ਜਦੋਂ ਤੱਕ ਅਸੀਂ ਆਖ਼ਰੀ ਭਾਰਤੀ ਨੂੰ ਯੂਕਰੇਨ ’ਚੋਂ ਨਹੀਂ ਕੱਢ ਲੈਂਦੇ ਮੈਂ ਇੱਥੋਂ ਨਹੀਂ ਜਾਵਾਂਗਾ- ਕੇਂਦਰੀ ਮੰਤਰੀ ਕਿਰਨ ਰਿਜਿਜੂ
Published : Mar 3, 2022, 4:13 pm IST
Updated : Mar 3, 2022, 4:15 pm IST
SHARE ARTICLE
Won't leave till last Indian is evacuated from Ukraine: Kiren Rijiju
Won't leave till last Indian is evacuated from Ukraine: Kiren Rijiju

ਯੂਕਰੇਨ ਦੀ ਸਰਹੱਦ ਪਾਰ ਕਰਕੇ ਪਹੁੰਚੇ ਭਾਰਤੀ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ- ਸਾਡੀ ਤਰਜੀਹ ਹਰ ਕਿਸੇ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ।


ਸਲੋਵਾਕੀਆ: ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਦੀ ਨਿਕਾਸੀ ਪ੍ਰਕਿਰਿਆ ਦੀ ਨਿਗਰਾਨੀ ਲਈ ਬੀਤੇ ਦਿਨੀਂ ਸਲੋਵਾਕੀਆ ਗਏ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਹ ਸੰਕਟਗ੍ਰਸਤ ਦੇਸ਼ ਵਿਚੋਂ ਆਖਰੀ ਭਾਰਤੀ ਨਾਗਰਿਕ ਨੂੰ ਸੁਰੱਖਿਅਤ ਬਾਹਰ ਕੱਢਣ ਤੱਕ ਇੱਥੋਂ ਵਾਪਸ ਨਹੀਂ ਜਾਣਗੇ।

Kiren Rijiju Kiren Rijiju

ਰਿਜਿਜੂ ਓਪਰੇਸ਼ਨ, ਗੰਗਾ ਤਹਿਤ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿਚ ਭਾਰਤੀ ਨਾਗਰਿਕਾਂ ਦੀ ਨਿਕਾਸੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਲਈ ਭਾਰਤ ਸਰਕਾਰ ਵਲੋਂ ਤਾਇਨਾਤ ਕੀਤੇ ਗਏ ਚਾਰ 'ਵਿਸ਼ੇਸ਼ ਦੂਤਾਂ' ਵਿਚੋਂ ਇਕ ਹਨ। ਉਹ ਬੁੱਧਵਾਰ ਨੂੰ ਸਲੋਵਾਕੀਆ ਦੇ ਸ਼ਹਿਰ ਕੋਸੀਸ ਪਹੁੰਚੇ।

Won't leave till last Indian is evacuated from Ukraine: Kiren RijijuWon't leave till last Indian is evacuated from Ukraine: Kiren Rijiju

ਯੂਕਰੇਨ ਦੀ ਸਰਹੱਦ ਪਾਰ ਕਰਕੇ ਕੋਸੀਸ ਪਹੁੰਚੇ ਭਾਰਤੀ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ, "ਸਾਡੀ ਤਰਜੀਹ ਹਰ ਕਿਸੇ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਅਸੀਂ ਪਹਿਲਾਂ ਹੀ ਸਾਰਿਆਂ ਨੂੰ ਭਰੋਸਾ ਦਿੱਤਾ ਹੈ ਕਿ ਅਸੀਂ ਹਰ ਭਾਰਤੀ ਨੂੰ ਸੁਰੱਖਿਅਤ ਬਾਹਰ ਕੱਢਾਂਗੇ। ਇਹ ਪ੍ਰਧਾਨ ਮੰਤਰੀ ਦਾ ਨਿਰਦੇਸ਼ ਹੈ ਕਿ ਅਸੀਂ ਕਿਸੇ ਨੂੰ ਵੀ ਪਿੱਛੇ ਨਹੀਂ ਛੱਡਾਂਗੇ। ਜੋ ਲੋਕ ਜੰਗੀ ਖੇਤਰ ਵਿਚ ਹਨ ਉੱਥੇ ਕੁਝ ਪਾਬੰਦੀਆਂ ਹਨ। ਸਾਡੇ ਦੂਤਘਰ ਦੇ ਕਰਮਚਾਰੀ ਵੀ ਉੱਥੇ ਨਹੀਂ ਪਹੁੰਚ ਸਕਦੇ ਕਿਉਂਕਿ ਗੋਲੀਬਾਰੀ ਅਤੇ ਬੰਬਾਰੀ ਚੱਲ ਰਹੀ ਹੈ। ਹਾਲਾਤ ਬਹੁਤ ਚੁਣੌਤੀਪੂਰਨ ਹਨ ਪਰ ਫਿਰ ਵੀ ਅਸੀਂ ਕੋਸ਼ਿਸ਼ ਕਰ ਰਹੇ ਹਾਂ।"

Won't leave till last Indian is evacuated from Ukraine: Kiren RijijuWon't leave till last Indian is evacuated from Ukraine: Kiren Rijiju

ਰਿਜਿਜੂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਇਹ ਸੰਦੇਸ਼ ਦੇਣ ਕਿ ਭਾਰਤ ਸਰਕਾਰ ਉਹਨਾਂ ਨੂੰ ਸੁਰੱਖਿਅਤ ਘਰ ਪਹੁੰਚਣ ਵਿਚ ਮਦਦ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ, "ਮੈਂ ਇਸ ਜਗ੍ਹਾ ਨੂੰ ਉਦੋਂ ਤੱਕ ਨਹੀਂ ਛੱਡਾਂਗਾ ਜਦੋਂ ਤੱਕ ਆਖਰੀ ਭਾਰਤੀ ਨੂੰ ਯੂਕਰੇਨ ਤੋਂ ਬਾਹਰ ਨਹੀਂ ਕੱਢਿਆ ਜਾਂਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸਾਡੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਅਤੇ ਉਹਨਾਂ ਨੂੰ ਜਲਦ ਤੋਂ ਜਲਦ ਘਰ ਲਿਆਉਣ ਲਈ ਸਪੱਸ਼ਟ ਨਿਰਦੇਸ਼ ਦਿੱਤਾ ਹੈ। ਇਸ ਪੱਧਰ ’ਤੇ ਬਚਾਅ ਕਾਰਜ ਨੂੰ ਅੰਜਾਮ ਦੇਣ ਵਾਲਾ ਭਾਰਤ ਹੀ ਇਕਲੌਤਾ ਦੇਸ਼ ਹੈ"।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement