
ਵਿਸ਼ਵ ਸਿਹਤ ਸੰਗਠਨ ਨੇ ਸ਼ਨੀਵਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਫ਼ੀ ਸਮੇਂ ਤੱਕ ਚੱਲਣ ਵਾਲੀ ਹੈ।
ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ ਨੇ ਸ਼ਨੀਵਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਫ਼ੀ ਸਮੇਂ ਤੱਕ ਚੱਲਣ ਵਾਲੀ ਹੈ ਅਤੇ ਇਸ ਦੇ ਖਿਲਾਫ਼ ਪ੍ਰਤੀਕਿਰਿਆ ਦੇਣ ਵਿਚ ਸੁਸਤੀ ਆ ਸਕਦੀ ਹੈ। 6 ਮਹੀਨੇ ਪਹਿਲਾਂ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਨੂੰ ਗਲੋਬਲ ਐਮਰਜੈਂਸੀ ਐਲਾਨਿਆ ਸੀ। ਹੁਣ ਤੱਕ ਇਸ ਮਹਾਂਮਾਰੀ ਨੇ ਦੁਨੀਆਂ ਭਰ ਵਿਚ 6.8 ਲੱਖ ਲੋਕਾਂ ਦੀ ਜਾਨ ਲਈ ਹੈ।
WHO
ਦੁਨੀਆਂ ਭਰ ਵਿਚ 1.75 ਕਰੋੜ ਲੋਕ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਉੱਥੇ ਹੀ ਕਈ ਦੇਸ਼ ਆਰਥਕ ਸੰਕਟ ਦਾ ਸਾਹਮਣਾ ਵੀ ਕਰ ਰਹੇ ਹਨ ਪਰ ਵਾਇਰਸ ਕਾਰਨ ਉਹ ਲੌਕਡਾਊਨ ਲਗਾਉਣ ਲਈ ਮਜਬੂਰ ਹਨ। ਵਿਸ਼ਵ ਸਿਹਤ ਸੰਗਠਨ ਦੀ ਐਮਰਜੈਂਸੀ ਕਮੇਟੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਇਸ ਮਹਾਂਮਾਰੀ ਦੇ ਜ਼ਿਆਦਾ ਸਮੇਂ ਤੱਕ ਰਹਿਣ ਦੀ ਸੰਭਾਵਨਾ ਹੈ ਅਤੇ ਅਜਿਹੇ ਵਿਚ ਰਾਸ਼ਟਰੀ, ਖੇਤਰੀ ਅਤੇ ਗਲੋਬਲ ਪੱਧਰ ‘ਤੇ ਯਤਨਾਂ ਦੀ ਲੋੜ ਹੈ।
Corona virus
ਡਬਲਿਯੂਐਚਓ ਦੇ ਹਾਲ ਹੀ ਵਿਚ ਆਏ ਬਿਆਨ ਅਨੁਸਾਰ ਕੋਰੋਨਾ ਵਾਇਰਸ ਦੇ ਖਤਰੇ ਦਾ ਪੱਧਰ ਬਹੁਤ ਜ਼ਿਆਦਾ ਦੱਸਿਆ ਗਿਆ ਹੈ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਇਕ ਪਾਸੇ ਜਿੱਥੇ ਪੱਛਮੀ ਦੇਸ਼ ਫਿਰ ਤੋਂ ਲੌਕਡਾਊਨ ਵੱਲ ਪਰਤ ਰਹੇ ਹਨ ਤਾਂ ਦੂਜੇ ਪਾਸੇ ਉਹਨਾਂ ਨੂੰ ਆਰਥਕ ਸੁਸਤੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਮਹਾਂਮਾਰੀ ਦਾ ਅਸਰ ਆਉਣ ਵਾਲੇ ਦਹਾਕਿਆਂ ਵਿਚ ਦੇਖਿਆ ਜਾਵੇਗਾ।
WHO
ਏਸ਼ੀਆ ਵਿਚ ਹਾਲਾਤ ਹੋਰ ਵੀ ਚਿੰਤਾਜਨਕ ਹੋਣ ਜਾ ਰਹੇ ਹਨ। ਸਖ਼ਤ ਪਾਬੰਦੀਆਂ ਦੇ ਬਾਵਜੂਦ ਭਾਰਤ ਵਿਚ ਇਕ ਦਿਨ ‘ਚ 57 ਹਜ਼ਾਰ ਅਤੇ ਫਿਲੀਪੀਂਜ਼ ਵਿਚ 5 ਹਜ਼ਾਰ ਨਵੇਂ ਮਾਮਲੇ ਦੇਖੇ ਗਏ ਹਨ। ਦੂਜੇ ਪਾਸੇ ਜਪਾਨ ਅਤੇ ਓਕਿਨਾਵਾ ਵਿਚ ਜ਼ਿਆਦਾ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਐਮਰਜੈਂਸੀ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।
Corona virus
ਕੋਰੋਨਾ ਦੀ ਰਫ਼ਤਾਰ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦੇਸ਼ ਵਿਚ ਰੋਜ਼ਾਨਾ 50 ਹਜ਼ਾਰ ਤੋਂ ਜ਼ਿਆਦਾ ਮਰੀਜ਼ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 54,736 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰੀ ਦੀ ਰਿਪੋਰਟ ਮੁਤਾਬਕ ਭਾਰਤ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 17 ਲੱਖ ਤੋਂ ਪਾਰ ਜਾ ਚੁੱਕੀ ਹੈ। ਦੇਸ਼ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 17,0,723 ਹੋ ਚੁੱਕੀ ਹੈ। ਇਹਨਾਂ ਵਿਚ 5,67,730 ਐਕਟਿਵ ਕੇਸ ਹਨ।