Pakistan Weather News: ਪਾਕਿਸਤਾਨ 'ਚ ਮੀਂਹ ਨੇ ਤੋੜਿਆ ਰਿਕਾਰਡ, ਲਾਹੌਰ 'ਚ ਡੁੱਬੇ ਘਰ, ਤਿੰਨ ਲੋਕਾਂ ਦੀ ਹੋਈ ਮੌਤ
Published : Aug 2, 2024, 10:38 am IST
Updated : Aug 2, 2024, 10:38 am IST
SHARE ARTICLE
Pakistan Weather News in punjabi
Pakistan Weather News in punjabi

Pakistan Weather News: ਜੇਹਲਮ ਨਦੀ 'ਚ ਹੜ੍ਹ ਆਉਣ ਦੀ ਚਿਤਾਵਨੀ

Pakistan Weather News in punjabi ਛ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲਾਹੌਰ 'ਚ ਵੀਰਵਾਰ ਨੂੰ ਮਾਨਸੂਨ ਦੌਰਾਨ ਇਕ ਦਿਨ 'ਚ ਸਭ ਤੋਂ ਜ਼ਿਆਦਾ ਬਾਰਿਸ਼ ਦਾ 44 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ। ਇਸ ਕਾਰਨ ਸੜਕਾਂ, ਘਰਾਂ ਅਤੇ ਇੱਥੋਂ ਤੱਕ ਕਿ ਸਰਕਾਰੀ ਹਸਪਤਾਲਾਂ ਵਿੱਚ ਪਾਣੀ ਭਰ ਗਿਆ। ਭਾਰੀ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਅਗਲੇ ਕੁਝ ਦਿਨਾਂ 'ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਮੰਗਲਾ 'ਚ ਜੇਹਲਮ ਨਦੀ 'ਚ ਹੜ੍ਹ ਆਉਣ ਦੀ ਚਿਤਾਵਨੀ ਵੀ ਦਿੱਤੀ ਹੈ।

ਇਹ ਵੀ ਪੜ੍ਹੋ: Punjab Beas River News: ਪੰਜਾਬ 'ਚ ਬਿਆਸ ਦਰਿਆ ਵਿਚ ਵਧਿਆ ਪਾਣੀ ਦਾ ਪੱਧਰ, ਵੱਜੀ ਖ਼ਤਰੇ ਦੀ ਘੰਟੀ 

ਰਿਕਾਰਡ ਟੁੱਟ ਗਿਆ
ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ (ਪੀਡੀਐਮਏ) ਦੇ ਬੁਲਾਰੇ ਮਜ਼ਹਰ ਹੁਸੈਨ ਅਨੁਸਾਰ ਮਾਨਸੂਨ ਦੌਰਾਨ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਸ਼ ਦਾ 44 ਸਾਲ ਪੁਰਾਣਾ ਰਿਕਾਰਡ ਵੀਰਵਾਰ ਨੂੰ ਟੁੱਟ ਗਿਆ। ਲਾਹੌਰ ਹਵਾਈ ਅੱਡੇ ਦੇ ਖੇਤਰ ਵਿੱਚ ਸਭ ਤੋਂ ਵੱਧ 337 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ।

ਇਹ ਵੀ ਪੜ੍ਹੋ:  Intel News: 18 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਕਰ ਸਕਦੀ ਹੈ ਇੰਟੈਲ, ਖਰਚ ਵਿਚ 20 ਬਿਲੀਅਨ ਡਾਲਰ ਦੀ ਕਟੌਤੀ ਕਰਨ ਦੀ ਤਿਆਰੀ

ਪਾਕਿਸਤਾਨ ਦੇ ਮੌਸਮ ਵਿਭਾਗ (ਪੀਐਮਡੀ) ਨੇ ਕਿਹਾ, "ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਤੋਂ ਮਾਨਸੂਨ ਅੱਗੇ ਵਧਣ ਕਾਰਨ 1 ਤੋਂ 6 ਅਗਸਤ ਤੱਕ ਦੇਸ਼ ਦੇ ਉਪਰਲੇ ਹਿੱਸਿਆਂ ਵਿੱਚ ਰੁਕ-ਰੁਕ ਕੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।" ਅਧਿਕਾਰੀਆਂ ਨੇ ਦੱਸਿਆ ਕਿ ਬਾਰਿਸ਼ ਕਾਰਨ ਸੜਕਾਂ, ਘਰ ਅਤੇ ਇੱਥੋਂ ਤੱਕ ਕਿ ਸਰਕਾਰੀ ਹਸਪਤਾਲ ਵੀ ਪਾਣੀ ਵਿੱਚ ਡੁੱਬ ਗਏ, ਲਾਹੌਰ ਵਿੱਚ ਬਿਜਲੀ ਸਪਲਾਈ ਵਿੱਚ ਵਿਘਨ ਪਿਆ। ਸ਼ਹਿਰ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਏਅਰਲਾਈਨਜ਼ ਕਈ ਘੰਟੇ ਬੰਦ ਰਹੀਆਂ 
ਭਾਰੀ ਬਾਰਿਸ਼ ਕਾਰਨ ਲਾਹੌਰ 'ਚ ਫਲਾਈਟਸ ਵੀ ਕਈ ਘੰਟੇ ਰੁਕੀਆਂ ਰਹੀਆਂ। ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸਬੰਧਤ ਅਧਿਕਾਰੀਆਂ ਨੂੰ ਮੀਂਹ ਨਾਲ ਡੁੱਬ ਰਹੇ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਲਈ 24 ਘੰਟੇ ਇਲਾਕੇ ਵਿਚ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਪੀਡੀਐਮਏ ਨੇ ਕਿਹਾ ਕਿ ਮਾਨਸੂਨ ਦੀ ਬਾਰਸ਼ ਕਾਰਨ ਨਦੀਆਂ, ਡੈਮਾਂ ਅਤੇ ਝਰਨੇ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ।

​(For more Punjabi news apart from Pakistan Weather News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement