ਦਸਤਾਰਧਾਰੀ ਸੰਦੀਪ ਕੌਰ ਡਰਾਈਵਰੀ ਕਰ ਕੇ ਵਧਾ ਰਹੀ ਹੈ ਔਰਤਾਂ ਦੇ ਹੌਂਸਲੇ
Published : Dec 1, 2020, 10:22 pm IST
Updated : Dec 1, 2020, 10:22 pm IST
SHARE ARTICLE
sandeep kaur
sandeep kaur

ਤੁਹਾਡਾ ਔਰਤ ਹੋਣਾ ਇਥੇ ਕੋਈ ਮਾਇਨੇ ਨਹੀਂ ਰੱਖਦਾ : ਸੰਦੀਪ ਕੌਰ

ਬ੍ਰਿਸਬੇਨ:ਪਿਆਰਾ ਸਿੰਘ ਨਾਭਾ : ਆਸਟਰੇਲੀਆ ਦੇ ਸ਼ਹਿਰ ਬਿ੍ਰਸਬੇਨ ਨਿਵਾਸੀ ਦਸਤਾਰਧਾਰੀ ਪੰਜਾਬਣ ਲੜਕੀ ਸੰਦੀਪ ਕੌਰ ਪਿਛਲੇ ਚਾਰ ਸਾਲਾਂ ਤੋਂ ਟਰੱਕ ਚਲਾ ਰਹੀ ਹੈ। ਪਹਿਲੇ ਤਿੰਨ ਸਾਲ ਛੋਟੇ ਟਰੱਕ ਉੱਤੇ ਤਜ਼ੁਰਬਾ ਲੈਣ ਪਿਛੋਂ ਸਾਲ ਪਹਿਲਾਂ ਹੀ ਵੱਡੇ ਬੀ-ਡਬਲ ਟਰੱਕ ਨੂੰ ਚਲਾਉਣਾ ਸ਼ੁਰੂ ਕੀਤਾ। ਕੰਮ ਦੇ ਸਿਲਸਿਲੇ ਵਿਚ ਉਹ ਲੰਮੇ ਅੰਤਰਰਾਜੀ ਰੂਟਾਂ, ਬਿ੍ਰਸਬੇਨ ਤੋਂ ਸਿਡਨੀ, ਮੈਲਬੌਰਨ ਅਤੇ ਐਡੀਲੇਡ ਵਰਗੇ ਹੋਰ ਵੀ ਵੱਡੇ ਸ਼ਹਿਰਾਂ ਵਿਚ ਜਾਂਦੀ ਰਹਿੰਦੀ ਹੈ।

photophotoਐਸਬੀਐਸ ਪੰਜਾਬੀ ਨਾਲ ਇਕ ਇੰਟਰਵਿਊ ਵਿਚ ਉਸਨੇ ਇਕ ਟਰੱਕ-ਚਾਲਕ ਦੇ ਰੂਪ ਵਿਚ ਆਉਂਦੀਆਂ ਚੁਣੌਤੀਆਂ ਬਾਰੇ ਗੱਲ ਕੀਤੀ ਅਤੇ ਦਸਿਆ ਕਿ ਇਹ ਕਾਫ਼ੀ ਦਿਲਚਸਪ ਕੰਮ ਹੈ, ਇਹ ਐਨਾ ਮੁਸ਼ਕਲ ਵੀ ਨਹੀਂ ਹੈ ਜਿੰਨਾ ਮੈਂ ਸੋਚਿਆ ਸੀ। ਚੰਗੀ ਗੱਲ ਇਹ ਹੈ ਕਿ ਤੁਸੀਂ ਅਪਣੇ ਖ਼ੁਦ ਦੇ ਬੌਸ ਹੁੰਦੇ ਹੋ। ਤੁਹਾਡਾ ਔਰਤ ਹੋਣਾ ਇਥੇ ਕੋਈ ਮਾਇਨੇ ਨਹੀਂ ਰੱਖਦਾ, ਸਿਰਫ ਦਿਤੇ ਹੋਏ ਕੰਮ ਦੇ ਮਾਇਨੇ ਹਨ ਜੋ ਤੁਸੀਂ ਪੂਰਾ ਕਰਨਾ ਹੈ। 

photophoto ਸੰਦੀਪ ਨੂੰ ਟਰੱਕਿੰਗ ਸਨਅਤ ਵਿਚ ਅਪਣਾ ਰਾਹ ਸਿੱਧਾ ਕਰਨ ਲਈ ਕੁੱਝ ਰੁਕਾਵਟਾਂ ਦਾ ਵੀ ਸਾਹਮਣਾ ਕਰਨਾ ਪਿਆ। ਜੇ ਤੁਸੀਂ ਇਕ ਔਰਤ ਹੋ ਅਤੇ ਟਰੱਕ ਡਰਾਈਵਰ ਦੇ ਕੰਮ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਥੋੜ੍ਹੀ ਹਿੰਮਤ ਅਤੇ ਸਵੈ-ਵਿਸ਼ਵਾਸ ਦੀ ਜ਼ਰੂਰਤ ਹੋਵੇਗੀ। ਲੰਮੇ ਸਮੇਂ ਲਈ ਘਰੋਂ ਬਾਹਰ ਰਹਿਣਾ, ਦੇਰ ਰਾਤ ਲੰਮਿਆਂ ਰੂਟਾਂ ਉਤੇ ਟਰੱਕ ਚਲਾਉਣਾ, ਇਹ ਇਕ ਚੁਣੌਤੀ ਵਾਲਾ ਕੰਮ ਹੋ ਸਕਦਾ ਹੈ ਜੋ ਹਰ ਕਿਸੇ ਦੇ ਸੁਭਾਅ ਤੇ ਲੋੜਾਂ ਨੂੰ ਫਿੱਟ ਨਹੀਂ ਬੈਠਦਾ।

 ਸੰਦੀਪ ਦਸਦੀ ਹੈ ਕਿ ਉਸ ਲਈ ਇਹ ਨੌਕਰੀ ਇਕ ਵਧੀਆ ਅਤੇ ਲਾਭਕਾਰੀ ਤਜ਼ਰਬਾ ਸਾਬਤ ਹੋਈ ਹੈ। ਜੋ ਮੇਰੀਆਂ ਆਰਥਕ ਲੋੜਾਂ ਨੂੰ ਪੂਰਿਆਂ ਕਰਦੀ ਹੈ। ਜੋ ਨੌਕਰੀ ਮੈਂ ਪਹਿਲਾਂ ਕਰਦੀ ਸੀ ਉਸ ਨਾਲੋਂ 2-3 ਗੁਣਾ ਵੱਧ ਤਨਖ਼ਾਹ ਹੈ। ਸੰਦੀਪ ਸਾਲ 2013 ਵਿਚ ਭਾਰਤ ਤੋਂ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਆਸਟ੍ਰੇਲੀਆ ਆਈ ਸੀ। ਪੰਜਾਬ ਦੇ ਇਕ ਛੋਟੇ ਜਿਹੇ ਕਸਬੇ ਗੁਰਾਇਆ ਦੀ ਰਹਿਣ ਵਾਲੀ, ਛੋਟੀ ਉਮਰੇ ਪਿਤਾ ਦੀ ਮੌਤ ਪਿਛੋਂ ਵਿੱਤੀ ਰੁਕਾਵਟਾਂ ਦੇ ਬਾਵਜੂਦ ਉਸਦੀ ਮਾਂ ਨੇ ਹੌਂਸਲੇ ਨਾਲ ਉਸਦਾ ਪਾਲਣ-ਪੋਸ਼ਣ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement