ਗੁਆਂਢੀ ਦੇਸ਼ ਦੇ ਦਰਦ 'ਤੇ ਭਾਰਤ ਦਾ ਮਲ੍ਹਮ : ਸ੍ਰੀਲੰਕਾ ਨੂੰ ਭੇਜੇ 40000 ਟਨ ਚੌਲ
Published : Apr 2, 2022, 2:32 pm IST
Updated : Apr 2, 2022, 2:32 pm IST
SHARE ARTICLE
India and Sri Lanka
India and Sri Lanka

ਸ੍ਰੀਲੰਕਾ 'ਚ ਗੰਭੀਰ ਆਰਥਿਕ ਸੰਕਟ ਅਤੇ ਵੱਡੇ ਵਿਰੋਧ ਪ੍ਰਦਰਸ਼ਨਾਂ ਕਾਰਨ ਪੂਰੇ ਦੇਸ਼ 'ਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ

ਨਵੀਂ ਦਿੱਲੀ : ਗੁਆਂਢੀ ਦੇਸ਼ ਸ੍ਰੀਲੰਕਾ ਪਿਛਲੇ ਕੁਝ ਸਮੇਂ ਤੋਂ ਮਹਿੰਗਾਈ ਅਤੇ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਦੇਸ਼ੀ ਮੁਦਰਾ ਭੰਡਾਰ ਲਗਭਗ ਖਤਮ ਹੋ ਜਾਨ ਕਾਰਨ ਅਤੇ ਕਈ ਦੇਸ਼ਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਕਾਰਨ ਗੁਆਂਢੀ ਦੇਸ਼ 'ਤੇ ਦੀਵਾਲੀਆਪਨ ਦਾ ਸੰਕਟ ਖੜ੍ਹਾ ਹੋ ਗਿਆ ਹੈ।

Narendra ModiNarendra Modi

ਸ੍ਰੀਲੰਕਾ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕਈ ਦੇਸ਼ ਅੱਗੇ ਆਏ ਹਨ ਪਰ ਭਾਰਤ ਇਸ ਵਿੱਚ ਸਭ ਤੋਂ ਵੱਧ ਭੂਮਿਕਾ ਨਿਭਾ ਰਿਹਾ ਹੈ। ਭੁੱਖਮਰੀ ਖ਼ਤਮ ਕਰਨ ਲਈ ਭਾਰਤ ਨੇ ਸ੍ਰੀਲੰਕਾ ਨੂੰ 40000 ਟਨ ਚੌਲ ਸਪਲਾਈ ਕੀਤੇ ਹਨ। ਵੱਡੀ ਰਾਹਤ ਦੀ ਗੱਲ ਇਹ ਹੈ ਕਿ ਸ੍ਰੀਲੰਕਾ ਵਿੱਚ ਇੱਕ ਵੱਡੇ ਤਿਉਹਾਰ ਤੋਂ ਪਹਿਲਾਂ ਚੌਲਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਭਾਰਤ ਦੀ ਇਸ ਮਦਦ ਨਾਲ ਸ੍ਰੀਲੰਕਾ ਨੂੰ ਕੁਝ ਰਾਹਤ ਮਿਲੇਗੀ।

Export of non- basmati riceIndia sent rice to Sri Lanka

ਸ੍ਰੀਲੰਕਾ 'ਚ ਗੰਭੀਰ ਆਰਥਿਕ ਸੰਕਟ ਅਤੇ ਵੱਡੇ ਵਿਰੋਧ ਪ੍ਰਦਰਸ਼ਨਾਂ ਕਾਰਨ ਪੂਰੇ ਦੇਸ਼ 'ਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਹਿੰਸਾ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਰਾਸ਼ਟਰਪਤੀ ਨੇ ਦੇਸ਼ ਭਰ ਵਿੱਚ ਕਰਫਿਊ ਦਾ ਐਲਾਨ ਕੀਤਾ ਹੈ। ਪੈਟਰੋਲ ਪੰਪਾਂ 'ਤੇ ਤੇਲ  ਲਈ ਦੋ ਕਿਲੋਮੀਟਰ ਲੰਬੀਆਂ ਲਾਈਨਾਂ ਲੱਗ ਗਈਆਂ। ਖਾਣ-ਪੀਣ ਦੀਆਂ ਵਸਤੂਆਂ ਇੰਨੀਆਂ ਮਹਿੰਗੀਆਂ ਹੋ ਗਈਆਂ ਹਨ ਕਿ ਲੋਕ ਭੁੱਖੇ ਸੌਣ ਲਈ ਮਜਬੂਰ ਹਨ।

RiceRice

ਆਲਮ ਇਹ ਹੈ ਕਿ ਦੁੱਧ ਪੈਟਰੋਲ ਨਾਲੋਂ ਮਹਿੰਗਾ ਵਿਕ ਰਿਹਾ ਹੈ। ਚਾਹ ਦੇ ਕੱਪ ਦੀ ਕੀਮਤ 100 ਰੁਪਏ ਹੋ ਗਈ ਹੈ। ਮਿਰਚ 700 ਰੁਪਏ ਕਿਲੋ ਵਿਕ ਰਹੀ ਹੈ। ਇੱਕ ਕਿਲੋ ਆਲੂ ਲਈ 200 ਰੁਪਏ ਤੱਕ ਦੇਣੇ ਪੈ ਰਹੇ ਹਨ। ਬਾਲਣ ਦੀ ਕਮੀ ਨੇ ਬਿਜਲੀ ਉਤਪਾਦਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਹੁਣ ਕਈ ਸ਼ਹਿਰਾਂ ਨੂੰ 12 ਤੋਂ 15 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਭਾਰਤ ਨੇ ਸ਼੍ਰੀਲੰਕਾ ਨੂੰ ਤੁਰੰਤ ਇਕ ਅਰਬ ਡਾਲਰ ਦੀ ਮਦਦ ਦਿੱਤੀ ਹੈ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement