AI ਤੋਂ ਬਣੀਆਂ ਬਾਲ ਜਿਨਸੀ ਸ਼ੋਸ਼ਣ ਦੀਆਂ ਤਸਵੀਰਾਂ 'ਤੇ ਪਾਬੰਦੀ ਲਗਾਉਣ ਵਾਲਾ ਪਹਿਲਾ ਦੇਸ਼ ਬਣਿਆ UK
Published : Feb 3, 2025, 12:48 pm IST
Updated : Feb 3, 2025, 12:48 pm IST
SHARE ARTICLE
UK becomes first country to ban AI-generated child sexual abuse images
UK becomes first country to ban AI-generated child sexual abuse images

ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਕਦਮ

ਬ੍ਰਿਟੇਨ ਆਰਟੀਫੀਸ਼ਲ ਇੰਟੈਲੀਜੈਂਸ (AI) ਨਾਲ ਬਣੀਆਂ ਬੱਚੀਆਂ ਦੀਅਆਂ ਜਿਨਸੀ ਸ਼ੋਸ਼ਣ ਵਾਲੀਆਂ ਤਸਵੀਰਾਂ 'ਤੇ ਪਾਬੰਦੀ ਲਗਾਉਣ ਲਈ ਕਾਨੂੰਨ ਬਣਾਉਣ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣ ਗਿਆ ਹੈ। ਸਰਕਾਰ ਨੇ ਕਿਹਾ ਕਿ ਏਆਈ ਟੂਲਸ ਦੀ ਦੁਰਵਰਤੋਂ ਕਰ ਕੇ ਬੱਚਿਆਂ ਦੀਆਂ ਅਸਲ ਤਸਵੀਰਾਂ ਨੂੰ ਐਡਿਟ ਕੀਤਾ ਜਾ ਰਿਹਾ ਹੈ, ਜਿਸ ਨਾਲ ਗੰਭੀਰ ਅਪਰਾਧ ਹੋ ਰਹੇ ਹਨ। ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਬ੍ਰਿਟੇਨ ਨੇ ਇਹ ਕਦਮ ਵਧਦੇ ਸਾਈਬਰ ਅਪਰਾਧ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਹੈ।

ਨਵੇਂ ਕਾਨੂੰਨ ਵਿੱਚ ਕੀ ਹਨ ਵਿਵਸਥਾਵਾਂ?
ਇਸ ਕਾਨੂੰਨ ਤਹਿਤ, AI ਟੂਲ ਬਣਾਉਣਾ, ਰੱਖਣਾ ਅਤੇ ਸ਼ੇਅਰ ਗ਼ੈਰ-ਕਾਨੂੰਨੀ ਹੋਵੇਗਾ, ਜਿਸ ਨਾਲ 5 ਸਾਲ ਤੱਕ ਦੀ ਜੇਲ ਹੋ ਸਕਦੀ ਹੈ। ਇਸ ਤੋਂ ਇਲਾਵਾ, 'ਪੀਡੋਫ਼ਾਈਲ ਮੈਨੂਅਲ' ਰੱਖਣਾ ਵੀ ਅਪਰਾਧ ਹੋਵੇਗਾ ਜੋ ਲੋਕਾਂ ਨੂੰ ਸਿਖਾਉਂਦਾ ਹੈ ਕਿ ਏਆਈ ਦੀ ਵਰਤੋਂ ਕਰਦੇ ਹੋਏ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਿਵੇਂ ਕਰਨਾ ਹੈ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਹਾਨੂੰ 3 ਸਾਲ ਤੱਕ ਦੀ ਸਜ਼ਾ ਹੋਵੇਗੀ। ਅਜਿਹੀਆਂ ਗ਼ੈਰ-ਕਾਨੂੰਨੀ ਸਮੱਗਰੀ ਨੂੰ ਸਾਂਝਾ ਕਰਨ ਵਾਲੀਆਂ ਵੈੱਬਸਾਈਟਾਂ ਚਲਾਉਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਅਜਿਹੇ ਅਪਰਾਧੀਆਂ ਨੂੰ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ।

ਬ੍ਰਿਟਿਸ਼ ਸਰਕਾਰ ਨੇ ਕਿਹਾ ਕਿ ਇਹ ਕਾਨੂੰਨ ਬੱਚਿਆਂ ਦੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ। ਇੰਟਰਨੈੱਟ ਵਾਚ ਫ਼ਾਊਂਡੇਸ਼ਨ (IWF) ਦੀ ਰਿਪੋਰ ਅਨੁਸਾਰ, 2024 ਵਿੱਚ ਡਾਰਕਵੈੱਬ 'ਤੇ 3,500 ਤੋਂ ਵੱਧ AI ਦੁਆਰਾ ਤਿਆਰ ਬੱਚਿਆਂ ਨਾਲ ਬਦਸਲੂਕੀ ਦੀਆਂ ਤਸਵੀਰਾਂ ਪਾਈਆਂ ਗਈਆਂ ਸਨ। ਗੰਭੀਰ ਸ਼੍ਰੇਣੀ ਦੀਆਂ ਫ਼ੋਟੋਆਂ ਦੀ ਗਿਣਤੀ ਵੀ 10 ਫ਼ੀ ਸਦੀ ਵਧੀ ਹੈ। ਸਰਕਾਰ ਨੇ ਕ੍ਰਾਈਮ ਐਂਡ ਪੁਲਿਸਿੰਗ ਬਿੱਲ ਸੰਸਦ 'ਚ ਪੇਸ਼ ਕੀਤਾ ਹੈ,ਜੋ ਕਿ ਜਲਦ ਹੀ  ਕਾਨੂੰਨ ਦੇ ਰੂਪ ਵਿਚ ਸਾਹਮਣੇ ਆ ਸਕਦਾ ਹੈ। ਇਹ ਬੱਚਿਆਂ ਨੂੰ ਔਨਲਾਈਨ ਖ਼ਤਰਿਆਂ ਤੋਂ ਬਚਾਉਣ ਵਿੱਚ ਮਦਦ ਕਰੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement