ਰਾਜਧਾਨੀ ਕਰਾਕਸ ਦੇ ਫ਼ੌਜੀ ਅੱਡੇ ਸਮੇਤ ਕਈ ਹੋਰ ਥਾਵਾਂ ਨੂੰ ਬਣਾਇਆ ਨਿਸ਼ਾਨਾ
ਵੈਨੇਜ਼ੁਏਲਾ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੇਸ਼ ਤੋਂ ਬਾਹਰ ਲਿਜਾਇਆ ਗਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਅਮਰੀਕੀ ਫੌਜ ਨੇ ਵੈਨੇਜ਼ੁਏਲਾ ਅਤੇ ਇਸਦੇ ਨੇਤਾ ਵਿਰੁੱਧ "ਵੱਡਾ ਹਮਲਾ" ਕੀਤਾ ਹੈ।
ਟਰੰਪ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸਹਿਯੋਗ ਨਾਲ ਕੀਤੇ ਗਏ ਆਪ੍ਰੇਸ਼ਨ ਵਿੱਚ ਮਾਦੁਰੋ ਦੀ ਪਤਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਸ਼ਨੀਵਾਰ ਨੂੰ ਇੱਕ ਬਿਆਨ ਜਾਰੀ ਕਰਨ ਦੀ ਯੋਜਨਾ ਬਣਾ ਰਹੇ ਹਨ।
