ਕੈਨੇਡਾ 'ਚ Most Wanted 25 ਵਿਅਕਤੀਆਂ ਦੀ ਲਿਸਟ 'ਚ ਗੈਂਗਸਟਰ ਗੋਲਡੀ ਬਰਾੜ ਦਾ ਨਾਂਅ ਸ਼ਾਮਲ
Published : May 2, 2023, 3:12 pm IST
Updated : May 2, 2023, 3:12 pm IST
SHARE ARTICLE
photo
photo

ਜਾਣਕਾਰੀ ਦੇਣ ਵਾਲੇ ਲਈ ਰੱਖਿਆ ਗਿਆ ਵੱਡਾ ਇਨਾਮ

 

ਕੈਨੇਡਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿਚ ਵੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿਚ ਸ਼ਾਮਲ ਕੀਤਾ ਗਿਆ ਹੈ। ਕੈਨੇਡਾ ਸਰਕਾਰ ਦੁਆਰਾ "ਬੀ ਆਨ ਦਿ ਲੁੱਕ ਆਉਟ" (ਬੋਲੋ) ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਜੋ ਕਿ ਲਾਰੈਂਸ ਦੇ ਤਿਹਾੜ ਜੇਲ੍ਹ ਵਿਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ।

ਕੈਨੇਡਾ ਸਰਕਾਰ ਨੇ ਇਸ ਸੂਚੀ ਵਿਚ ਗੋਲਡੀ ਬਰਾੜ ਨੂੰ 15ਵਾਂ ਸਥਾਨ ਦਿੱਤਾ ਹੈ। ਗੋਲਡੀ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ 'ਤੇ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਗੋਲਡੀ ਬਰਾੜ 'ਤੇ ਇਹ ਕਾਰਵਾਈ ਇੰਟਰਪੋਲ ਦੀ ਬੇਨਤੀ 'ਤੇ ਕੀਤੀ ਹੈ।

ਇਕ ਨਿਊਜ਼ ਰਿਪੋਰਟ ਮੁਤਾਬਕ ਗੋਲਡੀ ਵਿਰੁੱਧ ਰੈੱਡ ਕਾਰਨਰ ਨੋਟਿਸ ਲੰਬਿਤ ਹੈ, ਜੋ ਭਾਰਤ ਸਰਕਾਰ ਦੇ ਕਹਿਣ 'ਤੇ ਜਾਰੀ ਕੀਤਾ ਗਿਆ ਸੀ। ਗੋਲਡੀ ਬਰਾੜ ਪਹਿਲਾਂ ਹੀ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਇਸ 'ਚ ਗੋਲਡੀ 'ਤੇ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ 'ਚ ਗੈਰ-ਕਾਨੂੰਨੀ ਹਥਿਆਰ ਮੁਹਈਆ ਕਰਵਾਉਣ ਵਰਗੇ ਗੰਭੀਰ ਅਪਰਾਧ ਸ਼ਾਮਲ ਕੀਤੇ ਗਏ ਹਨ।

ਅਜਿਹੇ ਇਨਪੁਟਸ ਹਨ ਕਿ ਗੋਲਡੀ ਬਰਾੜ ਇਸ ਸਮੇਂ ਅਮਰੀਕਾ ਵਿਚ ਲੁਕਿਆ ਹੋਇਆ ਹੈ। ਖੁਫੀਆ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ 'ਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ 'ਤੇ ਆ ਗਿਆ ਸੀ। ਉਸਨੂੰ ਡਰ ਸੀ ਕਿ ਕਿਤੇ ਕੋਈ ਉਸਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿਚ ਭਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ।

ਇਸ ਤੋਂ ਪਹਿਲਾਂ ਇਹ ਵੀ ਸਾਹਮਣੇ ਆਇਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ ਗਿਆ ਹੈ। ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਸੀ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਭਾਰਤੀ ਏਜੰਸੀਆਂ ਨਾਲ ਗੱਲ ਕੀਤੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ 'ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement