ਲਹਿੰਦੇ ਪੰਜਾਬ ਵਿਚ 5 ਮਹਿਲਾ ਅਤਿਵਾਦੀ ਗ੍ਰਿਫ਼ਤਾਰ
Published : Sep 2, 2023, 3:52 pm IST
Updated : Sep 2, 2023, 3:52 pm IST
SHARE ARTICLE
5 ISIS Women Terrorists Arrested In Pakistan’s Punjab
5 ISIS Women Terrorists Arrested In Pakistan’s Punjab

ਇਹ ਪਹਿਲੀ ਵਾਰ ਹੈ ਜਦੋਂ ਪੁਲਿਸ ਨੇ ਮਹਿਲਾ ਅਤਿਵਾਦੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੋਵੇ।

 

ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਅਤਿਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ.ਆਈ.ਐਸ.) ਦੀਆਂ ਪੰਜ ਮਹਿਲਾ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਪੁਲਿਸ ਨੇ ਮਹਿਲਾ ਅਤਿਵਾਦੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੋਵੇ। ਪੰਜਾਬ ਪੁਲਿਸ ਦੇ ਕਾਊਂਟਰ ਟੈਰਰਿਜ਼ਮ ਵਿਭਾਗ ਨੇ ਦਸਿਆ ਕਿ ਇਕ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਲਾਹੌਰ ਅਤੇ ਸ਼ੇਖੁਪੂਰਾ ਤੋਂ ਇਨ੍ਹਾਂ 5 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ‘ਇੰਡੀਆ’ ਨੇ ਦੇਸ਼ ਸਾਹਮਣੇ ਸਹੀ ਏਜੰਡਾ ਨਾ ਰੱਖਿਆ ਤਾਂ ਸਾਰੀਆਂ ਕੋਸ਼ਿਸ਼ਾਂ ਵਿਅਰਥ ਜਾਣਗੀਆਂ : ਸ਼ਿਵਸੈਨਾ

ਜਾਰੀ ਬਿਆਨ ਵਿਚ ਦਸਿਆ ਗਿਆ ਕਿ ਇਨ੍ਹਾਂ ਕੋਲੋਂ ਹਥਿਆਰ, ਨਕਦੀ, ਪਾਬੰਦੀਸ਼ੁਦਾ ਸਾਹਿਤ ਅਤੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਔਰਤਾਂ ਆਈ.ਐਸ.ਆਈ.ਐਸ. ਦੀਆਂ ਸਰਗਰਮ ਮੈਂਬਰ ਹਨ ਅਤੇ ਦੇਸ਼ ਵਿਚ ਅਤਿਵਾਦੀ ਗਤੀਵਿਧੀਆਂ ਵਿਚ ਸ਼ਾਮਲ ਰਹੀਆਂ ਹਨ।

ਇਹ ਵੀ ਪੜ੍ਹੋ: ਨਿਆਂਪਾਲਿਕਾ ’ਚ ‘ਭ੍ਰਿਸ਼ਟਾਚਾਰ’ ਬਾਰੇ ਟਿਪਣੀ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਕਾਰਨ ਦੱਸੋ ਨੋਟਿਸ 

ਗ੍ਰਿਫ਼ਤਾਰ ਅਤਿਵਾਦੀਆਂ ਦੀ ਪਛਾਣ ਏਮਾਨ, ਜਵੇਰੀਆ, ਸਾਦੀਆ, ਫੈਜ਼ਾ ਅਤੇ ਫਖਰਾ ਵਜੋਂ ਹੋਈ ਹੈ। ਉਨ੍ਹਾਂ ਵਿਰੁਧ ਅਤਿਵਾਦ ਦੇ ਮਾਮਲੇ ਦਰਜ ਹਨ। ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਕਿਸੇ ਅਣਦੱਸੀ ਥਾਂ 'ਤੇ ਭੇਜ ਦਿਤਾ ਗਿਆ ਹੈ। ਪਿਛਲੇ ਮਹੀਨੇ, ਸੀ.ਟੀ.ਡੀ. ਨੇ 20 ਤੋਂ ਵੱਧ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ ਜੋ ਦੇਸ਼ ਭਰ ਵਿਚ ਮਹੱਤਵਪੂਰਨ ਸੰਸਥਾਵਾਂ ਅਤੇ ਧਾਰਮਕ ਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਇਨ੍ਹਾਂ ਵਿਚੋਂ ਜ਼ਿਆਦਾਤਰ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਅਤੇ ਆਈ.ਐਸ.ਆਈ.ਐਸ. ਨਾਲ ਸਬੰਧਤ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement