MBA ਦੀ ਪੜ੍ਹਾਈ ਲਈ ਅਮਰੀਕਾ ਗਏ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
Published : Dec 1, 2024, 10:19 am IST
Updated : Dec 1, 2024, 10:25 am IST
SHARE ARTICLE
Indian student shot dead in America
Indian student shot dead in America

4 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

Indian student shot dead in America: ਅਮਰੀਕਾ ਦੇ ਸ਼ਿਕਾਗੋ ਸ਼ਹਿਰ 'ਚ ਸ਼ੁੱਕਰਵਾਰ ਨੂੰ ਇਕ ਪੈਟਰੋਲ ਪੰਪ 'ਤੇ ਹਥਿਆਰਬੰਦ ਲੋਕਾਂ ਨੇ ਇਕ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਤੇਲੰਗਾਨਾ ਦਾ ਰਹਿਣ ਵਾਲਾ 22 ਸਾਲਾ ਸਾਈ ਤੇਜਾ ਨੁਕਾਰਪੂ ਸ਼ਿਕਾਗੋ ਦੇ ਇਕ ਪੈਟਰੋਲ ਪੰਪ 'ਤੇ ਪਾਰਟ ਟਾਈਮ ਕੰਮ ਕਰਦਾ ਸੀ। ਤੇਲੰਗਾਨਾ ਦੀ ਬੀਆਰਐਸ ਪਾਰਟੀ ਦੇ ਨੇਤਾ ਮਧੂਸੂਦਨ ਥਾਥਾ ਨੇ ਸਾਈਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ।

ਮੀਡੀਆ ਰਿਪੋਰਟਾਂ ਮੁਤਾਬਕ ਸਾਈਂ ਤੇਜਾ ਭਾਰਤ ਵਿੱਚ ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ ਐਮਬੀਏ ਕਰਨ ਲਈ ਅਮਰੀਕਾ ਗਿਆ ਸੀ। ਉਥੇ ਉਹ ਅਮਰੀਕਾ ਵਿਚ ਰਹਿਣ ਲਈ ਇਕ ਪੈਟਰੋਲ ਪੰਪ 'ਤੇ ਪਾਰਟ-ਟਾਈਮ ਕੰਮ ਕਰ ਰਿਹਾ ਸੀ।

ਸਾਈ ਦੇ ਮਾਤਾ-ਪਿਤਾ ਨੇ ਕਿਹਾ ਕਿ ਜਦੋਂ ਉਸ ਨੂੰ ਗੋਲੀ ਮਾਰੀ ਗਈ ਤਾਂ ਉਹ ਡਿਊਟੀ 'ਤੇ ਨਹੀਂ ਸੀ, ਪਰ ਆਪਣੇ ਦੋਸਤ ਦੀ ਮਦਦ ਲਈ ਰੁਕਿਆ ਸੀ। ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਕੌਂਸਲੇਟ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰੇਗਾ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਅਸੀਂ ਇਸ ਖਬਰ ਤੋਂ ਬਹੁਤ ਦੁਖੀ ਹਾਂ। ਸਾਡਾ ਕੌਂਸਲੇਟ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement