
ਅਰੋੜਾ ਪਾਕਿਸਤਾਨ ਮੁਸਲਿਮ ਲੀਗ (ਐਨ) ਦੇ ਘੱਟ ਗਿਣਤੀ ਸੈੱਲ ਦੇ ਕੇਂਦਰੀ ਜਨਰਲ ਸਕੱਤਰ ਵੀ ਹਨ
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਕਰਤਾਰਪੁਰ ਲਾਂਘੇ ਲਈ ਸ. ਰਮੇਸ਼ ਸਿੰਘ ਅਰੋੜਾ ਨੂੰ ਵਿਸ਼ੇਸ਼ ਦੂਤ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਇਕ ਸਰਕਾਰੀ ਨੋਟੀਫਿਕੇਸ਼ਨ 'ਚ ਦਿੱਤੀ ਗਈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਪ੍ਰਮੁੱਖ ਸਿੱਖ ਆਗੂ ਆਨਰੇਰੀ ਵਜੋਂ ਸੇਵਾਵਾਂ ਨਿਭਾਉਣਗੇ।
ਇਹ ਵੀ ਪੜ੍ਹੋ: ਪ੍ਰਯਾਗਰਾਜ ਗੋਲੀਬਾਰੀ 'ਚ ਜ਼ਖਮੀ ਦੂਜੇ ਗੰਨਰ ਦੀ ਵੀ ਮੌਤ, 5 ਮਈ ਨੂੰ ਹੋਣਾ ਸੀ ਵਿਆਹ
ਨਾਰੋਵਾਲ ਦੇ ਕਰਤਾਰਪੁਰ ਦੇ ਰਹਿਣ ਵਾਲੇ ਅਰੋੜਾ ਪਾਕਿਸਤਾਨ ਮੁਸਲਿਮ ਲੀਗ (ਐਨ) ਦੇ ਘੱਟ ਗਿਣਤੀ ਸੈੱਲ ਦੇ ਕੇਂਦਰੀ ਜਨਰਲ ਸਕੱਤਰ ਵੀ ਹਨ। ਵਿਸ਼ੇਸ਼ ਦੂਤ ਅਰੋੜਾ ਦਾ ਪਰਿਵਾਰ ਕਰਤਾਰਪੁਰ ਵਿਚ ਸਿੱਖ ਪਵਿੱਤਰ ਅਸਥਾਨਾਂ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜਿਆ ਹੋਇਆ ਹੈ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਚੜ੍ਹਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਨਾਲ ਜੋੜਦਾ ਹੈ।
ਇਹ ਵੀ ਪੜ੍ਹੋ: ਗਰੀਬਾਂ ਦੇ ਰਾਸ਼ਨ 'ਤੇ ਡਾਕਾ! ਘਰ 'ਚ ਗੱਡੀ, AC ਤੇ ਟਰੈਕਟਰ ਵਾਲੇ ਲੋਕਾਂ ਨੇ ਵੀ ਬਣਵਾ ਰੱਖੇ ਨੇ ਨੀਲੇ ਕਾਰਡ
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਜੀਵਨ ਦੇ ਆਖ਼ਰੀ ਸਾਲਾਂ ਵਿਚ ਕਰਤਾਰਪੁਰ ਵਿਖੇ ਠਹਿਰੇ ਸਨ। ਚਾਰ ਕਿਲੋਮੀਟਰ ਲੰਬਾ ਲਾਂਘਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀਜ਼ਾ-ਮੁਕਤ ਪਹੁੰਚ ਪ੍ਰਦਾਨ ਕਰਦਾ ਹੈ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਭੇਟ ਕੀਤੇ ਸੋਨੇ ’ਚ ਹੇਰਾਫੇਰੀ ਦਾ ਮਾਮਲਾ: ਡਾ. ਸਮਰਾ ਨੇ ਮਾਮਲਾ ਬੰਦ ਕਰਨ ਦੀ ਕੀਤੀ ਮੰਗ
ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ 'ਤੇ ਅਰੋੜਾ (48) ਦੀ ਪ੍ਰੋਫਾਈਲ 'ਚ ਕਿਹਾ ਗਿਆ ਹੈ ਕਿ ਉਹ ਲਗਾਤਾਰ ਦੂਜੀ ਵਾਰ ਪੰਜਾਬ ਸੂਬਾਈ ਅਸੈਂਬਲੀ ਦੇ ਮੈਂਬਰ ਵਜੋਂ ਚੁਣੇ ਗਏ ਹਨ। 2013-18 ਦੌਰਾਨ ਆਪਣੇ ਪਹਿਲੇ ਕਾਰਜਕਾਲ ਵਿਚ ਉਹ ਪੰਜਾਬ ਵਿਧਾਨ ਸਭਾ ਵਿਚ 1947 ਤੋਂ ਬਾਅਦ ਸਿੱਖ ਭਾਈਚਾਰੇ ਦੇ ਪਹਿਲੇ ਵਿਧਾਇਕ ਸਨ।