
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਤੋਂ ਕੈਨੇਡਾ ਤੋਂ ਆਉਣ ਵਾਲੇ ਸਾਰੇ ਸਮਾਨ 'ਤੇ 25 ਫ਼ੀ ਸਦੀ ਟੈਰਿਫ਼ ਲਗਾਉਣ ਦਾ ਕੀਤਾ ਐਲਾਨ
ਕੈਨੇਡਾ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕੀ ਟੈਰਿਫ਼ ਦਾ ਸਾਹਮਣਾ ਕਰਨ ਲਈ 'ਤਿਆਰ' ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਤੋਂ ਕੈਨੇਡਾ ਤੋਂ ਆਉਣ ਵਾਲੇ ਸਾਰੇ ਸਮਾਨ 'ਤੇ 25 ਫ਼ੀ ਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ।
ਟਰੰਪ ਨੇ ਸ਼ਨੀਵਾਰ ਨੂੰ ਚੀਨ ਤੋਂ ਸਾਰੇ ਆਯਾਤ 'ਤੇ 10 ਫ਼ੀ ਸਦੀ ਅਤੇ ਮੈਕਸੀਕੋ ਅਤੇ ਕੈਨੇਡਾ ਤੋਂ ਆਯਾਤ 'ਤੇ 25 ਫ਼ੀ ਸਦੀ ਟੈਰਿਫ਼ ਲਗਾਉਣ ਵਾਲੇ ਕਾਰਜਕਾਰੀ ਆਦੇਸ਼ 'ਤੇ ਹਸਤਾਖ਼ਰ ਕੀਤੇ। ਹਾਲਾਂਕਿ, ਤੇਲ, ਕੁਦਰਤੀ ਗੈਸ ਅਤੇ ਬਿਜਲੀ ਸਮੇਤ ਕੈਨੇਡਾ ਤੋਂ ਦਰਾਮਦ ਕੀਤੀ ਜਾਣ ਵਾਲੀ ਊਰਜਾ 'ਤੇ 10 ਫ਼ੀ ਸਦੀ ਦੀ ਦਰ ਨਾਲ ਟੈਕਸ ਲੱਗੇਗਾ।
The United States has confirmed that it intends to impose 25% tariffs on most Canadian goods, with 10% tariffs on energy, starting February 4.
— Justin Trudeau (@JustinTrudeau) February 2, 2025
I’ve met with the Premiers and our Cabinet today, and I’ll be speaking with President Sheinbaum of Mexico shortly.
We did…
ਟਰੰਪ ਦੇ ਐਲਾਨ ਤੋਂ ਥੋੜ੍ਹੀ ਦੇਰ ਬਾਅਦ ਇੱਕ ਟਵੀਟ ਵਿੱਚ, ਟਰੂਡੋ ਨੇ ਕਿਹਾ ਕਿ ਉਹ ਜਲਦੀ ਹੀ ਮੈਕਸੀਕੋ ਦੇ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨਾਲ ਗੱਲ ਕਰਨਗੇ ਅਤੇ ਇਸ ਮੁੱਦੇ 'ਤੇ ਚਰਚਾ ਕਰਨ ਲਈ ਪਹਿਲਾਂ ਹੀ ਆਪਣੀ ਕੈਬਨਿਟ ਨਾਲ ਮੁਲਾਕਾਤ ਕਰ ਚੁੱਕੇ ਹਨ। ਉਸ ਨੇ ਕਿਹਾ, 'ਅਸੀਂ ਇਹ ਨਹੀਂ ਚਾਹੁੰਦੇ ਸੀ, ਪਰ ਕੈਨੇਡਾ ਤਿਆਰ ਹੈ।'
ਟਰੰਪ ਦੇ ਕਾਰਜਕਾਰੀ ਆਦੇਸ਼ 'ਤੇ ਦਸਤਖ਼ਤ ਕਰਨ ਤੋਂ ਇਕ ਦਿਨ ਪਹਿਲਾਂ, ਕੈਨੇਡੀਅਨ ਪ੍ਰਧਾਨ ਮੰਤਰੀ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਅਮਰੀਕਾ ਟੈਰਿਫ਼ ਲਾਗੂ ਕਰਦਾ ਹੈ ਤਾਂ 'ਜ਼ਬਰਦਸਤ ਅਤੇ ਤੁਰੰਤ ਜਵਾਬ' ਦਿੱਤਾ ਜਾਵੇਗਾ। ਇਸ ਕਦਮ ਨਾਲ ਨਾ ਸਿਰਫ਼ ਅਮਰੀਕਾ ਅਤੇ ਉਸ ਦੇ ਗੁਆਂਢੀ ਦੇਸ਼ਾਂ ਵਿਚਾਲੇ ਵਪਾਰ ਪ੍ਰਭਾਵਿਤ ਹੋਵੇਗਾ, ਸਗੋਂ ਇਸ ਨਾਲ ਮਹਿੰਗਾਈ ਹੋਰ ਵੀ ਵਧ ਸਕਦੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।