
ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਹਰ ਦਿਨ ਇਹ ਵਾਇਰਸ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ...
ਨਵੀਂ ਦਿੱਲੀ : ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਹਰ ਦਿਨ ਇਹ ਵਾਇਰਸ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ ਹੁਣ ਜਾਣਕਾਰੀ ਮਿਲੀ ਹੈ ਕਿ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ 300 ਦੇ ਪਾਰ ਪਹੁੰਚ ਗਈ ਹੈ।
File Photo
ਮੀਡੀਆ ਰਿਪੋਰਟਾ ਦੀ ਮੰਨੀਏ ਤਾਂ ਚੀਨ ਸਰਕਾਰ ਵੱਲੋਂ ਅੱਜ ਐਤਵਾਰ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਪਿਛਲੇ 24 ਘੰਟਿਆ ਵਿਚ ਇਸ ਵਾਇਰਸ ਨਾਲ ਪੀੜਤ 45 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੰਨਾ ਹੀ ਨਹੀਂ ਨਵੇਂ ਮਾਮਲਿਆਂ ਨੂੰ ਲੈ ਕੇ ਚੀਨ ਵਿਚ ਹੁਣ ਤੱਕ 304 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਜਦਕਿ ਸ਼ਨਿੱਚਰਵਾਰ ਨੂੰ ਇਹ ਸੰਖਿਆ 259 ਸੀ। ਹੁਣ ਤੱਕ 12 ਹਜਾਰ ਤੋਂ ਜਿਆਦਾਂ ਲੋਕਾਂ ਵਿਚ ਇਸ ਵਾਇਰਸ ਦੇ ਲਾਗ ਦੀ ਪੁਸ਼ਟੀ ਹੋ ਚੁੱਕੀ ਹੈ।
File Photo
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਲਾਗ ਦੀ ਸ਼ੁਰੂਆਤ ਦਸੰਬਰ ਮਹੀਨੇ ਵਿਚ ਚੀਨ ਦੇ ਹੁਬੇਈ ਸੂਬੇ ਤੋਂ ਹੋਈ ਸੀ। ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਵਿਚ ਕੋਰੋਨਾ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ। ਹੁਬੇਈ ਸੂਬੇ ਦਾ ਵੁਹਾਨ ਸ਼ਹਿਰ ਹੀ ਇਸ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਤ ਹੈ ਅਤੇ ਵੱਡੀ ਗੱਲ ਇਹ ਹੈ ਕਿ ਇਸ ਸ਼ਹਿਰ ਵਿਚ ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀ ਮੈਡੀਕਲ ਦੀ ਪੜਾਈ ਕਰਦੇ ਹਨ।
File Photo
ਦੱਸ ਦਈਏ ਕਿ ਬੀਤੇ ਸ਼ਨਿੱਚਰਵਾਰ ਦੇ ਦਿਨ 324 ਭਾਰਤੀਆਂ ਨੂੰ ਲੈਣ ਲਈ ਏਅਰ ਇੰਡੀਆ ਦੀ ਫਲਾਇਟ ਚੀਨ ਦੇ ਵੁਹਾਨ ਸ਼ਹਿਰ ਪਹੁੰਚੀ ਸੀ ਅਤੇ ਐਤਵਾਰ ਨੂੰ 323 ਭਾਰਤੀਆਂ ਨੂੰ ਵਿਸ਼ੇਸ਼ ਫਲਾਇਟ ਰਾਹੀਂ ਭਾਰਤ ਲਿਆਇਆ ਗਿਆ ਸੀ। ਦੂਜੇ ਪਾਸੇ ਕੋਰੋਨਾ ਵਾਇਰਸ ਦੇ ਭਿਆਨਕ ਰੂਪ ਨੂੰ ਵੇਖਦੇ ਹੋਏ ਵਿਸ਼ਵ ਸਿਹਤ ਸੰਗਠਨ ਨੇ ਵੀ ਅੰਤਰਰਾਸ਼ਟਰੀ ਐਮਰਜੈਂਸੀ ਐਲਾਨ ਦਿੱਤੀ ਹੈ।