ਪਾਕਿਸਤਾਨੀ ਹਿੰਦੂ ਪਰਿਵਾਰ ਪਹਿਲੀ ਵਾਰ ਗੰਗਾ 'ਚ ਵਿਸਰਜਿਤ ਕਰ ਸਕਣਗੇ ਆਪਣੇ 426 ਮ੍ਰਿਤਕ ਰਿਸ਼ਤੇਦਾਰਾਂ ਦੀਆਂ ਅਸਥੀਆਂ 

By : KOMALJEET

Published : Jan 3, 2023, 12:10 pm IST
Updated : Jan 3, 2023, 12:10 pm IST
SHARE ARTICLE
Representational Image
Representational Image

ਭਾਰਤ ਸਰਕਾਰ ਨੇ ਸਪਾਂਸਰ ਨੀਤੀ 'ਚ ਕੀਤਾ ਬਦਲਾਅ 


ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਸਪਾਂਸਰ ਨੀਤੀ ਵਿਚ ਬਦਲਾਅ ਕੀਤਾ ਹੈ। ਇਸ ਤਹਿਤ ਹੁਣ ਪਾਕਿਸਤਾਨ 'ਚ ਰਹਿਣ ਵਾਲੇ ਹਿੰਦੂ ਪਰਿਵਾਰ ਭਾਰਤ ਆ ਕੇ ਆਪਣੇ ਮ੍ਰਿਤਕ ਰਿਸ਼ਤੇਦਾਰਾਂ ਦੀਆਂ ਅਸਥੀਆਂ ਗੰਗਾ 'ਚ ਵਿਸਰਜਿਤ ਕਰ ਸਕਣਗੇ। ਇਸ ਫੈਸਲੇ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਮਰਨ ਵਾਲੇ ਚਾਰ ਸੌ ਤੋਂ ਵੱਧ ਹਿੰਦੂਆਂ ਦੀਆਂ ਅਸਥੀਆਂ ਹਰਿਦੁਆਰ ਵਿੱਚ ਗੰਗਾ ਨਦੀ ਵਿੱਚ ਪ੍ਰਵਾਹ ਕੀਤੀਆਂ ਜਾ ਸਕਦੀਆਂ ਹਨ। 

ਪਾਕਿਸਤਾਨੀ ਹਿੰਦੂ ਸਨਾਤਮ ਧਰਮ ਦਾ ਮੰਨਣਾ ਹੈ ਕਿ ਅਸਥੀਆਂ ਨੂੰ ਗੰਗਾ ਵਿੱਚ ਵਿਸਰਜਿਤ ਕਰਨ ਨਾਲ ਮ੍ਰਿਤਕ ਦੀ ਆਤਮਾ ਨੂੰ ਮੁਕਤੀ ਮਿਲਦੀ ਹੈ। ਪਾਕਿਸਤਾਨ ਵਿੱਚ ਰਹਿਣ ਵਾਲੇ ਹਿੰਦੂ ਵੀ ਆਪਣੇ ਮ੍ਰਿਤਕ ਰਿਸ਼ਤੇਦਾਰਾਂ ਦੀਆਂ ਅਸਥੀਆਂ ਗੰਗਾ ਵਿੱਚ ਵਿਸਰਜਿਤ ਕਰਨਾ ਚਾਹੁੰਦੇ ਹਨ। 

ਦੱਸ ਦੇਈਏ ਕਿ ਹੁਣ ਤੱਕ ਸਪਾਂਸਰਸ਼ਿਪ ਪਾਲਿਸੀ 'ਚ ਇਹ ਵਿਵਸਥਾ ਸੀ ਕਿ ਪਾਕਿਸਤਾਨ 'ਚ ਰਹਿਣ ਵਾਲੇ ਹਿੰਦੂਆਂ ਨੂੰ ਵੀਜ਼ਾ ਤਾਂ ਹੀ ਦਿੱਤਾ ਜਾ ਸਕਦਾ ਹੈ ਜੇਕਰ ਭਾਰਤ 'ਚ ਰਹਿੰਦੇ ਪਰਿਵਾਰ ਦਾ ਕੋਈ ਮੈਂਬਰ ਜਾਂ ਕੋਈ ਨਜ਼ਦੀਕੀ ਸਪਾਂਸਰ ਕਰੇ। ਭਾਰਤ-ਪਾਕਿਸਤਾਨ ਵੰਡ ਨੂੰ ਲੰਬਾ ਸਮਾਂ ਹੋ ਗਿਆ ਹੈ ਇਸ ਲਈ ਪਾਕਿਸਤਾਨ ਵਿਚ ਰਹਿ ਰਹੇ ਹਿੰਦੂਆਂ ਦੇ ਭਾਰਤ ਵਿਚ ਰਹਿਣ ਵਾਲੇ ਪਰਿਵਾਰਾਂ ਦੀ ਗਿਣਤੀ ਬਹੁਤ ਘੱਟ ਰਹਿ ਗਈ ਹੈ।

ਨੀਤੀ ਵਿੱਚ ਬਦਲਾਅ ਦੇ ਤਹਿਤ ਪਾਕਿਸਤਾਨ ਵਿੱਚ ਰਹਿਣ ਵਾਲੇ ਹਿੰਦੂ ਪਰਿਵਾਰਾਂ ਨੂੰ ਆਪਣੇ ਮ੍ਰਿਤਕ ਮੈਂਬਰਾਂ ਦੀਆਂ ਅਸਥੀਆਂ ਗੰਗਾ ਵਿੱਚ ਵਿਸਰਜਿਤ ਕਰਨ ਲਈ ਭਾਰਤ ਦਾ 10 ਦਿਨ ਦਾ ਵੀਜ਼ਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਹੁਣ 426 ਹਿੰਦੂ ਪਰਿਵਾਰ ਆਪਣੇ ਮ੍ਰਿਤਕ ਰਿਸ਼ਤੇਦਾਰਾਂ ਦੀਆਂ ਅਸਥੀਆਂ ਗੰਗਾ ਵਿੱਚ ਪ੍ਰਵਾਹ ਕਰ ਸਕਣਗੇ। 
 
ਜਾਣਕਾਰੀ ਅਨੁਸਾਰ ਪਾਕਿਸਤਾਨ ਵਿੱਚ ਬਹੁਤ ਸਾਰੇ ਹਿੰਦੂ ਆਪਣੇ ਪਿਆਰਿਆਂ ਦੀਆਂ ਅੰਤਿਮ ਰਸਮਾਂ ਕਰਨ ਤੋਂ ਬਾਅਦ ਅਸਥੀਆਂ ਨੂੰ ਮੰਦਰਾਂ ਜਾਂ ਸ਼ਮਸ਼ਾਨਘਾਟ ਵਿੱਚ ਸੁਰੱਖਿਅਤ ਰੱਖਦੇ ਹਨ, ਤਾਂ ਜੋ ਮੌਕਾ ਆਉਣ 'ਤੇ ਉਨ੍ਹਾਂ ਨੂੰ ਗੰਗਾ ਵਿੱਚ ਪ੍ਰਵਾਹ ਕੀਤਾ ਜਾ ਸਕੇ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement