'ਯੂਕਰੇਨ 'ਚ ਪੜ੍ਹਾਈ ਪੂਰੀ ਨਾ ਕਰ ਸਕਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਲੈਣਗੀਆਂ ਪੋਲੈਂਡ ਦੀਆਂ ਯੂਨੀਵਰਸਿਟੀਆਂ'
Published : Mar 2, 2022, 8:48 pm IST
Updated : Mar 2, 2022, 8:48 pm IST
SHARE ARTICLE
union minister General VK Singh
union minister General VK Singh

ਪੋਲੈਂਡ ਪਹੁੰਚੇ ਕੇਂਦਰੀ ਮੰਤਰੀ ਵੀ.ਕੇ.ਸਿੰਘ ਨੇ ਦਿਤੀ ਜਾਣਕਾਰੀ 

ਪੋਲੈਂਡ : ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣ ਲਈ ਭਾਰਤ ਸਰਕਾਰ ਵਲੋਂ ਚਾਰ ਕੇਂਦਰੀ ਮੰਤਰੀਆਂ ਨੂੰ ਯੂਕਰੇਨ ਦੇ ਵੱਖ-ਵੱਖ ਗੁਆਂਢੀ ਦੇਸ਼ਾਂ ਵਿਚ ਭੇਜਿਆ ਗਿਆ ਹੈ। ਇਸ ਤਹਿਤ ਹੀ ਪੋਲੈਂਡ ਪਹੁੰਚੇ ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਉਥੇ ਭਾਰਤੀ ਵਿਦਿਆਰਥੀਆਂ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਹੌਸਲਾ ਵੀ ਦਿਤਾ ਹੈ।

photo photo

ਉਥੇ ਮੌਜੂਦ ਭਾਰਤੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਖੁਸ਼ ਹਨ ਕਿ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ ਅਤੇ ਆਪਣੇ ਘਰ ਜਾਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਫਿਕਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਸਗੋਂ ਪੋਲੈਂਡ ਦੀਆਂ ਯੂਨੀਵਰਸਿਟੀਆਂ ਵਲੋਂ ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਦਾ ਮੌਕਾ ਦਿਤਾ ਜਾਵੇਗਾ।

photo photo

ਇਸ ਮੌਕੇ ਉਨ੍ਹਾਂ ਕਿਹਾ, ''ਪੋਲੈਂਡ ਅਤੇ ਭਾਰਤ ਦੇ ਸਦੀਆਂ ਪੁਰਾਣੇ ਦੋਸਤੀ ਅਤੇ ਸਦਭਾਵਨਾ ਭਰੇ ਸਬੰਧ ਹਨ ਜਿਨ੍ਹਾਂ ਨੇ ਸਾਡੇ ਲੋਕਾਂ ਨੂੰ ਇੱਕਜੁਟ ਕੀਤਾ ਹੈ। ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪੋਲੈਂਡ ਦੀਆਂ ਯੂਨੀਵਰਸਿਟੀਆਂ ਯੂਕਰੇਨ ਵਿਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣ। ਜੈ ਹਿੰਦ!''

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement