
ਕਸ਼ਮੀਰ ਮੁੱਦੇ ‘ਤੇ ਭਾਰਤ ਵੱਲੋਂ ਅਮਰੀਕਾ ਦੀ ਵਿਚੋਲਗੀ ਦੀ ਗੱਲ ਨਕਾਰਨ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਹ ਕਲਪਨਾ ਕਰਦੇ ਹਨ ਕਿ ਦੋਵੇਂ ਦੇਸ਼ ਮਿਲਜੁਲ ਕੇ ਰਹਿਣ।
ਨਵੀਂ ਦਿੱਲੀ: ਕਸ਼ਮੀਰ ਮੁੱਦੇ ‘ਤੇ ਭਾਰਤ ਵੱਲੋਂ ਅਮਰੀਕਾ ਦੀ ਵਿਚੋਲਗੀ ਦੀ ਗੱਲ ਨਕਾਰਨ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਕਲਪਨਾ ਕਰਦੇ ਹਨ ਕਿ ਦੋਵੇਂ ਦੇਸ਼ ਮਿਲਜੁਲ ਕੇ ਰਹਿਣ। ਉਹਨਾਂ ਨੇ ਵਿਚੋਲਗੀ ਦੀ ਗੱਲ ‘ਤੇ ਕਿਹਾ ਕਿ ਸਭ ਕੁੱਝ ਪ੍ਰਧਾਨ ਮੰਤਰੀ ਮੋਦੀ ਤੇ ਨਿਰਭਰ ਕਰਦਾ ਹੈ। ਟਰੰਪ ਨੇ ਕਿਹਾ ਕਿ ਉਹਨਾਂ ਨੇ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ ਹੈ ਅਤੇ ਇਮਰਾਨ ਨੂੰ ਮਿਲ ਕੇ ਉਹਨਾਂ ਨੂੰ ਬਹੁਤ ਵਧੀਆ ਲੱਗਿਆ ਹੈ।
Imran Khan and Donald Trump
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਜੇਕਰ ਮੋਦੀ ਕਸ਼ਮੀਰ ਮੁੱਦੇ ਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਚਾਹੁੰਦੇ ਹਨ ਤਾਂ ਉਹ ਉਸ ਲਈ ਤਿਆਰ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਪਾਕਿਸਤਾਨ ਅਤੇ ਭਾਰਤ ਨਾਲ ਇਸ ਮੁੱਦੇ ‘ਤੇ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਮਾਮਲਾ ਕਾਫ਼ੀ ਲੰਬੇ ਸਮੇਂ ਤੋਂ ਉਲਝਿਆ ਹੋਇਆ ਹੈ। ਉੱਥੇ ਹੀ ਅਮਰੀਕੀ ਵਿਦੇਸ਼ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਭਾਰਤ ਅਤੇ ਪਾਕਿਸਤਾਨ ਵਿਚ ਵਧੀਆ ਸਬੰਧ ਦੇਖਣਾ ਚਾਹੁੰਦਾ ਹੈ ਅਤੇ ਇਸੇ ਨੂੰ ਦੇਖਦੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ ਦੇ ਹੱਲ ਲਈ ‘ਸਹਿਯੋਗ’ ਦੀ ਪੇਸ਼ਕਸ਼ ਕੀਤੀ ਸੀ।
Narender Modi
ਇਸ ਦੇ ਨਾਲ ਹੀ ਅਧਿਕਾਰੀ ਨੇ ਕਿਹਾ ਕਿ ਉਹਨਾਂ ਦਾ ਮੰਨਣਾ ਹੈ ਕਿ ਕਸ਼ਮੀਰ ਦੁਵੱਲਾ ਮੁੱਦਾ ਰਿਹਾ ਹੈ ਪਰ ਕੁੱਝ ਮੌਕੇ ਬਣੇ ਹਨ ਕਿਉਂਕਿ ਪਾਕਿਸਤਾਨ ਨੇ ਅਜਿਹੇ ਕਦਮ ਚੁੱਕੇ ਹਨ ਜੋ ਅਤਿਵਾਦ ਦੇ ਖਾਤਮੇ ਲਈ ਉਸ ਦੀਆਂ ਕੋਸ਼ਿਸ਼ਾਂ ਵਿਚ ਵਿਸ਼ਵਾਸ ਵਧਾਉਂਦੇ ਹਨ। ਉਹਨਾਂ ਕਿਹਾ ਜੇਕਰ ਦੋਵੇਂ ਚਾਹੁੰਦੇ ਹਨ ਤਾਂ ਉਹ ਸਹਿਯੋਗ ਲਈ ਤਿਆਰ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।