ਕੋਰੋਨਾ: ਭਾਰਤ ਤੋਂ ਆਸਟ੍ਰੇਲੀਆ ਆਉਣ ਵਾਲਿਆਂ ਲਈ ਨਵੇਂ ਨਿਯਮ, 50 ਲੱਖ ਰੁਪਏ ਜੁਰਮਾਨਾ ਤੇ ਹੋਵੇਗੀ ਜੇਲ
Published : May 2, 2021, 10:49 am IST
Updated : May 2, 2021, 10:49 am IST
SHARE ARTICLE
Australia
Australia

ਦੇਸ਼ ਤੇ ਖ਼ਜ਼ਾਨਾ ਮੰਤਰੀ ਜੋਸ਼ ਫ੍ਰਾਈਡੇਨਬਰਗ ਨੇ ਇਸ ਕਦਮ ਨੂੰ ਕਠੋਰ ਦੱਸਦੇ ਹੋਏ ਇਸ ਦਾ ਬਚਾਅ ਕੀਤਾ ਪਰ ਕਿਹਾ ਕਿ ਇਸ ਨੂੰ ਲਿਆਉਣ ਦੀ ਜ਼ਰੂਰਤ ਹੈ।

ਆਸਟ੍ਰੇਲੀਆ : ਕੋਰੋਨਾ ਦੀ ਦੂਜੀ ਲਹਿਰ ਹੁੰਦੇ ਹੀ ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਮਾਮਲੇ ਵਧਣ ਕਰ ਕੇ ਆਸਟਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਉਤੇ ਪਾਬੰਦੀ ਲਗਾਈ ਹੈ। ਭਾਰਤ ਤੋਂ ਆਉਣ ਵਾਲੇ ਯਾਤਰੀਆਂ ਪ੍ਰਤੀ ਆਸਟ੍ਰੇਲੀਆ ਦੀ ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਭਾਰਤ ਤੋਂ ਘਰ ਵਾਪਸੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜੁਰਮਾਨਾ ਤੇ ਜੇਲ ਵਰਗੀ ਸਜ਼ਾ ਦੇਣ ਦੀ ਵਿਵਸਥਾ ਕਰੇਗੀ।   

flightflight

ਦੇਸ਼ ਤੇ ਖ਼ਜ਼ਾਨਾ ਮੰਤਰੀ ਜੋਸ਼ ਫ੍ਰਾਈਡੇਨਬਰਗ ਨੇ ਇਸ ਕਦਮ ਨੂੰ ਕਠੋਰ ਦੱਸਦੇ ਹੋਏ ਇਸ ਦਾ ਬਚਾਅ ਕੀਤਾ ਪਰ ਕਿਹਾ ਕਿ ਇਸ ਨੂੰ ਲਿਆਉਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਸਕੌਟ ਮੌਰਿਸਨ ਦੀ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ’ਤੇ ਪਹਿਲਾਂ ਹੀ ਰੋਕ ਲਗਾ ਦਿਤੀ ਹੈ। ਸਰਕਾਰ ਵਲੋਂ ਇਹ ਕਦਮ ਇਸ ਲਈ ਚੁਕਿਆ ਗਿਆ ਹੈ ਕਿਉਂਕਿ ਹਾਲ ਹੀ ’ਚ ਦੋ ਆਸਟ੍ਰੇਲਿਆਈ ਕ੍ਰਿਕਟਰ ਵੀਰਵਾਰ ਨੂੰ ਦੇਸ਼ ਪੁੱਜੇ।   

ਸਖ਼ਤ  ਪ੍ਰਬੰਧੀਆਂ ਤਹਿਤ ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਨਿਯਮ ਨੂੰ ਤੋੜਨ ਦਾ ਯਤਨ ਕਰੇਗਾ, ਉਸ ’ਤੇ 66,600 ਡਾਲਰ (ਲਗਪਗ 50 ਲੱਖ ਰੁਪਏ) ਦਾ ਜੁਰਮਾਨਾ ਲਗਾਇਆ ਜਾਵੇਗਾ ਜਾਂ ਪੰਜ ਸਾਲ ਜੇਲ ਦੀ ਸਜ਼ਾ ਹੋਵੇਗੀ, ਜਾਂ ਫਿਰ ਉਸ ਨੂੰ ਦੋਵੇਂ ਹੀ ਸਜ਼ਾ ਝੱਲਣੀਆਂ ਪੈ ਸਕਦੀਆਂ ਹਨ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement