ਆਸਟ੍ਰੇਲੀਆ ਦੇ ਪਰਥ 'ਚ ਵਾਪਰਿਆ ਵੱਡਾ ਹਾਦਸਾ, ਨਿਊ ਕਾਉਂਟੀ ਹੋਟਲ ਵਿੱਚ ਲੱਗੀ ਭਿਆਨਕ ਅੱਗ

By : KOMALJEET

Published : Jan 3, 2023, 7:59 am IST
Updated : Jan 3, 2023, 7:59 am IST
SHARE ARTICLE
Perth hotel fire: Three dead in blaze at New County Hotel
Perth hotel fire: Three dead in blaze at New County Hotel

3 ਲੋਕਾਂ ਦੀ ਮੌਤ, ਕਈ ਜ਼ਖ਼ਮੀ

 

ਪਰਥ : ਆਸਟ੍ਰੇਲੀਆ ਵਿਚ ਵੱਡਾ ਹਾਦਸਾ ਵਾਪਰਿਆ ਹੈ ਇਥੋਂ ਦੇ ਸਕਾਟਲੈਂਡ ਵਿੱਚ ਕਸਬੇ ਪਰਥ ਦੇ ਨਿਊ ਕਾਉਂਟੀ ਹੋਟਲ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਹੋਟਲ ਵਿੱਚ ਅੱਗ ਨੂੰ ਕਾਬੂ ਕਰਨ ਲਈ 21 ਐਂਬੂਲੈਂਸ ਅਮਲੇ, 60 ਅੱਗ ਬੁਝਾਊ ਦਸਤੇ ਦੇ ਮੁਲਾਜ਼ਮ ਅਤੇ 9 ਫਾਇਰ ਟਰੱਕਾਂ ਸਮੇਤ ਐਮਰਜੈਂਸੀ ਸੇਵਾਵਾਂ ਨੂੰ ਕਾਉਂਟੀ ਪਲੇਸ ਦੇ ਨਿਊ ਕਾਉਂਟੀ ਹੋਟਲ ਵਿੱਚ ਲਗਭਗ 05:10 ਵਜੇ ਬੁਲਾਇਆ ਗਿਆ ਸੀ।

ਸੁਰੱਖਿਆ ਦੇ ਮੱਦੇਨਜ਼ਰ ਹੋਟਲ ਦੇ ਮਹਿਮਾਨਾਂ ਅਤੇ ਆਸ-ਪਾਸ ਦੇ ਫਲੈਟਾਂ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਸੀ। ਜਾਣਕਾਰੀ ਅਨੁਸਾਰ ਕਰੀਬ ਸਾਢੇ ਛੇ ਵਜੇ ਅੱਗ ਬੁਝਾਈ ਗਈ ਅਤੇ ਬਾਅਦ ਵਿੱਚ ਕੀਤੀ ਗਈ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਦੌਰਾਨ ਇਹ ਲਾਸ਼ਾਂ ਬਰਾਮਦ ਹੋਈਆਂ ਹਨ। ਵੱਡੀ ਗਿਣਤੀ ਵਿੱਚ ਪੁਲਿਸ ਅਤੇ ਫਾਇਰਫਾਈਟਰ ਘਟਨਾ ਸਥਾਨ 'ਤੇ ਮੌਜੂਦ ਰਹੇ। ਸਕਾਟਿਸ਼ ਫਾਇਰ ਐਂਡ ਰੈਸਕਿਊ ਸਰਵਿਸ ਨੇ ਕਿਹਾ ਕਿ ਭਿਆਨਕ ਅੱਗ ਵਿੱਚ ਇੱਕ ਕੁੱਤੇ ਦੀ ਵੀ ਮੌਤ ਹੋ ਗਈ।

ਸਿਟੀ ਸੈਂਟਰ ਸਟ੍ਰੀਟ ਦੇ ਵਸਨੀਕਾਂ ਨੇ ਸਦਮੇ ਦੀ ਗੱਲ ਕਰਦਿਆਂ ਕਿਹਾ ਕਿ ਅਜਿਹਾ ਦੁਖਾਂਤ ਨਵੇਂ ਸਾਲ ਦੇ ਦੂਜੇ ਦਿਨ ਵਾਪਰਿਆ ਹੈ। ਇਲਾਕੇ ਦੇ ਸੀਨੀਅਰ ਫਾਇਰ ਅਫਸਰ ਜੇਸਨ ਸ਼ਾਰਪ ਨੇ ਕਿਹਾ ਕਿ ਫਾਇਰਫਾਈਟਰਾਂ ਨੇ ਪੈਰਾਮੈਡਿਕਸ ਦੀ ਦੇਖਭਾਲ ਵਿੱਚ ਤਬਦੀਲ ਕਰਨ ਤੋਂ ਪਹਿਲਾਂ ਇਮਾਰਤ ਵਿੱਚੋਂ ਬਹੁਤ ਸਾਰੇ ਜ਼ਖਮੀਆਂ ਨੂੰ ਬਚਾਉਣ ਲਈ ਸਖ਼ਤ ਮਿਹਨਤ ਕੀਤੀ ਸੀ। ਸਕਾਟਲੈਂਡ ਪੁਲਿਸ ਨੇ ਕਿਹਾ ਕਿ ਅਧਿਕਾਰੀ ਫ਼ਾਇਰ ਸਰਵਿਸ ਨਾਲ ਸਾਂਝੀ ਜਾਂਚ ਕਰ ਰਹੇ ਹਨ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement