
ਮਿੰਨੀ ਵੈਨ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ
ਅਲਬਰਟਾ— ਮੰਗਲਵਾਰ ਨੂੰ ਕੈਨੇਡਾ ਦੇ ਸੂਬੇ ਅਲਬਰਟਾ 'ਚ ਇਕ ਵੈਨ ਅਤੇ ਪਿਕਅੱਪ ਟਰੱਕ ਵਿਚਾਲੇ ਟੱਕਰ ਹੋ ਗਈ। ਟੱਕਰ ਦੌਰਾਨ ਇਕ ਸ਼ਖਸ ਦੀ ਮੌਤ ਹੋ ਗਈ ਜੋ ਕਿ ਅਲਬਰਟਾ ਦੇ ਸ਼ਹਿਰ ਏਅਰਡਰਾਏ ਦਾ ਰਹਿਣ ਵਾਲਾ ਸੀ। ਇਹ ਹਾਦਸਾ ਸੈਂਟਰ ਐਲਬਰਟਾ ਦੇ ਟਾਊਨ ਗਿਬਨਸ 'ਚ ਦੁਪਹਿਰ ਵੇਲੇ ਵਾਪਰਿਆ। ਕੈਨੇਡੀਅਨ ਪੁਲਸ ਦੇ ਅਧਿਕਾਰੀਆਂ ਨੂੰ ਹਾਦਸੇ ਦੀ ਸੂਚਨਾ ਮਿਲੀ ਕਿ ਗਿਬਸਨ 'ਚ ਹਾਈਵੇਅ-28 'ਤੇ ਦੋ ਵਾਹਨਾਂ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ।
ਪੁਲਸ ਅਧਿਕਾਰੀਆਂ ਨੇ ਕਿਹਾ ਜਦੋਂ ਉਹ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਤਾਂ ਦੇਖਿਆ ਕਿ ਟੱਕਰ ਬਹੁਤ ਭਿਆਨਕ ਸੀ ਜਿਸ ਵਿਚ ਵੈਨ ਨੂੰ ਕਾਫੀ ਨੁਕਸਾਨ ਪਹੁੰਚਿਆ ਸੀ। ਮਿੰਨੀ ਵੈਨ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿਕਅੱਪ ਟਰੱਕ ਡਰਾਈਵਰ ਨੂੰ ਖਰੋਚ ਵੀ ਨਹੀਂ ਆਈ। ਪੁਲਸ ਦਾ ਕਹਿਣਾ ਹੈ ਕਿ ਉਹ ਹਾਦਸੇ ਦੀ ਜਾਂਚ ਕਰ ਰਹੀ ਹੈ ਅਤੇ ਕਿਸੇ ਨਸ਼ੀਲੇ ਪਦਾਰਥ ਦੇ ਸੇਵਨ ਨੂੰ ਇਸ ਹਾਦਸੇ ਲਈ ਜਿੰਮੇਵਾਰ ਠਹਿਰਾਇਆ ਜਾ ਸਕਦਾ। ਇਸ ਹਾਦਸੇ ਤੋਂ ਬਾਅਦ ਜਾਂਚ ਟੀਮ ਅਤੇ ਐਮਰਜੈਂਸੀ ਅਧਿਕਾਰੀਆਂ ਨੂੰ ਹਾਦਸੇ ਵਾਲੀ ਜਗਾਹ 'ਤੇ ਭੇਜਿਆ ਗਿਆ।