ਤਾਮਿਲਨਾਡੂ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਭਾਰਤ ਦੀ ਧਰਤੀ ਤੋਂ ਹਜ਼ਾਰਾਂ ਨੌਜਵਾਨ ਉਚੇਰੀ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ 'ਚ ਉਹਨਾਂ ਨਾਲ ਕੀ ਭਾਣਾ ਵਾਪਰ ਜਾਵੇ। ਅਜਿਹੀ ਹੀ ਮੰਦਭਾਗੀ ਖਬਰ ਚੀਨ ਤੋਂ ਸਾਹਮਣੇ ਆਈ ਹੈ। ਜਿਥੇ ਭਾਰਤੀ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਅਬਦੁਲ ਸ਼ੇਖ ਉਮਰ 22 ਸਾਲ ਵਜੋਂ ਹੋਈ। ਮ੍ਰਿਤਕ ਤਾਮਿਲਨਾਡੂ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਅਬਦੁਲ ਪਿਛਲੇ ਪੰਜ ਸਾਲਾਂ ਤੋਂ ਚੀਨ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਉਹ 11 ਦਸੰਬਰ ਨੂੰ ਭਾਰਤ ਆਇਆ ਸੀ ਪਰ ਆਪਣੀ ਇੰਟਰਨਸ਼ਿਪ ਲਈ ਚੀਨ ਦੇ ਕਿਕੀਹਾਰ ਵਾਪਸ ਚਲਾ ਗਿਆ ਸੀ।
ਅਬਦੁਲ ਨੇ ਉੱਥੇ 8 ਦਿਨਾਂ ਦਾ ਆਈਸੋਲੇਸ਼ਨ ਪੀਰੀਅਡ ਵੀ ਪੂਰਾ ਕੀਤਾ ਸੀ। ਬੀਮਾਰ ਹੋਣ ਤੋਂ ਬਾਅਦ ਅਬਦੁਲ ਨੂੰ ਆਈਸੀਯੂ 'ਚ ਦਾਖਲ ਕਰਵਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਦੱਸ ਦੇਈਏ ਕਿ ਚੀਨ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਫੈਲ ਰਿਹਾ ਹੈ। ਮਰੀਜ਼ਾਂ ਨਾਲ ਹਸਪਤਾਲ ਭਰੇ ਪਏ ਹਨ। ਹੁਣ ਤੱਕ 13 ਦੇਸ਼ਾਂ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਤੇ ਪਾਬੰਦੀ ਲਗਾ ਦਿੱਤੀ ਹੈ।