
ਇਸ ਦੀ ਜਾਣਕਾਰੀ ਉਹਨਾਂ ਨੇ ਫੇਸਬੁੱਕ ਪੋਸਟ ਜ਼ਰੀਏ ਸਾਂਝੀ ਕੀਤੀ।
ਚੰਡੀਗੜ੍ਹ: ਵਿਸ਼ਵ ਪੱਧਰੀ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਖ਼ਾਲਸਾ ਦਾ ਟਵਿਟਰ ਅਕਾਊਂਟ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਫੇਸਬੁੱਕ ਪੋਸਟ ਜ਼ਰੀਏ ਸਾਂਝੀ ਕੀਤੀ।
ਰਵੀ ਸਿੰਘ ਨੇ ਲਿਖਿਆ, “ਇਹ ਹੈ ਭਾਜਪਾ ਦੇ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ!! ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਪਾਬੰਦੀ ਲਗਾ ਕੇ ਸਾਨੂੰ ਆਪਣੀ ਆਵਾਜ਼ ਉਠਾਉਣ ਤੋਂ ਨਹੀਂ ਰੋਕਿਆ ਜਾ ਸਕਦਾ! ਅਸੀਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ”।
ਇਸ ਮਗਰੋਂ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਟਵੀਟ ਕਰਦਿਆਂ ਲਿਖਿਆ, “ਭਾਰਤ ’ਚ ਖ਼ਾਲਸਾ ਏਡ ਮੁਖੀ ਰਵੀ ਸਿੰਘ ਜੀ ਦਾ ਟਵਿਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਇਕ ਚੈਰਿਟੀ ਸੰਸਥਾ ਤੋਂ ਇੰਨਾ ਡਰ ਕਿਉਂ? ਯੂਕਰੇਨ ’ਚ ਜਦੋਂ ਕਈ ਹੋਰ ਸਹਾਰਾ ਨਹੀਂ ਸੀ ਤਾਂ ਇਹਨਾਂ ਨੇ ਸਾਡੇ ਵਿਦਿਆਰਥੀਆਂ ਨੂੰ ਰੋਟੀ ਖਵਾਈ ਸੀ...”।