ਦੋ ਦਿਨ ਦਾ ਹੈ ਵਿਦੇਸ਼ ਮੰਤਰੀ ਐਨਾਲੇਨਾ ਬੇਰਬੌਕ ਦਾ ਭਾਰਤ ਦੌਰਾ
ਨਵੀਂ ਦਿੱਲੀ - ਜਰਮਨੀ ਦੀ ਵਿਦੇਸ਼ ਮੰਤਰੀ ਐਨਾਲੇਨਾ ਬੇਰਬੌਕ 5 ਦਸੰਬਰ ਨੂੰ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆ ਰਹੀ ਹੈ। ਦੋਵੇਂ ਦੇਸ਼ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਕਿਹਾ।
ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੇਰਬੌਕ ਸੋਮਵਾਰ ਨੂੰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਆਪਸੀ ਹਿੱਤਾਂ ਦੇ ਦੁਵੱਲੇ, ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਗੱਲਬਾਤ ਕਰਨਗੇ।
ਭਾਰਤ ਵਿੱਚ ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਵੀਰਵਾਰ ਨੂੰ ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਪਿਛਲੇ ਸਾਲ ਭਾਰਤ ਅਤੇ ਜਰਮਨੀ ਨੇ ਆਪਸੀ ਕੂਟਨੀਤਕ ਸੰਬੰਧਾਂ ਦੀ ਸਥਾਪਨਾ ਦੇ 70 ਸਾਲ ਮਨਾ ਕੇ ਹਟੇ ਹਨ।