ਆਸਟ੍ਰੇਲੀਆ ਜਾਣ ਵਾਲੇ ਯਾਤਰੀਆਂ ਨੂੰ ਰਾਹਤ, ਅੰਤਰਰਾਸ਼ਟਰੀ ਯਾਤਰੀਆਂ ਲਈ ਪੂਰੀ ਤਰ੍ਹਾਂ ਖੋਲ੍ਹੇ ਬਾਰਡਰ
Published : Mar 3, 2022, 1:50 pm IST
Updated : Mar 3, 2022, 1:50 pm IST
SHARE ARTICLE
Relief to travelers to Australia, fully open borders for international travelers
Relief to travelers to Australia, fully open borders for international travelers

ਕੋਵਿਡ 19 ਦੇ ਫੈਲਣ ਨੂੰ ਹੌਲੀ ਕਰਨ ਲਈ 2020 ਵਿਚ ਜ਼ਿਆਦਾਤਰ ਅੰਤਰਰਾਸ਼ਟਰੀ ਅਤੇ ਅੰਤਰਰਾਜੀ ਯਾਤਰੀਆਂ ਲਈ ਆਪਣੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਸਨ

 

ਮੈਲਬੋਰਨ- ਕੋਰੋਨਾ ਦਾ ਕਹਿਰ ਹੁਣ ਥੋੜ੍ਹਾ ਠੰਢਾ ਪੈ ਗਿਆ ਹੈ। ਬਾਕੀ ਦੇਸਾਂ ਨੇ ਵੀ ਕੋਰੋਨਾ ਦੌਰਾਨ ਲਗਾਈਆਂ ਪਾਬੰਦੀਆਂ ਹਟਾ ਦਿੱਤੀਆਂ ਹਨ ਤੇ ਹੁਣ ਆਸਟ੍ਰੇਸਲੀਆ ਜਾਣ ਵਾਲੇ ਯਾਤਰੀਆਂ ਨੂੰ ਵੀ ਰਾਹਤ ਮਿਲੀ ਹੈ ਕਿਉਂਕਿ ਆਸਟ੍ਰੇਲੀਆ ਨੇ ਟੀਕਾਕਰਨ ਵਾਲੇ ਯਾਤਰੀਆਂ ਲਈ ਸਰਹੱਦਾਂ ਪੂਰੀ ਤਰ੍ਹਾਂ ਖੋਲ੍ਹ ਦਿੱਤੀਆਂ ਹਨ। ਪੱਛਮੀ ਆਸਟ੍ਰੇਲੀਆ ਜੋ ਕਿ ਦੇਸ਼ ਦੇ ਜ਼ਮੀਨੀ ਖੇਤਰ ਦੇ ਇੱਕ ਤਿਹਾਈ ਹਿੱਸੇ ਨੂੰ ਕਵਰ ਕਰਦਾ ਹੈ, ਉਸ ਨੇ ਕੋਵਿਡ 19 ਦੇ ਫੈਲਣ ਨੂੰ ਹੌਲੀ ਕਰਨ ਲਈ 2020 ਵਿਚ ਜ਼ਿਆਦਾਤਰ ਅੰਤਰਰਾਸ਼ਟਰੀ ਅਤੇ ਅੰਤਰਰਾਜੀ ਯਾਤਰੀਆਂ ਲਈ ਆਪਣੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਸਨ ਪਰ ਹੁਣ ਵੀਰਵਾਰ ਨੂੰ ਪਾਬੰਦੀਆਂ ਹਟਾ ਦਿੱਤੀਆਂ ਹਨ। 

Australia opens its doors to international travelers after 2 yearsAustralia  

ਪਰਥ ਦੇ ਹਵਾਈ ਅੱਡਾ 'ਤੇ ਭਾਵੁਕ ਦ੍ਰਿਸ਼ ਸੀ ਕਿਉਂਕਿ ਨਿਰਧਾਰਤ 22 ਘਰੇਲੂ ਉਡਾਣਾਂ ਵਿੱਚੋਂ ਪਹਿਲੀ ਅਤੇ ਪੰਜ ਅੰਤਰਰਾਸ਼ਟਰੀ ਉਡਾਣਾਂ ਵੀਰਵਾਰ ਨੂੰ ਆਉਣੀਆਂ ਸ਼ੁਰੂ ਹੋ ਗਈਆਂ। ਪੱਛਮੀ ਆਸਟ੍ਰੇਲੀਆ ਨੇ ਇਸ ਸਾਲ ਬਹੁਤ ਜ਼ਿਆਦਾ ਛੂਤਕਾਰੀ ਓਮੀਕ੍ਰੋਨ ਵੇਰੀਐਂਟ ਦੇ ਫੈਲਣ ਤੱਕ ਕੰਟਰੈਕਟ ਟਰੇਸਿੰਗ ਅਤੇ ਕੈਰੀਅਰਾਂ ਨੂੰ ਅਲੱਗ-ਥਲੱਗ ਕਰਕੇ ਮਹਾਮਾਰੀ ਦੌਰਾਨ ਕੋਰੋਨਾ ਵਾਇਰਸ ਦੇ ਸਥਾਨਕ ਫੈਲਣ ਨੂੰ ਸਫਲਤਾਪੂਰਵਕ ਰੋਕ ਦਿੱਤਾ ਸੀ। ਹੁਣ ਹਰ ਰੋਜ਼ 1,000 ਤੋਂ ਵੱਧ ਨਵੇਂ ਸੰਕਰਮਣ ਮਾਮਲੇ ਸਾਹਮਣੇ ਆ ਰਹੇ ਹਨ।

AustraliaAustralia

ਕੰਤਾਸ ਏਅਰਵੇਜ਼ ਦੇ ਮੁੱਖ ਕਾਰਜਕਾਰੀ ਐਲਨ ਜੋਇਸ ਨੇ ਕਿਹਾ ਕਿ ਆਸਟ੍ਰੇਲੀਆ ਹੁਣ ਫਿਰ ਤੋਂ ਇਕੱਠਾ ਹੋ ਗਿਆ ਹੈ। ਇਹ ਦਿਨ ਆਉਣ ਵਿਚ ਬਹੁਤ ਸਮਾਂ ਲੱਗ ਗਿਆ ਹੈ। ਬੁੱਧਵਾਰ ਨੂੰ ਪੂਰੇ ਆਸਟ੍ਰੇਲੀਆ ਵਿਚ ਕੋਵਿਡ-19 ਨਾਲ 61 ਮੌਤਾਂ ਹੋਈਆਂ। ਪੱਛਮੀ ਆਸਟ੍ਰੇਲੀਆ, ਤਸਮਾਨੀਆ ਜਾਂ ਆਸਟ੍ਰੇਲੀਆਈ ਰਾਜਧਾਨੀ ਖੇਤਰ ਵਿਚ ਉਸ ਦਿਨ ਲਾਗ ਦੀ ਕੋਈ ਵੀ ਰਿਪੋਰਟ ਨਹੀਂ ਕੀਤੀ ਗਈ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement