ਅਮਰੀਕੀ ਰਾਸ਼ਟਰਪਤੀ Donald Trump ਅਤੇ ਪਤਨੀ ਮੇਲਾਨੀਆ ਟਰੰਪ ਕੋਰੋਨਾ ਪਾਜ਼ੇਟਿਵ
Published : Oct 2, 2020, 11:07 am IST
Updated : Oct 2, 2020, 11:07 am IST
SHARE ARTICLE
Donald Trump, Melania test positive for covid-19
Donald Trump, Melania test positive for covid-19

ਪਹਿਲਾਂ ਰਾਸ਼ਟਰਪਤੀ ਦੀ ਸਲਾਹਕਾਰ ਹੋਪ ਹਿਕਸ ਪਾਈ ਗਈ ਸੀ ਕੋਰੋਨਾ ਪਾਜ਼ੇਟਿਵ 

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਦੀ ਪਤਨੀ ਮੇਲਾਨੀਆ ਟਰੰਪ ਦਾ ਕੋਵਿਡ ਟੈਸਟ ਵੀ ਪਾਜ਼ੇਟਿਵ ਆਇਆ ਹੈ। ਟਰੰਪ ਅਤੇ ਉਹਨਾਂ ਦੀ ਪਤਨੀ ਦੋਵੇਂ ਕੁਆਰੰਟੀਨ ਹਨ।  

Donald TrumpDonald Trump

ਦਰਅਸਲ ਰਾਸ਼ਟਰਪਤੀ ਦੀ ਸਲਾਹਕਾਰ ਹੋਪ ਹਿਕਸ ਉਹਨਾਂ ਦੇ ਨਾਲ ਏਅਰ ਫੋਰਸ ਵਨ ਤੋਂ ਕਲੀਵਲੈਂਡ ਵਿਚ ਹੋਈ ਪਹਿਲੀ ਪ੍ਰੈਜ਼ੀਡੈਸ਼ੀਅਲ ਡਿਬੇਟ ਵਿਚ ਗਈ ਸੀ, ਜਿਸ ਤੋਂ ਬਾਅਦ ਉਹ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ। ਟਰੰਪ ਨੇ ਹਿਕਸ ਦੇ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ ਅਤੇ ਦੱਸਿਆ ਸੀ ਕਿ ਉਹਨਾਂ ਦਾ ਅਤੇ ਉਹਨਾਂ ਦੀ ਪਤਨੀ ਦਾ ਕੋਰੋਨਾ ਟੈਸਟ ਹੋਇਆ ਹੈ।

ਹਿਕਸ ਦੇ ਪਾਜ਼ੇਟਿਵ ਹੋਣ ਤੋਂ ਬਾਅਦ ਹੀ ਟਰੰਪ ਪਤੀ-ਪਤਨੀ ਕੁਆਰੰਟੀਨ ਹੋ ਗਏ ਸੀ। ਇਸ ਤੋਂ ਬਾਅਦ ਟਰੰਪ ਨੇ ਟਵਿਟਰ 'ਤੇ ਦੱਸਿਆ ਕਿ ਉਹ ਅਤੇ ਮੇਲਾਨੀਆ ਟਰੰਪ ਵੀ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਲਿਖਿਆ, 'ਅਸੀਂ ਇਸ ਤੋਂ ਇਕੱਠੇ ਜਿੱਤਾਂਗੇ'।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement