ਜ਼ਮੀਨ ਤੋਂ ਚੱਲੀ ਗੋਲੀ, 3500 ਫੁੱਟ ਦੀ ਉਚਾਈ 'ਤੇ ਜਹਾਜ਼ 'ਚ ਬੈਠੇ ਵਿਅਕਤੀ ਨੂੰ ਲੱਗੀ
Published : Oct 2, 2022, 4:29 pm IST
Updated : Oct 2, 2022, 4:39 pm IST
SHARE ARTICLE
The bullet fired from the ground hit the person sitting in the plane
The bullet fired from the ground hit the person sitting in the plane

ਲੋਇਕਾਵ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।


ਮਿਆਂਮਾਰ: ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਮੀਨ ਤੋਂ ਗੋਲੀ ਚਲਾਈ ਗਈ ਜੋ ਜਹਾਜ਼ ਵਿਚ ਬੈਠੇ ਇੱਕ ਵਿਅਕਤੀ ਨੂੰ ਲੱਗੀ। ਇਹ ਵਿਅਕਤੀ ਮਿਆਂਮਾਰ ਨੈਸ਼ਨਲ ਏਅਰਲਾਈਨਜ਼ ਦੇ ਜਹਾਜ਼ ਵਿਚ ਸਵਾਰ ਸੀ। ਜਹਾਜ਼ 3500 ਫੁੱਟ ਦੀ ਉਚਾਈ 'ਤੇ ਉੱਡ ਰਿਹਾ ਸੀ। ਫਿਰ ਗੋਲੀ ਉਸ ਵਿਚ ਬੈਠੇ ਵਿਅਕਤੀ ਨੂੰ ਲੱਗ ਗਈ।

ਘਟਨਾ ਤੋਂ ਤੁਰੰਤ ਬਾਅਦ ਫਲਾਈਟ ਨੂੰ ਲੈਂਡ ਕਰਵਾਇਆ ਗਿਆ ਅਤੇ ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਰਿਪੋਰਟਾਂ ਮੁਤਾਬਕ ਗੋਲੀ ਉਸ ਵਿਅਕਤੀ ਦੀ ਗਰਦਨ ਦੇ ਨੇੜੇ ਲੱਗੀ। ਉਸ ਨੂੰ ਖੂਨ ਨਾਲ ਲਥਪਥ ਦੇਖਿਆ ਗਿਆ। ਲੋਇਕਾਵ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਮਿਆਂਮਾਰ ਨੈਸ਼ਨਲ ਏਅਰਲਾਈਨਜ਼ ਦੀ ਇਸ ਉਡਾਣ ਵਿਚ 63 ਯਾਤਰੀ ਸਵਾਰ ਸਨ। ਉਹ ਪੂਰਬੀ ਰਾਜ ਕਾਯਾ ਦੀ ਰਾਜਧਾਨੀ ਲੋਇਕਾਵ ਜਾ ਰਿਹਾ ਸੀ। ਇਹ ਹਮਲਾ ਲੋਇਕਾਵ 'ਚ ਲੈਂਡਿੰਗ ਦੇ ਸਮੇਂ ਹੋਇਆ। ਘਟਨਾ ਤੋਂ ਬਾਅਦ, ਮਿਆਂਮਾਰ ਨੈਸ਼ਨਲ ਏਅਰਲਾਈਨਜ਼ ਦੇ ਇੱਕ ਅਧਿਕਾਰੀ ਨੇ ਕਿਹਾ - ਹਮਲੇ ਵਿਚ ਕਿਸੇ ਹੋਰ ਯਾਤਰੀ ਨੂੰ ਨੁਕਸਾਨ ਨਹੀਂ ਪਹੁੰਚਿਆ ਹੈ।

ਸੁਰੱਖਿਆ ਕਾਰਨਾਂ ਕਰ ਕੇ ਲੋਇਕਾਵ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕਿੰਨੀ ਦੇਰ ਤੱਕ ਉਡਾਣਾਂ 'ਤੇ ਪਾਬੰਦੀ ਲਗਾਈ ਗਈ ਹੈ? ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਮਿਆਂਮਾਰ ਦੀ ਫੌਜੀ ਸਰਕਾਰ ਨੇ ਬਾਗੀ ਬਲਾਂ 'ਤੇ ਜਹਾਜ਼ 'ਤੇ ਗੋਲੀ ਚਲਾਉਣ ਦਾ ਦੋਸ਼ ਲਗਾਇਆ ਹੈ। ਬਾਗੀ ਸਮੂਹਾਂ ਨੇ ਹਾਲਾਂਕਿ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਮਿਆਂਮਾਰ ਮਿਲਟਰੀ ਕੌਂਸਲ ਦੇ ਬੁਲਾਰੇ ਮੇਜਰ ਜਨਰਲ ਜੌ ਮਿਨ ਤੁਨ ਨੇ ਇਸ ਹਮਲੇ ਨੂੰ ਜੰਗੀ ਅਪਰਾਧ ਦੱਸਿਆ ਹੈ। 
 

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement