
ਸੰਯੁਕਤ ਰਾਸ਼ਟਰ ਮੁਖੀ ਗੁਤਾਰੇਸ ਨੂੰ ਇਜ਼ਰਾਈਲ ’ਚ ਦਾਖਲ ਨਹੀਂ ਹੋਣ ਦੇਵਾਂਗੇ : ਵਿਦੇਸ਼ ਮੰਤਰੀ
Israeli strikes : ਇਜ਼ਰਾਈਲ ਦੇ ਵਿਦੇਸ਼ ਮੰਤਰੀ ਨੇ ਬੁਧਵਾਰ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤਾਰੇਸ ’ਤੇ ਉਨ੍ਹਾਂ ਦੇ ਦੇਸ਼ ਵਿਰੁਧ ਪੱਖਪਾਤ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਉਹ ਇਜ਼ਰਾਈਲ ਵਿਚ ਉਨ੍ਹਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਰਹੇ ਹਨ।
ਇਜ਼ਰਾਈਲ ਦੇ ਵਿਦੇਸ਼ ਮੰਤਰੀ ਕਾਟਜ਼ ਨੇ ਕਿਹਾ ਕਿ ਉਹ ਐਂਟੋਨੀਓ ਗੁਤਾਰੇਸ ਨੂੰ ‘ਅਣਚਾਹਿਆ ਵਿਅਕਤੀ’ ਐਲਾਨ ਰਹੇ ਹਨ ਅਤੇ ਉਨ੍ਹਾਂ ਨੂੰ ਇਜ਼ਰਾਈਲ ਵਿਚ ਦਾਖਲ ਹੋਣ ਤੋਂ ਰੋਕ ਦਿਤਾ ਜਾਵੇਗਾ। ਇਸ ਕਦਮ ਨੇ ਇਜ਼ਰਾਈਲ ਅਤੇ ਸੰਯੁਕਤ ਰਾਸ਼ਟਰ ਵਿਚਾਲੇ ਪਹਿਲਾਂ ਤੋਂ ਹੀ ਰੁਕਾਵਟ ਨੂੰ ਹੋਰ ਵਧਾ ਦਿਤਾ ਹੈ।