
ਮੈਂ ਇਹ ਫਿਰ ਕਹਿਣਾ ਚਾਹੁੰਦੀ ਹਾਂ ਕਿ ਇਕ ਦੇਸ਼ ਦੇ ਤੌਰ ’ਤੇ ਅਸੀਂ ਭਾਰਤ ਦੇ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹਾਂ।
ਵਾਸ਼ਿੰਗਟਨ: ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ’ਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੂੰ ਖ਼ਤਰਨਾਕ ਆਫ਼ਤ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਇਸ ਚੁਣੌਤੀ ਨਾਲ ਮੁਕਾਬਲੇ ’ਚ ਭਾਰਤ ਦੀ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਰਤੀ ਮੂਲ ਦੀ ਹੈਰਿਸ ਨੇ ਓਹੀਓ ਸੂਬੇ ਦੇ ਸਿਨਸਿਨਾਟੀ ’ਚ ਸ਼ੁਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘ਇਸ ਵਿਚ ਕੋਈ ਸਵਾਲ ਨਹੀਂ ਹੈ ਕਿ ਲੋਕਾਂ ਦੀ ਮੌਤ ਦੇ ਲਿਹਾਜ਼ ਨਾਲ ਇਹ ਬਹੁਤ ਵੱਡੀ ਤ੍ਰਾਸਦੀ ਹੈ ਤੇ ਮੈਂ ਇਹ ਫਿਰ ਕਹਿਣਾ ਚਾਹੁੰਦੀ ਹਾਂ ਕਿ ਇਕ ਦੇਸ਼ ਦੇ ਤੌਰ ’ਤੇ ਅਸੀਂ ਭਾਰਤ ਦੇ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹਾਂ।
corona
ਮੈਂ ਮਹਾਮਾਰੀ ਨਾਲ ਜੂਝ ਰਹੇ ਲੋਕਾਂ ਲਈ ਅਰਦਾਸ ਕਰਦੀ ਹਾਂ।’ ਅਮਰੀਕਾ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣਨ ਵਾਲੀ ਹੈਰਿਸ ਨੇ ਕਿਹਾ, ‘ਅਸੀਂ ਆਰਥਕ ਮਦਦ ਦੇ ਨਾਲ ਹੀ ਮੈਡੀਕਲ ਉਪਕਰਨਾਂ ਨਾਲ ਵੀ ਮਦਦ ਕਰਨ ਦੀ ਵਚਨਬੱਧਤਾ ਪਹਿਲਾਂ ਹੀ ਜਾਹਿਰ ਕਰ ਚੁੱਕੇ ਹਾਂ, ਪਰ ਭਾਰਤ ’ਚ ਜਿਹੜੀ ਸਥਿਤੀ ਹੈ, ਉਹ ਬਹੁਤ ਦੁੱਖਦਾਈ ਹੈ।’ ਜੋਅ ਬਾਇਡਨ ਨੇ 20 ਜਨਵਰੀ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਉਨ੍ਹਾਂ ਦੇ ਨਾਲ ਹੀ 56 ਸਾਲਾ ਹੈਰਿਸ ਨੇ ਉਪ ਰਾਸ਼ਟਰਪਤੀ ਦੀ ਸਹੁੰ ਚੁੱਕੀ ਸੀ।
joe biden