
ਪੋਸਟ ਗ੍ਰੈਜੂਏਟ ਖੋਜ ਕੋਰਸਾਂ ਅਤੇ ਸਰਕਾਰ ਦੁਆਰਾ ਫੰਡ ਪ੍ਰਾਪਤ ਕੋਰਸਾਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਛੋਟ
Immigration News : ਹੁਣ ਭਾਰਤ ਸਮੇਤ ਵਿਦੇਸ਼ਾਂ ਤੋਂ ਬ੍ਰਿਟੇਨ 'ਚ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀ ਅਪਣੇ ਰਿਸ਼ਤੇਦਾਰਾਂ ਨੂੰ ਨਾਲ ਨਹੀਂ ਲਿਜਾ ਸਕਣਗੇ। ਹਾਲਾਂਕਿ, ਪੋਸਟ ਗ੍ਰੈਜੂਏਟ ਖੋਜ ਕੋਰਸਾਂ ਅਤੇ ਸਰਕਾਰ ਦੁਆਰਾ ਫੰਡ ਪ੍ਰਾਪਤ ਕੋਰਸਾਂ ਦੇ ਵਿਦਿਆਰਥੀਆਂ ਨੂੰ ਛੋਟ ਮਿਲੇਗੀ।
ਵਿਦੇਸ਼ੀ ਵਿਦਿਆਰਥੀਆਂ ਦੇ ਨਾਲ ਜਾਣ ਵਾਲੇ ਲੋਕਾਂ ਦੀ ਗਿਣਤੀ ਵਧਣ ਕਾਰਨ ਬ੍ਰਿਟਿਸ਼ ਸਰਕਾਰ ਨੇ ਜਨਵਰੀ ਤੋਂ ਨਵੇਂ ਇਮੀਗ੍ਰੇਸ਼ਨ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਬ੍ਰਿਟਿਸ਼ ਯੂਨੀਵਰਸਿਟੀਆਂ ਵਿਚ ਪੜ੍ਹਨ ਵਾਲਿਆਂ ਵਿਚ ਚੀਨ ਤੋਂ ਬਾਅਦ ਭਾਰਤੀ ਵਿਦਿਆਰਥੀ ਦੂਜੇ ਨੰਬਰ ’ਤੇ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਬ੍ਰਿਟੇਨ ਦੇ ਗ੍ਰਹਿ ਮੰਤਰੀ ਜੇਮਸ ਕਲੀਵਰਲੇ ਨੇ ਕਿਹਾ ਕਿ 1 ਜਨਵਰੀ ਤੋਂ ਲਾਗੂ ਹੋ ਰਹੇ ਵੀਜ਼ਾ ਰੂਟਾਂ 'ਤੇ ਪਾਬੰਦੀਆਂ ਕਾਰਨ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀ ਅਪਣੇ ਰਿਸ਼ਤੇਦਾਰਾਂ ਨੂੰ ਆਪਣੇ ਨਾਲ ਬਰਤਾਨੀਆ ਨਹੀਂ ਲਿਆ ਸਕਣਗੇ। ਸਰਕਾਰ ਨੇ ਹਜ਼ਾਰਾਂ ਲੋਕਾਂ ਦੇ ਪ੍ਰਵਾਸ ਨੂੰ ਘਟਾਉਣ ਅਤੇ ਲੋਕਾਂ ਨੂੰ ਦੇਸ਼ ਦੀ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਛੇੜਛਾੜ ਕਰਨ ਤੋਂ ਰੋਕਣ ਲਈ ਨਵੇਂ ਨਿਯਮ ਲਾਗੂ ਕੀਤੇ ਹਨ।
ਨੈਸ਼ਨਲ ਸਟੈਟਿਸਟਿਕਸ ਦੇ ਦਫਤਰ ਅਨੁਸਾਰ, ਦਸੰਬਰ 2022 ਤਕ 7.45 ਲੱਖ ਪ੍ਰਵਾਸੀ ਬ੍ਰਿਟੇਨ ਆਏ ਅਤੇ ਸਤੰਬਰ 2023 ਦੇ ਅੰਤ ਤਕ 1.52 ਲੱਖ ਵੀਜ਼ੇ ਵਿਦਿਆਰਥੀਆਂ ਦੇ ਆਸ਼ਰਿਤਾਂ ਨੂੰ ਜਾਰੀ ਕੀਤੇ ਗਏ ਸਨ। ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਅਨੁਸਾਰ, 2022 ਵਿਚ 1.39 ਲੱਖ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਬ੍ਰਿਟੇਨ ਪਹੁੰਚੇ।
(For more Punjabi news apart from Immigration News Setback for students going UK as they won't be able to take family, stay tuned to Rozana Spokesman)