Immigration News: ਹੁਣ ਕੈਨੇਡਾ ਨਹੀਂ ਜਾਣਾ ਚਾਹੁੰਦੇ ਭਾਰਤੀ ਵਿਦਿਆਰਥੀ? ਅਰਜ਼ੀਆਂ ਵਿਚ 40% ਦੀ ਗਿਰਾਵਟ
Published : Jan 3, 2024, 1:11 pm IST
Updated : Jan 3, 2024, 1:11 pm IST
SHARE ARTICLE
Immigration News
Immigration News

ਕੈਨੇਡਾ ਦੀ ਮਹਿੰਗਾਈ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

Immigration News: ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਵਿਚ ਪੜ੍ਹਾਈ ਤੋਂ ਮੋਹ ਭੰਗ ਹੋ ਗਿਆ ਹੈ। ਇਹੀ ਕਾਰਨ ਹੈ ਕਿ ਜੁਲਾਈ ਤੋਂ ਅਕਤੂਬਰ 2023 ਦਰਮਿਆਨ ਕੈਨੇਡਾ ਵਿਚ ਪੜ੍ਹਨ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਗਿਰਾਵਟ ਆਈ ਹੈ। ਕੈਨੇਡਾ ਦੀ ਮਹਿੰਗਾਈ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

ਇਕ ਰੀਪੋਰਟ ਮੁਤਾਬਕ ਇਸ ਸਾਲ ਜੁਲਾਈ ਤੋਂ ਅਕਤੂਬਰ ਦਰਮਿਆਨ ਭਾਰਤ ਤੋਂ ਨਵੇਂ ਅਧਿਐਨ ਪਰਮਿਟਾਂ ਲਈ 87 ਹਜ਼ਾਰ ਤੋਂ ਘੱਟ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਹਾਲਾਂਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਇਹ ਗਿਣਤੀ 1,46,000 ਹਜ਼ਾਰ ਸੀ। ਹਾਲਾਂਕਿ ਕੈਨੇਡਾ ਸਰਕਾਰ ਨੇ ਜਨਵਰੀ ਤੋਂ ਜੁਲਾਈ ਦਰਮਿਆਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25 ਫ਼ੀ ਸਦੀ ਜ਼ਿਆਦਾ ਸਟੱਡੀ ਪਰਮਿਟ ਜਾਰੀ ਕੀਤੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਅੰਕੜੇ ਵਿਚ ਗਿਰਾਵਟ ਪਿੱਛੇ ਕਈ ਕਾਰਨ ਮੰਨੇ ਜਾ ਰਹੇ ਹਨ। ਇਨ੍ਹਾਂ ਵਿਚ ਘਰਾਂ ਦੇ ਕਿਰਾਏ ਵਿਚ ਵਾਧਾ ਅਤੇ ਰੋਜ਼ਾਨਾ ਜੀਵਨ ਵਿਚ ਮੁਸ਼ਕਲਾਂ ਸ਼ਾਮਲ ਹਨ। ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਨੇ ਇੰਟਰਨੈਟ ਮੀਡੀਆ 'ਤੇ ਕੈਨੇਡਾ ਵਿਚ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕੀਤਾ। ਇਸ ਕਾਰਨ ਭਾਰਤੀ ਵਿਦਿਆਰਥੀ ਹੁਣ ਪੜ੍ਹਾਈ ਲਈ ਕੈਨੇਡਾ ਜਾਣ ਤੋਂ ਗੁਰੇਜ਼ ਕਰ ਰਹੇ ਹਨ।

ਪਿਛਲੇ ਮਹੀਨੇ, ਕੈਨੇਡੀਅਨ ਸਰਕਾਰ ਨੇ ਵੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 1 ਜਨਵਰੀ ਤੋਂ ਰਿਹਾਇਸ਼ ਅਤੇ ਭੋਜਨ ਲਈ ਵਿੱਤੀ ਪ੍ਰਬੰਧ ਦੁੱਗਣੇ ਕਰਨ ਦੀ ਅਪੀਲ ਕੀਤੀ ਸੀ। ਅਜਿਹੀ ਸਥਿਤੀ ਵਿਚ, ਹੁਣ ਕੈਨੇਡਾ ਜਾਣ ਤੋਂ ਪਹਿਲਾਂ, ਬਿਨੈਕਾਰ ਨੂੰ ਪਹਿਲੇ ਸਾਲ ਦੀ ਟਿਊਸ਼ਨ ਫੀਸ ਅਤੇ ਯਾਤਰਾ ਦੇ ਕਿਰਾਏ ਤੋਂ ਇਲਾਵਾ ਅਪਣੇ ਬੈਂਕ ਖਾਤੇ ਵਿਚ 20635 ਕੈਨੇਡੀਅਨ ਡਾਲਰ (12.95 ਲੱਖ ਰੁਪਏ) ਦਿਖਾਉਣੇ ਪੈਣਗੇ।

 (For more Punjabi news apart from Immigration News in Punjabi Students not willing to go Canada 40pc drop in applications, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement