਰਜਿੰਦਰ ਸਿੰਘ ਸੋਹਲ, ਬਲਜਿੰਦਰ ਸਿੰਘ ਤੂਰ ਅਤੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਮੂਹ ਮੈਂਬਰਾਂ ਵਲੋਂ ਇਸ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਿਲ ਕਰਨ ਲਈ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਇੰਡੀਅਨ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਮੈਡਮ ਪੀ.ਟੀ ਊਸ਼ਾ ਅਤੇ ਜੀ.ਟੀ.ਸੀ.ਸੀ ਦੇ  ਚੇਅਰਮੈਨ ਅਮਿਤਾਭ ਸ਼ਰਮਾ ਜੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ।

(For more news apart from Sikh Marshal art games in Panjim, stay tuned to Rozana Spokesman)

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement