
ਟਰੂਡੋ ਨੇ ਕਿਹਾ ਕਿ ਉਹ ਭਾਰਤ ਵੱਲੋਂ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਚਿੰਤਤ ਹਨ।
ਕੈਨੇਡਾ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਕਿਸਾਨਾਂ ਦੇ ਹੱਕ ਵਿਚ ਉੱਤਰੇ ਹਨ ਉਹਨਾਂ ਨੇ ਨਰਿੰਦਰ ਮੋਦੀ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਕਿਸਾਨਾਂ ਦੇ ਇਸ ਮੁੱਦੇ ਦਾ ਹੱਲ ਕਰਨ। ਇਹਨਾਂ ਕਾਨੂੰਨਾਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਜਸਟਿਨ ਟਰੂਡੋ ਪਹਿਲੇ ਅੰਤਰਰਾਸ਼ਟਰੀ ਪ੍ਰਮੁੱਖ ਵੀ ਬਣ ਗਏ ਹਨ।
ਇਕ ਵੀਡੀਓ ਵਿਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 'ਤੇ ਕੈਨੇਡੀਅਨ ਨਾਗਰਿਕਾਂ, ਖ਼ਾਸਕਰ ਸਿੱਖ ਧਰਮ ਦੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਟਰੂਡੋ ਨੇ ਕਿਹਾ ਕਿ ਉਹ ਭਾਰਤ ਵੱਲੋਂ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਕਨੈਡਾ ਹਮੇਸ਼ਾਂ ਇਕਜੁੱਟ ਹੋ ਕੇ ਖੜ੍ਹੋਤਾ ਰਹੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਸ਼ਾਂਤਮਈ ਗੱਲਬਾਤ ਦੀ ਪ੍ਰਕਿਰਿਆ ਵਿਚ ਵਿਸ਼ਵਾਸ ਕਰਦੇ ਹਨ ਅਤੇ ਉਮੀਦ ਕਰਦੇ ਹਨ ਕਿ ਭਾਰਤ ਸਰਕਾਰ ਇਸ ਦਾ ਹੱਲ ਕਰੇਗੀ। "