
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮੋਹਿੰਦਰ ਕੌਰ, ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ, ਉਨਾਂ ਦੇ ਅਕਾਲ ਚਲਾਣੇ 'ਤੇ ਯੂ.ਕੇ. ਤੋਂ..
ਲੰਦਨ, 28 ਜੁਲਾਈ (ਹਰਜੀਤ ਸਿੰਘ ਵਿਰਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮੋਹਿੰਦਰ ਕੌਰ, ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ, ਉਨਾਂ ਦੇ ਅਕਾਲ ਚਲਾਣੇ 'ਤੇ ਯੂ.ਕੇ. ਤੋਂ ਐਮ.ਪੀ. ਵਰਿੰਦਰ ਸ਼ਰਮਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋ ਸ਼ਾਹੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਰਾਜਮਾਤਾ ਮੋਹਿੰਦਰ ਕੌਰ ਨੂੰ ਸ਼ਰਧਾਜਲੀ ਭੇਂਟ ਕਰਦਿਆਂ ਐਮ.ਪੀ. ਵਰਿੰਦਰ ਸ਼ਰਮਾ, ਪ੍ਰੀਤਮ ਬਰਾੜ, ਰਵਿੰਦਰ ਜਹੌਲ, ਮੁਕੰਦ ਧਾਲੀਵਾਲ, ਦਰਸ਼ਨ ਸਿੰਘ ਨਾਗਰਾ, ਹਰਚੰਦ ਸਿੰਘ ਗਰੇਵਾਲ, ਜੋਸ਼ੀ, ਤੇਜਿੰਦਰ ਧਾਮੀ ਨੇ ਆਖਿਆ ਕਿ ਧੰਨ ਸਨ ਮਾਤਾ ਮੋਹਿੰਦਰ ਕੌਰ, ਜੋ ਪੰਜਾਬ ਦੇ ਲੋਕਾਂ ਦੀਆਂ ਸੇਵਾਵਾਂ ਕਰਦੇ ਰਹੇ ਅਤੇ ਉਨ੍ਹਾਂ ਦੇ ਪੁੱਤਰ ਕੈਪਟਨ ਅਮਰਿੰਦਰ ਸਿੰਘ, ਜੋ ਪਹਿਲਾਂ ਦੇਸ਼ ਦੀ ਰਾਖੀ ਲਈ ਫ਼ੌਜ ਅਤੇ ਹੁਣ ਮੁੱਖ ਮੰਤਰੀ ਪੰਜਾਬ ਹੋਣ ਨਾਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਸ਼ਰਮਾ ਨੇ ਕਿਹਾ ਕਿ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ਨਾਲ ਸ਼ਾਹੀ ਪਰਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਉਹ ਅਤੇ ਉਨ੍ਹਾਂ ਦੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਨਾਲ ਹਮਦਰਦੀ ਪ੍ਰਗਟ ਕਰਦੇ ਹਨ।