Pondicherry University News : ਪੁਡੂਚੇਰੀ ’ਚ ਧਾਰਮਿਕ ਭਾਵਨਾਵਾਂ ਨੂੰ ਕਥਿਤ ਢਾਹ ਲਾਉਣ ਵਾਲੇ ਨਾਟਕ ਦਾ ਮੰਚਨ ਕਰਨ ਵਾਲਿਆਂ ’ਤੇ ਮਾਮਲਾ ਦਰਜ

By : BALJINDERK

Published : Apr 2, 2024, 6:37 pm IST
Updated : Apr 2, 2024, 6:42 pm IST
SHARE ARTICLE
Pondicherry University
Pondicherry University

Pondicherry University News : ਨਾਟਕ ’ਚ ‘ਰਾਮਾਇਣ’ ਦੇ ਪਾਤਰਾਂ ਨੂੰ ਵਿਗਾੜ ਕੇ ਪੇਸ਼ ਕੀਤੇ ਜਾਣ ਦੀ ਕੀਤੀ ਨਿਖੇਧੀ

Pondicherry University News : ਪੁਡੂਚੇਰੀ, ਹਾਲ ਹੀ ’ਚ ਪਾਂਡੀਚੇਰੀ (ਸੈਂਟਰਲ) ਯੂਨੀਵਰਸਿਟੀ ਦੇ ਸਾਲਾਨਾ ਸੱਭਿਆਚਾਰਕ ਮੇਲੇ ਦੌਰਾਨ ਇਕ ਨਾਟਕ ਵਿਚ ਕਥਿਤ ਤੌਰ ’ਤੇ ਹਿੰਦੂ ਦੇਵੀ-ਦੇਵਤਿਆਂ ਨੂੰ ਇਤਰਾਜ਼ਯੋਗ ਤਰੀਕੇ ਨਾਲ ਦਰਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜੋ:Delhi News : JNU ਯੌਨ ਸ਼ੋਸ਼ਣ ਮਾਮਲਾ: ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠੀ ਵਿਦਿਆਰਥਣ 

ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਲਾਪੇਟ ਪੁਲਿਸ ਨੇ ਨਾਟਕ ਦਾ ਮੰਚਨ ਕਰਨ ਵਾਲੇ ਨਿਰਦੇਸ਼ਕ ਅਤੇ ਪਟਕਥਾ ਲੇਖਕ ਸਮੇਤ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ 30 ਮਾਰਚ ਨੂੰ ਯੂਨੀਵਰਸਿਟੀ ਕੈਂਪਸ ’ਚ ਇਸ ਡਰਾਮੇ ਵਿਰੁੱਧ ਪ੍ਰਦਰਸ਼ਨ ਕੀਤਾ ਸੀ। ਪਾਂਡੀਚਰੀ ਯੂਨੀਵਰਸਿਟੀ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Lok Sabha Election 2024 : CM ਮਾਨ ਹੋਏ ਸਰਗਰਮ, ਅਗਾਮੀ ਚੋਣਾਂ ਲਈ ਵਿਧਾਇਕਾਂ ਨਾਲ ਮੀਟਿੰਗਾਂ ਸ਼ੁਰੂ  

ਯੂਨੀਵਰਸਿਟੀ ਦੇ ਸੂਤਰਾਂ ਨੇ ਦੱਸਿਆ ਕਿ ਯੂਨੀਵਰਸਿਟੀ ਨੂੰ ਪਰਫਾਰਮਿੰਗ ਆਰਟਸ ਵਿਭਾਗ ਵੱਲੋਂ ਪੇਸ਼ ਕੀਤੇ ਗਏ ਨਾਟਕ ਖ਼ਿਲਾਫ਼ ਸ਼ਿਕਾਇਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਜਾਂਚ ਕਮੇਟੀ ਬਣਾਈ ਜਾ ਰਹੀ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਇੰਚਾਰਜ ਨੇ ਸਾਰੀਆਂ ਸਬੰਧਤ ਧਿਰਾਂ/ਲੋਕਾਂ ਨੂੰ ਕੈਂਪਸ ’ਚ ਸ਼ਾਂਤੀ ਬਣਾਈ ਰੱਖਣ ਲਈ (ਯੂਨੀਵਰਸਿਟੀ) ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜੋ:Mohali Crime News : ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕੀਤਾ ਕਤਲ

ਇਸ ਦੌਰਾਨ ਏ.ਬੀ.ਵੀ.ਪੀ. ਨੇ 29 ਮਾਰਚ ਨੂੰ ਯੂਨੀਵਰਸਿਟੀ ਵਿਚ ਪੇਸ਼ ਕੀਤੇ ਗਏ ਨਾਟਕ ਦੌਰਾਨ ‘ਰਾਮਾਇਣ’ ਦੇ ਪਾਤਰਾਂ ਨੂੰ ਵਿਗਾੜ ਕੇ ਪੇਸ਼ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ। ਇੱਕ ਬਿਆਨ ’ਚ, ਕੌਂਸਲ ਨੇ ਮੰਗ ਕੀਤੀ ਕਿ ਇਸ ਨਿੰਦਣਯੋਗ ਘਟਨਾ ਦੀ ਰੋਸ਼ਨੀ ਵਿਚ, ਯੂਨੀਵਰਸਿਟੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਤੁਰੰਤ ਅਤੇ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜੋ: Resignation Letter Tips: ਨੌਕਰੀ ਛੱਡਣ ਲਈ ਅਸਤੀਫਾ ਪੱਤਰ ਕਿਵੇਂ ਲਿਖਣਾ ਹੈ 

ਏਬੀਵੀਪੀ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ’ਸੋਮਯਨਮ’ ਨਾਮ ਦੇ ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਨੂੰ ਤੁਰੰਤ ਬਰਖਾਸਤ ਕਰੇ।
ਉਸਨੇ ਕਿਹਾ ਕਿ ਉਹ ਪ੍ਰਗਟਾਵੇ ਦੀ ਆਜ਼ਾਦੀ ’ਚ ਵਿਸ਼ਵਾਸ ਰੱਖਦੀ ਹੈ ਪਰ ਪ੍ਰਗਟਾਵੇ ਦੀ ਆਜ਼ਾਦੀ ਦੀ ਵਰਤੋਂ ਜ਼ਿੰਮੇਵਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਅਤੇ ਧਾਰਮਿਕ ਵਿਸ਼ਵਾਸਾਂ ਅਤੇ ਸੱਭਿਆਚਾਰਕ ਸੰਵੇਦਨਾਵਾਂ ਦਾ ਬਣਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।  

ਇਹ ਵੀ ਪੜੋ:Attari Border News: ਪਾਕਿਸਤਾਨੀ ਅਧਿਕਾਰੀਆਂ ਨੇ ਆਪਣੇ 2 ਨਾਬਾਲਿਗ ਨਗਾਰਿਕਾਂ ਨੂੰ ਵਾਪਸ ਲੈਣ ਤੋਂ ਕੀਤਾ ਇਨਕਾਰ 

 (For more news apart from Pondicherry University case registered against those hurting religious sentiments News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement