
ਪਾਕਿਸਤਾਨੀ ਸੁਪਰੀਮ ਕੋਰਟ ਨੇ ਅੱਜ ਇਕ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿਤਾ ਜਿਸ ਵਿਚ ਸਾਬਕਾ ਵਿਦੇਸ਼ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਦੇ ਚੋਣ ਲੜਨ...
ਇਸਲਾਮਾਬਾਦ,ਪਾਕਿਸਤਾਨੀ ਸੁਪਰੀਮ ਕੋਰਟ ਨੇ ਅੱਜ ਇਕ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿਤਾ ਜਿਸ ਵਿਚ ਸਾਬਕਾ ਵਿਦੇਸ਼ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਦੇ ਚੋਣ ਲੜਨ 'ਤੇ ਰੋਕ ਲਗਾਈ ਗਈ ਸੀ। ਇਸ ਫ਼ੈਸਲੇ ਤੋਂ ਬਾਅਦ ਉਹ ਆਉਣ ਵਾਲੀਆਂ ਚੋਣਾਂ ਵਿਚ ਹਿੱਸਾ ਲੈ ਸਕਣਗੇ। ਇਸਲਾਮਾਬਾਦ ਹਾਈ ਕੋਰਟ ਨੇ ਇਸ ਸਾਲ 27 ਅਪ੍ਰੈਲ ਨੂੰ ਆਸਿਫ਼ ਨੂੰ ਸੰਯੁਕਤ ਅਰਬ ਅਮੀਰਾਤ ਦੀ ਇਕ ਕੰਪਨੀ ਵਿਚ ਅਪਣੀ ਨੌਕਰੀ ਅਤੇ ਉਥੋਂ ਮਿਲ ਰਹੀ ਤਨਖ਼ਾਹ ਦੀ ਜਾਣਕਾਰੀ ਲੁਕਾਉਣ
'ਤੇ ਅਯੋਗ ਕਰਾਰ ਦਿਤਾ ਸੀ। ਉਨ੍ਹਾਂ ਨੇ ਪਿਛਲੇ ਮਹੀਨੇ ਦੇ ਸ਼ੁਰੂ ਵਿਚ ਸੁਪਰੀਮ ਕੋਰਟ ਵਿਚ ਇਸ ਫ਼ੈਸਲੇ ਨੂੰ ਚੁਨੌਤੀ ਦਿਤੀ ਸੀ। ਜੱਜ ਉਮਰ ਅਤਾ ਬੰਦਿਆਲ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਇਸਲਾਮਾਬਾਦ ਹਾਈ ਕੋਰਟ ਦੇ ਪੀ.ਐਮ.ਐਲ.-ਐਨ ਨੇਤਾ ਆਸਿਫ਼ 'ਤੇ ਲਗਾਏ ਗਏ ਉਮਰ ਭਰ ਪਾਬੰਦੀ ਦੇ ਫ਼ੈਸਲੇ ਨੂੰ ਬਦਲ ਦਿਤਾ। (ਪੀ.ਟੀ.ਆਈ)