ਕਿਹਾ : ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈ. ਸ਼ੰਕਰ ਖੁਦ ਆਏ ਸਨ ਹੱਥ ਮਿਲਾਉਣ
ਇਸਲਾਮਾਬਾਦ : ਪਾਕਿਸਤਾਨ ਸੰਸਦ ਦੇ ਸਪੀਕਰ ਅਯਾਜ਼ ਸਾਦਿਕ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਖੁਦ ਉਨ੍ਹਾਂ ਕੋਲ ਹੱਥ ਮਿਲਾਉਣ ਆਏ ਸਨ। ਦੋਵੇਂ ਆਗੂਆਂ ਦੀ ਲੰਘੀ 31 ਦਸੰਬਰ ਨੂੰ ਢਾਕਾ ਵਿੱਚ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦੇ ਅੰਤਿਮ ਸੰਸਕਾਰ ਮੌਕੇ ਮੁਲਾਕਾਤ ਹੋਈ ਸੀ। ਇਸ ਦੌਰਾਨ ਨੇਪਾਲ, ਭੂਟਾਨ ਅਤੇ ਮਾਲਦੀਵ ਦੇ ਨੁਮਾਇੰਦੇ ਵੀ ਉੱਥੇ ਮੌਜੂਦ ਸਨ। ਭਾਰਤ ਸਰਕਾਰ ਨੇ ਇਸ ਮੁਲਾਕਾਤ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਭਾਰਤ-ਪਾਕਿਸਤਾਨ ਵਿਚਕਾਰ ਮਈ ਵਿੱਚ ਹੋਏ ਆਪਰੇਸ਼ਨ ਸਿੰਦੂਰ ਤੋਂ ਬਾਅਦ ਇਹ ਪਹਿਲੀ ਵਾਰ ਸੀ ਜਦੋਂ ਦੋਵਾਂ ਦੇਸ਼ਾਂ ਦੇ ਵੱਡੇ ਨੇਤਾਵਾਂ ਨੇ ਆਹਮੋ-ਸਾਹਮਣੇ ਮੁਲਾਕਾਤ ਕੀਤੀ ਅਤੇ ਹੱਥ ਮਿਲਾਇਆ। ਇਸੇ ਕਰਕੇ ਇਸ ਮੁਲਾਕਾਤ ਨੂੰ ਕੂਟਨੀਤਕ ਤੌਰ 'ਤੇ ਅਹਿਮ ਮੰਨਿਆ ਗਿਆ। ਕ੍ਰਿਕਟ ਦੇ ਮੈਦਾਨ ਵਿੱਚ ਖਿਡਾਰੀਆਂ ਨੇ ਹੱਥ ਨਹੀਂ ਮਿਲਾਏ ਸਨ। ਇਸ ਮੁਲਾਕਾਤ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਸਾਲ ਸਤੰਬਰ ਵਿੱਚ ਏਸ਼ੀਆ ਕੱਪ ਦੌਰਾਨ ਭਾਰਤੀ ਕ੍ਰਿਕਟ ਟੀਮ ਨੇ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਪਿਛਲੇ ਸਾਲ ਅਪ੍ਰੈਲ ਵਿੱਚ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਲਈ ਭਾਰਤ ਨੇ ਪਾਕਿਸਤਾਨ 'ਤੇ ਇਲਜ਼ਾਮ ਲਗਾਏ ਸਨ। ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਪਾਕਿਸਤਾਨ ਨੇ ਇਨ੍ਹਾਂ ਇਲਜ਼ਾਮਾਂ ਤੋਂ ਇਨਕਾਰ ਕੀਤਾ ਸੀ। ਇਸ ਤੋਂ ਬਾਅਦ ਮਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਤੱਕ ਆਪਰੇਸ਼ਨ ਸਿੰਧੂਰ ਹੋਇਆ ਸੀ। ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਬਹੁਤ ਤਿੱਖੇ ਹੋ ਗਏ ਸਨ। ਅਜਿਹੇ ਮਾਹੌਲ ਵਿੱਚ ਢਾਕਾ ਵਿੱਚ ਹੋਇਆ ਇਹ ਹੱਥ ਮਿਲਾਣਾ ਕਈ ਲੋਕਾਂ ਨੂੰ ਹੈਰਾਨ ਕਰਨ ਵਾਲਾ ਲੱਗਿਆ।ਕੀ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਬਦਲਾਅ ਆਵੇਗਾ।
