Japan Plane Fire News: ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਰਨਵੇਅ 'ਤੇ ਲੱਗੀ ਅੱਗ, 367 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
Published : Jan 2, 2024, 3:35 pm IST
Updated : Jan 2, 2024, 3:43 pm IST
SHARE ARTICLE
Japan Plane Fire
Japan Plane Fire

ਟੋਕੀਉ ਫਾਇਰ ਵਿਭਾਗ ਨੇ ਕਿਹਾ ਕਿ ਜਹਾਜ਼ ਅਤੇ ਜਾਪਾਨ ਕੋਸਟ ਗਾਰਡ ਦੇ ਜਹਾਜ਼ ਵਿਚਾਲੇ ਟੱਕਰ ਕਾਰਨ ਅੱਗ ਲੱਗੀ ਹੋ ਸਕਦੀ ਹੈ।

Japan Plane Fire News: ਟੋਕੀਉ ਦੇ ਹਨੇਦਾ ਹਵਾਈ ਅੱਡੇ 'ਤੇ ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗ ਗਈ। ਜਾਪਾਨ ਦੀ NHK ਨਿਊਜ਼ ਦੀ ਰੀਪੋਰਟ ਮੁਤਾਬਕ ਅਧਿਕਾਰੀ ਅੱਗ ਬੁਝਾ ਰਹੇ ਹਨ। ਸਥਾਨਕ ਮੀਡੀਆ ਵਲੋਂ ਜਾਰੀ ਵੀਡੀਉ ਵਿਚ ਦੇਖਿਆ ਜਾ ਸਕਦਾ ਹੈ ਕਿ ਹਨੇਦਾ ਹਵਾਈ ਅੱਡੇ ਦੇ ਰਨਵੇਅ ਉੱਤੇ ਜਾਪਾਨ ਏਅਰਲਾਈਨਜ਼ ਦਾ ਇਕ ਜਹਾਜ਼ ਅੱਗ ਦੀ ਲਪੇਟ ਵਿਚ ਆ ਗਿਆ।

ਟੋਕੀਉ ਫਾਇਰ ਵਿਭਾਗ ਨੇ ਕਿਹਾ ਕਿ ਜਹਾਜ਼ ਅਤੇ ਜਾਪਾਨ ਕੋਸਟ ਗਾਰਡ ਦੇ ਜਹਾਜ਼ ਵਿਚਾਲੇ ਟੱਕਰ ਕਾਰਨ ਅੱਗ ਲੱਗੀ ਹੋ ਸਕਦੀ ਹੈ। ਇਸ ਦੇ ਨਾਲ ਹੀ ਟਰਾਂਸਪੋਰਟ ਅਤੇ ਸੈਰ-ਸਪਾਟਾ ਮੰਤਰਾਲੇ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਿਹਾ ਹੈ।

 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਸਿਆ ਜਾ ਰਿਹਾ ਹੈ ਕਿ ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਤੱਟ ਰੱਖਿਅਕ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ। ਜਾਪਾਨ ਏਅਰਲਾਈਨਜ਼ (ਜੇਏਐਲ) ਦੇ ਬੁਲਾਰੇ ਨੇ ਦਸਿਆ ਕਿ ਹੋਕਾਈਡੋ ਦੇ ਸ਼ਿਨ-ਚਿਤੋਸੇ ਹਵਾਈ ਅੱਡੇ ਤੋਂ ਰਵਾਨਾ ਹੋਏ ਜਹਾਜ਼ ਵਿਚ ਲਗਭਗ 367 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ ਸਨ। ਸਥਾਨਕ ਮੀਡੀਆ ਮੁਤਾਬਕ ਜਹਾਜ਼ 'ਚੋਂ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅਜਿਹੇ 'ਚ ਵੱਡਾ ਹਾਦਸਾ ਹੋਣੋਂ ਟਲ ਗਿਆ। ਫਿਲਹਾਲ ਜਹਾਜ਼ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

(For more Punjabi news apart from Japan Plane Fire News: Flight carrying over 300 passengers crash, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement